ਉੱਪ ਜਿਲ੍ਹਾ ਸਿੱਖਿਆ ਅਫਸਰ ਵੱਲੋਂ ਪ੍ਰੀਖਿਆ ਕੇਂਦਰਾ ਦਾ ਦੌਰਾ
ਉੱਪ ਜਿਲ੍ਹਾ ਸਿੱਖਿਆ ਅਫਸਰ ਵੱਲੋਂ ਪ੍ਰੀਖਿਆ ਕੇਂਦਰਾ ਦਾ ਦੌਰਾ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ 21 ਦਸੰਬਰ 2021
ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀ ਕਲਾਸ ਦੀਆਂ ਪਹਿਲੀ ਟਰਮ ਦੀਆ ਪ੍ਰੀਖਿਆਵਾ ਬੜੇ ਹੀ ਸੁਚੱਜੇ ਪ੍ਰਬੰਧਾਂ ਹੇਠ ਅਤੇ ਨਕਲ ਰਹਿਤ ਕਰਵਾਈਆ ਜਾ ਰਹੀਆਂ ਹਨ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਅੱਜ ਵੱਖ ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਨ ਉਪਰੰਤ ਕੀਤਾ।
ਉਹਨਾਂ ਨੇ ਸਿਟੀ ਸਕੂਲ ਅਬੋਹਰ, ਬੇਸਿਕ ਸਕੂਲ ਅਬੋਹਰ, ਡਿਵਾਇਨ ਲਾਇਟ ਪਬਲਿਕ ਸਕੂਲ ਅਬੋਹਰ, ਐਲਪਲਾਇਨ ਪਬਲਿਕ ਸਕੂਲ ਅਬੋਹਰ ਸਮੇਤ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ। ਉਹਨਾਂ ਕਿਹਾ ਕਿ ਪੇਪਰਾਂ ਦੌਰਾਨ ਕਿਸੇ ਵੀ ਕਿਸਮ ਦੀ ਕੋਈ ਸ਼ਿਕਾਇਤ ਨਹੀਂ ਮਿਲੀ ਅਤੇ ਪੇਪਰਾਂ ਦੌਰਾਨ ਕੋਵਿਡ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਗਈ। ਸਿੱਖਿਆ ਵਿਭਾਗ ਵੱਲੋਂ ਸਾਰੀਆਂ ਹਦਾਇਤਾਂ ਦੀ ਪਾਲਣਾ ਪੂਰੀ ਸੰਜੀਦਗੀ ਨਾਲ ਕੀਤੀ ਗਈ। ਇਸ ਤੋਂ ਇਲਾਵਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਜੇ ਛਾਬੜਾ ਵੱਲੋਂ ਵੀ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ, ਸਮੂਹ ਕੇਦਰ ਸੁਪਰਡੈਂਟ ਅਤੇ ਸਮੁੱਚੇ ਨਿਗਰਾਨ ਅਮਲੇ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ।