PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਫ਼ਾਜ਼ਿਲਕਾ ਮਾਲਵਾ ਰਾਜਸੀ ਹਲਚਲ

ਅਸਲਾ ਜਮ੍ਹਾ ਕਰਾਉਣ ਦੇ ਹੁਕਮ ਜਾਰੀ-ਜ਼ਿਲ੍ਹਾ ਚੋਣ ਅਫਸਰ

Advertisement
Spread Information

ਅਸਲਾ ਜਮ੍ਹਾ ਕਰਾਉਣ ਦੇ ਹੁਕਮ ਜਾਰੀ-ਜ਼ਿਲ੍ਹਾ ਚੋਣ ਅਫਸਰ


ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 9 ਜਨਵਰੀ 2022
ਜ਼ਿਲ੍ਹਾ ਮੈਜਿਸਟਰੇਟ ਕਮ ਜ਼ਿਲ੍ਹਾ ਚੋਣ ਅਫਸਰ ਬਬੀਤਾ ਕਲੇਰ ਨੇ ਫੋਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਸਤਰ, ਅਸਲਾ, ਵਿਸਫੋਟਕ ਜਲਨਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਟਕੂਏ, ਬਰਛੇ, ਤ੍ਰਿਛੂਲ ਆਦਿ ਲੈ ਦੇ ਚੱਲਣ ਤੇ ਰੋਕ ਲਗਾਈ ਹੈ। ਉਨ੍ਹਾਂ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਅਸਲਾ ਧਾਰਕ ਆਪਣਾ ਅਸਲਾ ਥਾਣਿਆਂ ਅਤੇ ਅਸਲਾ ਡੀਲਰਾਂ ਨੂੰ ਜਮ੍ਹਾ ਕਰਾਉਣਗੇ। ਇਹ ਹੁਕਮ ਤੁਰੰਤ ਪ੍ਰਭਾਤ ਤੋਂ ਲਾਗੂ ਹੋ ਗਏ ਹਨ ਤੇ 7 ਮਾਰਚ 2022 ਤੱਕ ਲਾਗੂ ਰਹਿਣਗੇ।  
ਇਨ੍ਹਾਂ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਤੌਰ ਤੇ ਰੀਤੀ ਰਿਵਾਜ਼ਾਂ ਲਈ ਹਥਿਆਰ ਚੁੱਕਣ ਤੇ ਅਧਿਕਾਰ ਹਨ, ਬੈਕਾਂ ਅਤੇ ਬੈਂਕ ਗਾਰਡਾਂ ਦੀ ਨੌਕਰੀ ਕਰਦੇ ਕਰਮਚਾਰੀ, ਜਿਨ੍ਹਾਂ ਨੂੰ ਭਾਰਤ ਜਾਂ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੋਇਆ ਹੈ ਤੇ ਲਾਗੂ ਨਹੀਂ ਹੋਣਗੇ। ਉਨ੍ਹਾਂ ਹੁਕਮਾਂ ਵਿੱਚ ਕਿਹਾ ਕਿ ਸੀਨੀਅਰ ਪੁਲਿਸ ਕਪਤਾਨ, ਫਾਜ਼ਿਲਕਾ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੇ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।  


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!