ਆਇਲੈਟਸ ਤੇ ਕੋਚਿੰਗ ਸੈਂਟਰਾਂ ਨੂੰ 50 ਫੀਸਦੀ ਹਾਜ਼ਰੀ ਅਨੁਸਾਰ ਖੋਲ੍ਹਣ ਦੀ ਆਗਿਆ
ਆਇਲੈਟਸ ਤੇ ਕੋਚਿੰਗ ਸੈਂਟਰਾਂ ਨੂੰ 50 ਫੀਸਦੀ ਹਾਜ਼ਰੀ ਅਨੁਸਾਰ ਖੋਲ੍ਹਣ ਦੀ ਆਗਿਆ
- ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 04 ਫਰਵਰੀ 2022
ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪੂਨਮਦੀਪ ਕੌਰ ਨੇ ਜਿ਼ਲ੍ਹੇ ਵਿੱਚ ਸਮੂਹ ਆਇਲੈਟਸ ਤੇ ਕੋਚਿੰਗ ਸੈਂਟਰਾਂ ਨੂੰ 50 ਫੀਸਦੀ ਹਾਜਰੀ ਨਾਲ ਖੋਲਣ ਦੀ ਆਗਿਆ ਦਿੱਤੀ ਹੈ। ਜਿ਼ਲ੍ਹਾ ਮੈਜਿਸਟਰੇਟ ਨੇ ਆਇਲੈਟਸ ਤੇ ਕੋਚਿੰਗ ਸੈਂਟਰਾਂ ਦੇ ਮਾਲਕਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਆਪਣੇ ਕੋਚਿੰਗ ਜਾਂ ਆਈਲੈਟਸ ਸੈਂਟਰਾਂ ਵਿੱਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣਗੇ।
ਵਿਦਿਆਰਥੀਆਂ ਦੇ ਭਵਿੱਖ ਨੂੰ ਵੇਖਦੇ ਹੋਏ ਜਿ਼ਲ੍ਹਾ ਮੈਜਿਸਟਰੇਟ ਵੱਲੋਂ ਕੋਚਿੰਗ ਸੈਂਟਰਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ 02 ਗਰੁੱਪਾਂ ਵਿਚ ਪੜਾਉਣ। ਜਾਰੀ ਕੀਤੇ ਆਦੇਸ਼ ਅਨੁਸਾਰ ਇੱਕ ਕਲਾਸ ਸਵੇਰੇ 09.00 ਵਜੇ ਤੋਂ ਦੁਪਿਹਰ 12:00 ਵਜੇ ਤੱਕ ਅਤੇ ਦੂਜੇ ਗਰੁੱਪ ਲਈ ਕਲਾਸ ਬਾਅਦ ਦੁਪਹਿਰ 02:00 ਵਜੇ ਤੋਂ ਸ਼ਾਮ 5:00 ਵਜੇ ਤੱਕ ਲਗਾਈਆਂ ਜਾਣਗੀਆਂ ਅਤੇ ਆਈਲੈਟਸ ਤੇ ਕੋਚਿੰਗ ਸੈਂਟਰ ਵਿਦਿਆਰਥੀਆਂ ਦੇ 50 ਫੀਸਦੀ ਸਮਰੱਥਾ ਨੂੰ ਯਕੀਨੀ ਬਣਾਉਣ ਦੇ ਪਾਬੰਦ ਵੀ ਹੋਣਗੇ।
ਜ਼ਿਲ੍ਹਾ ਮੈਜਿਸਟਰੇਟ ਨੈ ਇਹ ਹੁਕਮ ਵੀ ਦਿੱਤੇ ਹਨ ਕਿ ਸਬੰਧਤ ਸੰਸਥਾਵਾਂ ਦੇ ਅਧਿਕਾਰੀਆਂ ਵੱਲੋਂ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਆਈਲੈਟਸ ਤੇ ਕੋਚਿੰਗ ਸੈਂਟਰਾਂ ਦੇ ਅਧਿਕਾਰੀਆਂ ਨੂੰ ਸੈਂਟਰਾਂ ਦੇ ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਦਿੱਤੇ ਹਨ ਕਿ ਸੰਸਥਾਵਾਂ ਨੂੰ ਦਿਨ ਵਿੱਚ ਦੋ ਵਾਰ ਸੈਨੀਟਾਈਜ ਕੀਤਾ ਜਾਵੇ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਸਬੰਧਤ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੰਸਥਾ ਵਿੱਚ ਵਿਦਿਆਰਥੀਆਂ ਵੱਲੋਂ ਛੇ ਫੁੱਟ ( ਦੋ ਗਜ਼ ) ਦੀ ਦੂਰੀ ਬਣਾ ਕੇ ਰੱਖਣ, ਮਾਸਕ ਪਹਿਨਣ ਸਬੰਧੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਆਈਲੈਟਸ ਤੇ ਕੋਚਿੰਗ ਸੈਂਟਰਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀਆਂ ਸੰਸਥਾਵਾਂ ਵਿੱਚ ਸੰਪੂਰਨ ਟੀਕਾਕਰਨ ਵਾਲੇ ਵਿਦਿਆਰਥੀਆਂ ਅਤੇ ਸਟਾਫ ਨੂੰ ਹੀ ਸੰਸਥਾ ਵਿੱਚ ਪੜਾਉਣ ਜਾਂ ਪੜ੍ਹਨ ਦੀ ਇਜਾਜਤ ਦੇਣ। ਜਿ਼ਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।