PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਗਿਆਨ-ਵਿਗਿਆਨ ਦੇਸ਼-ਵਿਦੇਸ਼ ਫ਼ਿਰੋਜ਼ਪੁਰ ਮਾਲਵਾ

ਉਰਦੂ ਆਮੋਜ਼ ਦੀਆਂ ਕਲਾਸਾਂ ਦਾ ਨਵਾਂ ਸੈਸ਼ਨ 03 ਜਨਵਰੀ, 2022 ਤੋਂ ਸ਼ੁਰੂ 

Advertisement
Spread Information

ਉਰਦੂ ਆਮੋਜ਼ ਦੀਆਂ ਕਲਾਸਾਂ ਦਾ ਨਵਾਂ ਸੈਸ਼ਨ 03 ਜਨਵਰੀ, 2022 ਤੋਂ ਸ਼ੁਰੂ 

  • ਨਵੀਂ ਜਮਾਤ ਲਈ ਦਾਖਲਾ 10 ਜਨਵਰੀ ਤੱਕ ਜਾਰੀ ਰਹੇਗਾ

ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 22 ਦਸੰਬਰ 2021

ਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੀ ਤਰੱਕੀ ਦੇ ਨਾਲ਼-ਨਾਲ਼ ਹਰਦਿਲ ਅਜ਼ੀਜ਼ ਭਾਸ਼ਾ ਉਰਦੂ ਦੇ ਵਿਕਾਸ ਲਈ ਵੀ ਨਿਰੰਤਰ ਗਤੀਸ਼ੀਲ ਹੈ। ਤਹਿਜ਼ੀਬ, ਅਦਬ ਅਤੇ ਸੁਹਜ ਨਾਲ ਲਬਰੇਜ਼ ਉਰਦੂ ਭਾਸਾ ਨੂੰ ਪੰਜਾਬ ਵਿੱਚ ਹਰਮਨ ਪਿਆਰੀ ਬਣਾਉਣ ਲਈ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਉਰਦੂ ਸਿਖਾਉਣ ਦੀਆਂ ਮੁਫ਼ਤ ਜ਼ਮਾਤਾਂ (ਕਲਾਸਾਂ) ਲਗਾਈਆਂ ਜਾਂਦੀਆਂ ਹਨ। ਛੇ ਮਹੀਨੇ ਦੇ ਉਰਦੂ ਆਮੋਜ਼ ਕੋਰਸ ਲਈ 03 ਜਨਵਰੀ 2022 ਤੋਂ ਨਵਾਂ ਸੈਸ਼ਨ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫਸਰ ਡਾ. ਜਗਦੀਪ ਸੰਧੂ ਨੇ ਦਿੱਤੀ।

 ਉਨ੍ਹਾਂ ਦੱਸਿਆ ਕਿ  ਇਹ ਜ਼ਮਾਤਾਂ (ਕਲਾਸਾਂ) ਸ਼ਾਮ 5.15 ਤੋਂ ਸ਼ਾਮ 6.15 ਵਜੇ ਤੱਕ ਦਫ਼ਤਰੀ ਕੰਮ ਵਾਲੇ ਦਿਨ ਲੱਗਣਗੀਆਂ। ਇਸ ਸਬੰਧੀ ਦਾਖ਼ਲਾ ਫਾਰਮ ਦਫਤਰ ਜ਼ਿਲ੍ਹਾ ਭਾਸ਼ਾ ਅਫਸਰ ਫਿਰੋਜ਼ਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੀ-ਬਲਾਕ, ਦੂਜੀ ਮੰਜ਼ਿਲ, ਕਮਰਾ ਨੰ: ਬੀ-209 ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ  ਨਵੀਂ ਜ਼ਮਾਤ (ਕਲਾਸ) ਲਈ ਦਾਖ਼ਲਾ 10 ਜਨਵਰੀ, 2022 ਤੱਕ ਜਾਰੀ ਰਹੇਗਾ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!