ਕਾਂਗਰਸ ਦੀ ਟਿਕਟ ‘ਤੇ ਐਮ.ਪੀ. ਬਣੀ ਪ੍ਰਨੀਤ ਕੌਰ ਕਾਂਗਰਸ ਪਾਰਟੀ ਲਈ ਪ੍ਰਚਾਰ ਕਰੇ ਜਾਂ ਕਾਂਗਰਸ ਛੱਡੇ
ਕਾਂਗਰਸ ਦੀ ਟਿਕਟ ‘ਤੇ ਐਮ.ਪੀ. ਬਣੀ ਪ੍ਰਨੀਤ ਕੌਰ ਕਾਂਗਰਸ ਪਾਰਟੀ ਲਈ ਪ੍ਰਚਾਰ ਕਰੇ ਜਾਂ ਕਾਂਗਰਸ ਛੱਡੇ
– ਜੇਕਰ ਪਰਨੀਤ ਕੌਰ ਨੇ ਕਾਂਗਰਸ ਵਿਰੋਧੀ ਕਾਰਵਾਈਆਂ ਜਾਰੀ ਰੱਖੀਆਂ ਤਾਂ ਹੋਵੇਗੀ ਸਖਤ ਕਾਰਵਾਈ ; ਸੰਜੇ ਠਾਕੁਰ
– ਬੀਜੇਪੀ ਨੇ ਲੋਕ ਵਿਰੋਧੀ ਬਜਟ ਦੇ ਕੇ ਸਾਬਿਤ ਕੀਤਾ ਕਿ ਇਹ ਲੋਕਾਂ ਦੀ ਸਰਕਾਰ ਨਹੀ
ਰਿਚਾ ਨਾਗਪਾਲ,ਪਟਿਆਲਾ , 3 ਫਰਵਰੀ 2022
ਕਾਂਗਰਸ ਦੇ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਅਤੇ ਸਾਬਕਾ ਮੇਅਰ ਪਟਿਆਲਾ ਵਿਸ਼ਨੂੰ ਸ਼ਰਮਾ ਨੇ ਆਖਿਆ ਕਿ ਹੈ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਬੇਨਤੀ ਕੀਤੀ ਹੈ ਕਿ ਜੇਕਰ ਕਾਂਗਰਸ ਪਾਰਟੀ ਦੇ ਸਿਪਾਹੀ ਹਨ ਤਾਂ ਸ਼ਹਿਰ ਪਟਿਆਲਾ ਵਿੱਚ ਆ ਕੇ ਕਾਂਗਰਸ ਲਈ ਪ੍ਰਚਾਰ ਕਰਨ ਨਹੀਂ ਤਾ ਮੈਂਬਰ ਪਾਰਲੀਮੈਂਟ ਤੋਂ ਅਸਤੀਫਾ ਦੇ ਕੇ ਆਪਣੀ ਸਥਿਤੀ ਸਪੱਸ਼ਟ ਕਰਨ। ਵਿਸ਼ਨੂੰ ਸ਼ਰਮਾ ਅੱਜ ਇੱਥੇ ਬਣਾਏ ਗਏ ਕਾਂਗਰਸ ਦੇ ਦਫ਼ਤਰ ਵਿੱਚ ਸੱਦੀ ਇੱਕ ਵਿਸ਼ਾਲ ਤੇ ਭਰਵੀਂ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਸਾਰਾ ਮਾਮਲਾ ਹਾਈਕਮਾਂਡ ਦੇ ਧਿਆਨ ਵਿੱਚ ਅਤੇ ਅੱਜ ਵਿਸ਼ੇਸ ਤੌਰ ‘ਤੇ ਪੁੱਜੇ ਕਾਂਗਰਸ ਆਬਜਰਵਰ ਸੰਜੇ ਠਾਕੁਰ ਦੇ ਧਿਆਨ ਵਿੱਚ ਲਿਆਂਦਾ ਹੈ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੀਟਿੱਗ ਵਿੱਚ ਪੁੱਜੇ ਕਾਂਗਰਸ ਦੇ ਆਬਜਰਵਰ ਸੰਜੇ ਠਾਕੁਰ ਨੇ ਕਾਂਗਰਸ ਦੇ ਉਮੀਦਵਾਰ ਵਿਸ਼ਨੂੰ ਸ਼ਰਮਾ, ਜ਼ਿਲਾ ਪ੍ਰਧਾਨ ਨਰਿੰਦਰ ਲਾਲੀ ਤੇ ਹੋਰਾਂ ਦੀ ਗੱਲ ਸੁਣਨ ਤੋਂ ਬਾਅਦ ਆਖਿਆ ਕਿ ਜੇਕਰ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਕਾਂਗਰਸ ਲਈ ਪ੍ਰਚਾਰ ਨਾ ਕੀਤਾ ਅਤੇ ਕਾਂਗਰਸ ਦੇ ਵਿਰੋਧੀ ਕਾਰਵਾਈਆਂ ਕੀਤੀਆਂ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀਾ। ਸੰਜੇ ਠਾਕੁਰ ਨੇ ਆਖਿਆ ਕਿ ਜੋ ਵੀ ਪ੍ਰਨੀਤ ਕੌਰ ਨੂੰ ਅੱਜ ਤੱਕ ਦਿੱਤਾ ਹੈ, ਉਹ ਕਾਂਗਰਸ ਪਾਰਟੀ ਨੇ ਦਿੱਤਾ ਹੈ ਪਰ ਹੁਣ ਉਹ ਕਾਂਗਰਸ ਨਾਲ ਧੋਖਾ ਕਰਕੇ ਕਾਂਗਰਸ ਵਿਰੋਧੀ ਪ੍ਰਚਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸਨੂੰ ਸਹਿਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਉਨ੍ਹਾਂ ਕਿਹਾ ਕਿ ਮਹਾਰਾਜਿਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੱ ਕਦੇ ਵੀ ਨਹੀਂ ਸੁਣਿਆ ਅਤੇ ਨਾ ਹੀ ਕੋਈ ਵਿਕਾਸ ਵੱਲ ਧਿਆਨ ਦਿੱਤਾ ਹੈ। ਕਾਂਗਰਸ ਪਾਰਟੀ ਕਾਂਗਰਸ ਸਰਕਾਰ ਬਣਦੇ ਹੀ ਪਟਿਆਲਾ ਨੂੰ ਵਿਕਾਸ ਪੱਖੋਂ ਅਸਲੀ ਦਿੱਖਦੇ ਕੇ ਸ਼ਾਹੀ ਸ਼ਹਿਰ ਬਣਾਇਆ ਜਾਵੇਗਾ।
ਇਸ ਮੌਕੇ ਵਿਸ਼ਨੂੰ ਸ਼ਰਮਾ ਨੇ ਆਖਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕੰਮਾਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ, ਇਸ ਲਈ ਕਾਂਗਰਸ ਨੂੰ ਲੋਕ ਦੁਬਾਰਾ ਰਪੀਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ, ਇਸ ਲਈ ਲੋਕ ਕਾਂਗਰਸ ਨੂੰ ਪਸੰਦ ਕਰਦੇ ਹਨ। ਵਿਸ਼ਨੂੰ ਸ਼ਰਮਾ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਆਖਿਆ ਕਿ ਪਟਿਆਲਾ ਦੇ ਲੋਕ ਉਨ੍ਹਾਂ ਦੇ ਕੰਮਾਂ ਨੂੰ ਚੰਗੀ ਤਰ੍ਹਾ ਜਾਣਦੇ ਹਨ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਰਹੇ ਹਨ, ਇਸ ਲਈ ਇਸ ਵਾਰ ਵੀ ਉਹ ਪਟਿਆਲਾ ਸ਼ਹਿਰੀ ਤੋਂ ਲੋਕਾਂ ਦੇ ਵੱਡੇ ਸਹਿਯੋਗ ਨਾਲ ਜਿੱਤ ਪ੍ਰਾਪਤ ਕਰਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ। ਉਨ੍ਹਾਂ ਕਿਹਾ ਕਿ ਪੂਰੀ ਟੀਮ ਦੇ ਨਾਲ ਜਿੱਥੇ ਅੱਧਾ ਦਰਜਨ ਤੋਂ ਜ਼ਿਆਦਾ ਮੀਟਿੰਗਾਂ ਨੂੰ ਸੰਬੋਧਨ ਕੀਤਾ, ਉੱਥੇ ਡੋਰ ਟੂ ਡੋਰ ਆਪਣੀ ਜਿੱਤ ਦੇ ਲਈ ਪ੍ਰਚਾਰ ਵੀ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਹੱਥਾਂ ਵਿੱਚ ਹੀ ਲੋਕਾਂ ਦਾ ਭਵਿੱਖ ਸੁਰੱਖਿਅਤ ਹੈ, ਇਸ ਲਈ ਲੋਕ ਕਾਂਗਰਸ ਨੂੰ ਜਿਤਾ ਕੇ ਫਿਰ ਤੋਂ ਸੱਤਾ ‘ਤੇ ਕਾਬਜ ਕਰਨਗੇ।
ਉਨ੍ਹਾਂ ਆਖਿਆ ਕਿ ਬੀਜੇਪੀ ਨੇ ਲੋਕ ਵਿਰੋਧੀ ਬਜਟ ਦੇ ਕੇ ਇਹ ਸਾਬਿਤ ਕੀਤਾ ਹੈ ਕਿ ਇਹ ਲੋਕਾਂ ਦੀ ਸਰਕਾਰ ਨਹੀਂ ਹੈ। ਉਨ੍ਹਾਂ ਆਖਿਆ ਕਿ ਸ਼ਹਿਰ ਪਟਿਆਲਾ ਵਿੱਚ ਕਾਂਗਰਸ ਪ੍ਰਤੀ ਜਿੰਨਾ ਉਤਸ਼ਾਹ ਹੈ, ਉਹ ਪਹਿਲੀ ਵਾਰ ਦੇਖ ਰਹੇ ਹਨ, ਇਸਤੋਂ ਸਪੱਸ਼ਟ ਹੈ ਕਿ ਵਿਸ਼ਨੂੰ ਸ਼ਰਮਾ ਪਟਿਆਲਾ ਸ਼ਹਿਰੀ ਤੋਂ ਵੱਡੀ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਹੋਰ ਵੀ ਵੱਖ-ਵੱਖ ਬੁਲਾਰਿਆਂ ਨੇ ਕਾਂਗਰਸ ਨੂੰ ਵੱਡੀ ਜਿੱਤ ਦਿਵਾਉਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਰਿੰਦਰ ਲਾਲੀ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਗੁਰਵਿੰਦਰ ਪਾਲ ਬੇਦੀ, ਪਵਨ ਨਾਗਰਥ ਸਾਬਕਾ ਕੌਂਸਲਰ, ਬਲਵਿੰਦਰ ਪਾਲ ਬੇਦੀ, ਰਾਜੇਸ਼ ਮੰਡੌਰਾ, ਹਰਵਿੰਦਰ ਸਿੰਘ ਨਿੱਪੀ, ਗੋਪਾਲ ਸਿੰਗਲਾ, ਸੁਖਵਿੰਦਰ ਸਿੰਘ ਸੋਨੂੰ, ਗੁਰਦੇਵ ਸਿੰਘ ਪੂਨੀਆ ਸਾਬਕਾ ਕੌਂਸਲਰ, ਜਸਵਿੰਦਰ ਜਰਗੀਆ, ਵਿਨੋਦ ਕਾਲੂ, ਪ੍ਰਦੀਪ ਦੀਵਾਨ, ਵਿਜੈ ਗੌਤਮ, ਮਹਿੰਦਰ ਸਿੰਘ ਬਡੂੰਗਰ, ਅਸ਼ੋਕ ਖੰਨਾ, ਰਵਿੰਦਰ ਬਾਂਸਲ, ਸੁਰੇਸ਼ ਗੋਗੀਆ, ਅਮਰਜੀਤ ਕੌਰ ਭੱਠਲ ਸ਼ਹਿਰੀ ਪ੍ਰਧਾਨ, ਕੁਲਦੀਪ ਖੰਡੌਲੀ ਤੇ ਹੋਰ ਵੀ ਸੀਨੀਅਰ ਨੇਤਾ ਮੌਜੂਦ ਸਨ।