ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਤੇਐੱਮ.ਐੱਲ.ਐੱਮ. ਸੀਨੀ.ਸੈਕੰ.ਸਕੂਲ ਵਿੱਚ ਹੋਵੇਗਾਜ਼ਿਲ੍ਹਾ ਪੱਧਰੀ ਸਮਾਰੋਹ
ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਤੇ ਐੱਮ.ਐੱਲ.ਐੱਮ. ਸੀਨੀ.ਸੈਕੰ.ਸਕੂਲ ਵਿੱਚ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਰੋਹ
- ਸੇਵਾ ਕੇਂਦਰ ਡੀਸੀ ਕੰਪਲੈਕਸ ਫਿਰੋਜ਼ਪੁਰ ਛਾਉਣੀ ਵਿਖੇ ਵੀ ਸਵੇਰੇ 10 ਤੋਂ ਬਾਅਦ ਦੁਪਹਿਰ 2ਵਜੇ ਤੱਕ ਲੱਗੇਗਾ ਕੈਂਪ
- ਕੈਂਪਾਂ ਦਾ ਲਾਹਾ ਲੈਣ ਵਾਲੇ ਆਪਣਾ ਆਧਾਰਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਆਪਣਾ ਪੁਰਾਣਾ ਦਿਵਿਆਂਗ ਸਰਟੀਫਿਕੇਟ ਨਾਲ ਲੈ ਕੇ ਆਉਣ
ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 2 ਦਸੰਬਰ 2021….
ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਮਿਤੀ 3 ਦਸੰਬਰ 2021 ਦਿਨ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਤੇ ਜ਼ਿਲ੍ਹਾ ਪੱਧਰੀ ਸਮਾਰੋਹ ਐੱਮ.ਐੱਲ.ਐੱਮ. ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਵਿੱਚ ਸਵੇਰੇ 11 ਵਜੇ ਲਗਾਇਆ ਜਾਣਾ ਹੈ ਜਿਸ ਵਿੱਚ ਮੌਕੇ ਤੇ ਉਨ੍ਹਾਂ ਖੁਦ ਵੀ ਜਾਣਗੇ। ਇਸ ਤੋਂ ਇਲਾਵਾ ਸੇਵਾ ਕੇਂਦਰ ਡੀਸੀ ਕੰਪਲੈਕਸ ਫਿਰੋਜ਼ਪੁਰ ਛਾਉਣੀ ਵਿਖੇ ਵੀ ਸਵੇਰੇ 10 ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੈਂਪ ਲਗਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕੋ ਮੋਟਰ ਦਿਵਿਆਂਗ (ਔਰਥੋ/ਹੱਡੀਆ) ਦੇ ਯੂ.ਡੀ.ਆਈ.ਡੀ ਕਾਰਡ ਸਰਟੀਫਿਕੇਟ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕੈਂਪਾਂ ਦਾ ਮਨੋਰਥ ਇਹ ਹੈ ਕਿ ਇਨ੍ਹਾਂ ਦਿਵਆਂਗਾਂ ਦੇ ਇੱਕ ਥਾਂ ਤੇ ਅੰਗਹੀਣਤਾ ਸਰਟੀਫਿਕੇਟ ਬਣ ਜਾਣ ਕਿਉਂਕਿ ਉਨ੍ਹਾਂ ਨੂੰ ਦਫਤਰਾਂ ਵਿੱਚ ਜਾਣ ਸਮੇਂ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦਾ ਲਾਭ ਉਠਾਉਣ ਲਈ ਉਹ ਆਪਣਾ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਆਪਣਾ ਪੁਰਾਣਾ ਦਿਵਿਆਂਗ ਸਰਟੀਫਿਕੇਟ ਨਾਲ ਲੈ ਕੇ ਆਉਣ। ਉਨ੍ਹਾਂ ਜ਼ਿਲ੍ਹੇ ਦੇ ਉਪਰੋਕਤ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।