ਆਪਣੀ ਜਿੰਮੇਵਾਰੀ ਸਮਝਦੇ ਹੋਏ ਕੋਵਿਡ ਟੀਕਾਕਰਨ ਲਈ ਖੁਦ ਅੱਗੇ ਆਉਣ ਦੀ ਲੋੜ- ਡਿਪਟੀ ਕਮਿਸ਼ਨਰ
ਆਪਣੀ ਜਿੰਮੇਵਾਰੀ ਸਮਝਦੇ ਹੋਏ ਕੋਵਿਡ ਟੀਕਾਕਰਨ ਲਈ ਖੁਦ ਅੱਗੇ ਆਉਣ ਦੀ ਲੋੜ- ਡਿਪਟੀ ਕਮਿਸ਼ਨਰ
- ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਵੈਕਸੀਨੇਸ਼ਨ ਵੈਨ ਰਵਾਨਾ
- ਵੈਨ ਰਾਹੀਂ ਵੱਖ ਵੱਖ ਥਾਵਾਂ ਤੇ ਜਾ ਕੇ ਜਾਗਰੂਕਤਾ ਦੇ ਨਾਲ ਨਾਲ ਕੋਵਿਡ ਟੀਕਾਕਰਨ ਵੀ ਕੀਤਾ ਜਾਵੇਗਾ
- ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ ਟੀਕਾਕਰਨ ਦੀ ਪਹਿਲੀ ਡੋਜ 4,99,139 ਅਤੇ ਦੂਜੀ ਡੋਜ 1,75,973 ਲੋਕਾਂ ਨੂੰ ਲਗਾਈ ਜਾ ਚੁੱਕੀ ਹੈ- ਸਿਵਲ ਸਰਜਨ
ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 7 ਦਸੰਬਰ 2021
ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ19 ਟੀਕਾਕਰਨ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਕੋਵਿਡ19 ਵੈਕਸੀਨੇਸ਼ਨ ਜਾਗਰੂਕਤਾ ਵੈਨ ਚਲਾਈ ਗਈ ਹੈ, ਜਿਸ ਨੂੰ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਵਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਜਾਗਰੂਕਤਾ ਵੈਨ ਰਾਹੀਛ ਅੱਗਲੇ 5 ਦਿਨਾਂ ਤੱਕ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਜਾ ਕੇ ਜਿੱਥੇ ਲੋਕਾਂ ਨੂੰ ਕੋਵਿਡ19 ਵੈਕਸੀਨੇਸ਼ਨ ਲਈ ਜਾਗਰੂਕ ਕੀਤਾ ਜਾਵੇਗਾ ਉਥੇ ਨਾਲ ਹੀ ਇਸ ਵੈਨ ਨਾਲ ਇੱਕ ਕੋਵਿਡ ਟੀਕਾਕਰਨ ਟੀਮ ਵੀ ਲਗਾਈ ਗਈ ਹੈ ਜੋ ਕਿ ਮੌਕੇ ਤੇ ਹੀ ਲੋਕਾਂ ਦਾ ਕੋਵਿਡ ਟੀਕਾਕਰਨ ਵੀ ਕਰੇਗੀ। ਉਨ੍ਹਾਂ ਇਸ ਦੇ ਨਾਲ ਇਹ ਵੀ ਕਿਹਾ ਕਿ ਲੋਕਾਂ ਨੂੰ ਖੁਦ ਵੀ ਆਪਣੀ ਜਿੰਮਵਾਰੀ ਸਮਝਦੇ ਹੋਏ ਕੋਵਿਡ ਟੀਕਾਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਇਸ ਦੇ ਲਗਵਾਉਣ ਨਾਲ ਅਸੀਂ ਖੁਦ ਅਤੇ ਹੋਰਨਾਂ ਨੂੰ ਵੀ ਕੋਵਿਡ ਮਹਾਮਾਰੀ ਤੋਂ ਬਚਾ ਸਕਦੇ ਹਾਂ।
ਇਸ ਮੌਕੇ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਨੇ ਕਿਹਾ ਕਿ ਮੁਕੰਮਲ ਕੋਵਿਡ ਟੀਕਾਕਰਨ ਕਰਵਾ ਕੇ ਯਾਨਿ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਲੈਣ ਨਾਲ ਕੋਵਿਡ ਦੇ ਨਵੇ ਆ ਰਹੇ ਵੇਰੀੲੈਂਟਾਂ ਦਾ ਟਾਕਰਾ ਕੀਤਾ ਜਾ ਸਕਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ ਟੀਕਾਕਰਨ ਦੀ ਪਹਿਲੀ ਡੋਜ 4,99,139 ਅਤੇ ਦੂਜੀ ਡੋਜ 1,75,973 ਲੋਕਾਂ ਨੂੰ ਲਗਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਕੋਵਿਡ ਵੈਕਸੀਨੇਸ਼ਨ ਮੁੱਫਤ ਉਪਲੱਭਧ ਕਰਵਾਈ ਜਾ ਰਹੀ ਅਤੇ ਜਿਨ੍ਹਾਂ ਨੇ ਹਾਲੇ ਤੱਕ ਕੋਵਿਡ ਟੀਕਾਕਰਨ ਨਹੀਂ ਕਰਵਾਇਆ ਉਹ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ। ਇਸ ਮੌਕੇ ਜ਼ਿਲਾ ਟੀਕਕਰਨ ਅਫਸਰ ਡਾ: ਮੀਨਾਕਸ਼ੀ ਅਬਰੋਲ, ਸੁਪਰਡੰਟ ਡੀਸੀ ਦਫਤਰ ਜੋਗਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਕਰਮਚਾਰੀ ਹਾਜ਼ਰ ਸਨ।