ਉਮੀਦਵਾਰ ਆਪਣੇ ਖਰਚਾ ਰਜਿਸਟਰਾਂ ਵਿੱਚ ਸਹੀ ਤੇ ਮੁਕੰਮਲ ਇੰਦਰਾਜ ਕਰਨ : ਜੈਸਵਾਲ
ਉਮੀਦਵਾਰ ਆਪਣੇ ਖਰਚਾ ਰਜਿਸਟਰਾਂ ਵਿੱਚ ਸਹੀ ਤੇ ਮੁਕੰਮਲ ਇੰਦਰਾਜ ਕਰਨ : ਜੈਸਵਾਲ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 14 ਫਰਵਰੀ 2022
ਅਗਾਮੀ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਚੋਣ ਕਮਿਸ਼ਨ ਵੱਲੋਂ ਜਿ਼ਲ੍ਹੇ ਦੀਆਂ ਤਿੰਨ ਵਿਧਾਨ ਸਭਾ ਹਲਕਿਆਂ ਲਈ ਇਯੁਕਤ ਕੀਤੇ ਖਰਚਾ ਅਬਜ਼ਰਵਰ ਸ਼੍ਰੀ ਸਿਧਾਰਥ ਜੈਸਵਾਲ ਨੇ ਬੱਚਤ ਭਵਨ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਚੈਕ ਕੀਤੇ।
ਇਸ ਮੌਕੇ ਸ਼੍ਰੀ ਜੈਸਵਾਲ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਖਰਚਾ ਰਜਿਸਟਰ ਵਿੱਚ ਹਰੇਕ ਵਸਤੂ ਦਾ ਸਹੀ ਖਰਚੇ ਦਾ ਇੰਦਰਾਜ ਕੀਤਾ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਖਰਚਾ ਰਜਿਸਟਰ ਵਿੱਚ ਕਿਸੇ ਕਿਸਮ ਦੀ ਖਾਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਚੋਣ ਲੜ ;ਰਹੇ ਉੋਮੀਦਵਾਰ ਆਪਣੇ ਚੋਣ ਪ੍ਰਚਾਰ ’ਤੇ 40 ਲੱਖ ਰੁਪਏ ਖਰਚ ਕਰ ਸਕਦਾ ਅਤੇ ਜੇਕਰ ਕਿਸੇ ਉਮੀਦਵਾਰ ਵੱਲੋਂ ਆਪਣਾ ਚੋਣ ਖਰਚਾ 40 ਲੱਖ ਰੁਪਏ ਤੋਂ ਵੱਧ ਕਰਦਾ ਹੈ ਤਾਂ ਉਸ ਦੀ ਉਮੀਦਵਾਰੀ ਰੱਦ ਹੋ ਸਕਦੀ ਹੈ।
ਖਰਚਾ ਅਬਜ਼ਰਵਰ ਨੇ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਇਸ ਵਿੱਚ ਕੋਤਾਹੀ ਕਰਨ ਵਾਲਿਆਂ ਵਿਰੁੱਧ ਚੋਣ ਕਮਿਸ਼ਨ ਵੱਲੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਵੀ ਪੜਤਾਲ ਕੀਤੀ ਜਾ ਰਹੀ ਹੈ ਜਿਸ ਵਿੱਚ ਉਮੀਦਵਾਰਾਂ ਦੇ ਦਫ਼ਤਰਾਂ ’ਚ ਪਏ ਸਮਾਨ ਦੀ ਵੀਡੀਓ ਵੀ ਬਣਵਾਈ ਜਾ ਰਹੀ ਹੈ। ਇਸ ਲਈ ਖਰਚਾ ਰਜਿਸਟਰ ਭਰਨ ਵਿੱਚ ਕੋਤਾਹੀ ਨਾ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਯਸ਼ਪਾਲ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਵਰਨਣ ਯੋਗ ਹੈ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਚੋਣ ਪ੍ਰਚਾਰ ਕਰਨ ਵੇਲੇ ਵਧੇਰੇ ਭੀੜ੍ਹ ਨਾ ਕੀਤੀ ਜਾਵੇ ਅਤੇ ਕੋਵਿਡ-19 ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਦਰਸਾਈਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਕਰਨ ਦਾ ਸਮਾਂ ਸਵੇਰੇ 6:00 ਵਜੇ ਤੋਂ ਰਾਤ 10:00 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ । ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਜਾਂ ਉਮੀਦਵਾਰ 50 ਫੀਸਦੀ ਲੋਕਾਂ ਨਾਲ ਹੀ ਮੀਟਿੰਗਾਂ ਜਾਂ ਰੈਲੀਆਂ ਕਰ ਸਕਦੀਆਂ ਹਨ। ਉਮੀਦਵਾਰਾਂ ਵੱਲੋਂ ਪਦ ਯਾਤਰਾ ਸਮੇਂ ਵੀ ਸਥਾਨਕ ਪ੍ਰਸ਼ਾਸ਼ਨ ਦੀ ਮਨਜੂਰੀ ਹੋਣੀ ਵੀ ਲਾਜ਼ਮੀ ਹੈ। ਉਮੀਦਵਾਰ ਆਪਣੇ ਚੋਣ ਪ੍ਰਚਾਰ ਸਮੇਂ ਕੋਵਿਡ ਸਬੰਧੀ ਉਚਿਤ ਵਿਵਹਾਰ ਅਤੇ ਪ੍ਰੋਟੋਕਾਲ ਦੀ ਪਾਲਣਾ ਜਰੂਰ ਕਰਨ।