ਕਰਿਆਨਾ ਡਿਸਟਰੀਬਿਊਟਰਜ਼ ਦੀਆਂ ਮੁਸ਼ਕਲਾਂ ਹਰ ਹਾਲ ਹੋਣਗੀਆਂ ਹੱਲ: ਨਾਗਰਾ
ਕਰਿਆਨਾ ਡਿਸਟਰੀਬਿਊਟਰਜ਼ ਦੀਆਂ ਮੁਸ਼ਕਲਾਂ ਹਰ ਹਾਲ ਹੋਣਗੀਆਂ ਹੱਲ: ਨਾਗਰਾ
- ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਕਰਿਆਨਾ ਡਿਸਟਰੀਬਿਊਟਰਜ਼ ਐਸੋਸੀਏਸ਼ਨ ਨਾਲ ਮੀਟਿੰਗ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 05 ਦਸੰਬਰ 2021
ਪੰਜਾਬ ਸਰਕਾਰ ਵੱਲੋਂ ਦੁਕਾਨਦਾਰਾਂ ਤੇ ਵਪਾਰੀਆਂ ਦੀਆਂ ਵੱਡੀਆਂ ਮੁਸ਼ਕਲਾਂ ਪਹਿਲਾਂ ਹੀ ਹੱਲ ਕੀਤੀਆਂ ਗਈਆਂ ਹਨ ਤੇ ਰਹਿੰਦੀਆਂ ਮੁਸ਼ਕਲਾਂ ਲਗਾਤਾਰ ਹੱਲ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਕਰਿਆਨਾ ਡਿਸਟਰੀਬਿਊਟਰਜ਼ ਐਸੋਸੀਏਸ਼ਨ ਵੱਲੋਂ ਜਿਹੜੀਆਂ ਮੁਸ਼ਕਲਾਂ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ, ਉਹ ਪਹਿਲ ਦੇ ਆਧਾਰ ਉਤੇ ਹੱਲ ਕੀਤੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਰਿਆਨਾ ਡਿਸਟਰੀਬਿਊਟਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਸ. ਨਾਗਰਾ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਜੀ.ਐਸ.ਟੀ. ਅਤੇ ਪੁਲੀਸ ਸਬੰਧੀ ਕਈ ਮਸਲੇ ਤੇ ਮੁਸ਼ਕਲਾਂ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ਦੇ ਹੱਲ ਲਈ ਉਹ ਆਪਣੀ ਅਗਵਾਈ ਵਿੱਚ ਛੇਤੀ ਹੀ ਐਸੋਸੀਏਸ਼ਨ ਦੀ ਮੀਟਿੰਗ ਸਬੰਧਤ ਅਧਿਕਾਰੀਆਂ ਨਾਲ ਕਰਵਾ ਕੇ ਸਾਰੀਆਂ ਮੁਸ਼ਕਲਾਂ ਤੇ ਮਸਲਿਆਂ ਦਾ ਹੱਲ ਕਰਵਾਉਣਗੇ।
ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ, ਜਿਸ ਦੇ ਮੱਦੇਨਜ਼ਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵੱਡੀਆਂ ਰਿਆਤਾਂ ਦਿੱਤੀਆਂ ਗਈਆਂ ਹਨ। ਇਸ ਨਾਲ ਜਿੱਥੇ ਸੂਬੇ ਵਿੱਚ ਵਪਾਰ ਤੇ ਕਾਰੋਬਾਰ ਪ੍ਰਫੁੱਲਤ ਹੋ ਰਹੇ ਹਨ, ਉਥੇ ਰੁਜ਼ਗਾਰ ਦੇ ਵੀ ਅਥਾਹ ਮੌਕੇ ਪੈਦਾ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਵਿਕਾਸ ਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੇ ਹਨ ਤੇ ਜਦ ਤੱਕ ਹਲਕੇ ਦੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਨਹੀਂ ਹੋ ਜਾਂਦੀਆਂ, ਉਦੋਂ ਤੱਕ ਉਹ ਅਰਾਮ ਨਾਲ ਨਹੀਂ ਬੈਠਣਗੇ।
ਇਸ ਮੌਕੇ ਕੌਂਸਲਰ ਨਰਿੰਦਰ ਕੁਮਾਰ ਪ੍ਰਿੰਸ, ਅਮਿਤ,ਸੰਦੀਪ,ਗੋਲਡੀ,ਪਰਮਜੀਤ,ਰਾਜੀਵ, ਰਾਜੂ,ਸਿਵ,ਨਰਿੰਦਰ,ਮੁਨੀਸ਼,ਅੰਕੁਰ,ਜੱ ਸੀ,ਸੱਚਿਤ,ਜਸਪਾਲ,ਪ੍ਰਦੀਪ ਆਦਿ ਹਾਜ਼ਰ ਸਨ।