ਏਜੰਸੀਆਂ ਦੀ ਦੁਰਵਰਤੋਂ ਕਰਨ ਤੋਂ ਗੁਰੇਜ਼ ਕਰੇ ਕੇਂਦਰ ਦੀ ਭਾਜਪਾ ਸਰਕਾਰ- ਪ੍ਰਿੰ. ਕੁਲਦੀਪ ਸਿੰਘ ਚੂੜਲ
ਏਜੰਸੀਆਂ ਦੀ ਦੁਰਵਰਤੋਂ ਕਰਨ ਤੋਂ ਗੁਰੇਜ਼ ਕਰੇ ਕੇਂਦਰ ਦੀ ਭਾਜਪਾ ਸਰਕਾਰ- ਪ੍ਰਿੰ. ਕੁਲਦੀਪ ਸਿੰਘ ਚੂੜਲ
*ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ
ਪਰਦੀਪ ਕਸਬਾ,ਲਹਿਰਾਗਾਗਾ/ ਸੰਗਰੂਰ 30 ਦਸੰਬਰ 2021
ਸ੍ਰ. ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫ਼ਤਾਰੀ ਪੂਰੀ ਤਰਾਂ ਨਾਲ ਸਿਆਸੀ ਬਦਲਾਖੋਰੀ ਤੋਂ ਪ੍ਰਭਾਵਿਤ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਇਹਨਾਂ ਵਿਚਾਰਾਂ ਦੀ ਪ੍ਰਗਟਾਵਾ ਪ੍ਰਿੰ. ਡਾਕਟਰ ਕੁਲਦੀਪ ਸਿੰਘ ਚੂੜਲ ਸੂਬਾ ਜਨਰਲ ਸਕੱਤਰ ਕਾਂਗਰਸ ਸ਼ਿਕਾਇਤ ਨਿਵਾਰਨ ਕਮੇਟੀ ਨੇ ਕੀਤਾ।
ਪ੍ਰਿੰ. ਕੁਲਦੀਪ ਸਿੰਘ ਚੂੜਲ ਨੇ ਕਿਹਾ ਕਿ ਸ੍ਰ. ਸੁਖਪਾਲ ਸਿੰਘ ਖਹਿਰਾ ਨਿਧੜਕ ਆਗੂ ਅਤੇ ਪ੍ਰਭਾਵਸ਼ਾਲੀ ਬੁਲਾਰੇ ਹਨ। ਉਨਾਂ ਕਿਹਾ ਕਿ ਉਹ ਸਮੇਂ ਸਮੇਂ ’ਤੇ ਪੰਜਾਬ ਦੇ ਮੁੱਦਿਆਂ ’ਤੇ ਆਪਣੇ ਵਿਚਾਰਾਂ ਰਾਹੀਂ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦੇ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਵਿੱਚ ਅਗਾਮੀ ਚੋਣਾਂ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ ਸ੍ਰ. ਸੁਖਪਾਲ ਸਿੰਘ ਖਹਿਰਾ ਨੂੰ ਚੋਣਾਂ ਤੋਂ ਲਾਂਭੇ ਰੱਖਣ ਲਈ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਜੋ ਕਿ ਪੂਰੀ ਤਰਾਂ ਨਾਲ ਗੈਰ ਸੰਵਿਧਾਨਕ ਅਤੇ ਧੱਕਾ ਹੈ।
ਪ੍ਰਿੰ. ਕੁਲਦੀਪ ਸਿੰਘ ਚੂੜਲ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਨੂੰ ਲਾਂਭੇ ਕਰਦਿਆਂ ਆਲੋਚਨਾ ਕਰਨ ਵਾਲਿਆਂ ਖਿਲਾਫ਼ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਦੀ ਹੈ। ਉਨਾਂ ਕਿਹਾ ਕਿ ਦੇਸ਼ ’ਚ ਬੁੱਧੀਜੀਵੀ ਅਤੇ ਚਿੰਤਕ ਲੋਕਾਂ ਨੂੰ ਲੋਕ ਮੁੱਦਿਆਂ ’ਤੇ ਬੋਲਣ ਤੋਂ ਰੋਕਣ ਲਈ ਡਰਾਉਣ ਵਾਲੀਆਂ ਕਾਰਵਾਈਆਂ ਕੇਂਦਰ ਸਰਕਾਰ ਵੱਲੋਂ ਲਗਾਤਾਰ ਜਾਰੀ ਹਨ, ਜਿਸਦਾ ਜਵਾਬ ਲੋਕ ਅਗਾਮੀ ਚੋਣਾਂ ’ਚ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਦੇਣਗੇ।