ਕਾਂਗਰਸ ਨੇ ਹਮੇਸਾਂ ਲੋਕ ਹਿੱਤਾ ਤੇ ਪਹਿਰਾ ਦੇਣ ਵਾਲੀ ਰਾਜਨੀਤੀ ਕੀਤੀ : ਵਿਸ਼ਨੂੰ ਸ਼ਰਮਾ
ਕਾਂਗਰਸ ਨੇ ਹਮੇਸਾਂ ਲੋਕ ਹਿੱਤਾ ਤੇ ਪਹਿਰਾ ਦੇਣ ਵਾਲੀ ਰਾਜਨੀਤੀ ਕੀਤੀ : ਵਿਸ਼ਨੂੰ ਸ਼ਰਮਾ
– ਕਾਂਗਰਸ ਸਹਿਰ ਪਟਿਆਲਾ ਦੇ ਦੀਆਂ ਸਮੱਸਿਆਵਾਂ ਨੂੰ ਕਰੇਗੀ ਹੱਲ
ਰਿਚਾ ਨਾਗਪਾਲ,ਪਟਿਆਲਾ, 5 ਫਰਵਰੀ 2022
ਕਾਂਗਰਸ ਦੇ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਅਤੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੇ ਆਖਿਆ ਕਿ ਕਾਂਗਰਸ ਨੇ ਹਮੇਸਾਂ ਲੋਕ ਹਿੱਤਾਂ ਤੇ ਪਹਿਰਾ ਦੇਣ ਵਾਲੀ ਰਾਜਨੀਤੀ ਕੀਤੀ ਹੈ ਜਿਸ ਕਾਰਨ ਅੱਜ ਸੂਬੇ ਦੇ ਲੋਕ ਪੂਰੀ ਤਰਾਂ ਕਾਂਗਰਸ ਨਾਲ ਡਟ ਕੇ ਖੜੇ ਹਨ। ਵਿਸਨੂੰ ਸਰਮਾ ਅੱਜ ਸਹਿਰ ਵਿਚ ਡੋਰ ਟੂ ਡੋਰ ਪ੍ਰਚਾਰ ਮੌਕੇ ਗੱਲਬਾਤ ਕਰ ਰਹੇ ਸਨ । ਇਸ ਮੌਕੇ ਉਨਾਂ ਨੂੰ ਬਜਾਰਾਂ ਵਿਚ ਭਰਵਾਂ ਹੁੰਗਾਰਾ ਮਿਲਿਆ। ਉਨਾਂ ਕਿਹਾ ਕਿ ਕਾਂਗਰਸ ਸਹਿਰ ਦੀਆਂ ਮੁੱਖ ਸਮੱਸਿਆਵਾਂ ਨੂੰ ਹੱਲ ਕਰੇਗੀ । ਉਨਾਂ ਕਿਹਾ ਕਿ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਰਮਨ ਪਿਆਰਤਾ ਕਾਂਗਰਸ ਨੂੰ ਇੱਕ ਵਾਰ ਫਿਰ ਪੰਜਾਬ ਅੰਦਰ ਰਪੀਟ ਕਰੇਗੀ ਕਿਉਕਿ ਲੋਕ ਜਾਣਦੇ ਹਨ ਕਿ ਅਸਲ ਵਿਕਾਸ ਸਿਰਫ਼ ਕਾਂਗਰਸ ਵੱਲੋਂ ਹੀ ਕੀਤਾ ਜਾ ਸਕਦਾ ਹੈ। ਵਿਸ਼ਨੂੰ ਸ਼ਰਮਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਦੀ ਜੋੜੀ ਨੇ 111 ਦਿਨਾਂ ਦੇ ਵਿੱਚ ਉਹ ਕਮਾਲ ਕਰਕੇ ਵਿਖਾਇਆ ਹੈ,ਜਿਸ ਤੋਂ ਲੋਕ ਪੂਰੀ ਤਰ੍ਹਾਂ ਪ੍ਰਭਾਵਿਤ ਹਨ। ਇਸ ਲਈ ਹਰ ਕੋਈ ਕਾਂਗਰਸ ਨੂੰ ਆਪਣੀ ਵੋਟ ਦੇ ਕੇ ਦੁਬਾਰਾ ਸੱਤਾ ‘ਤੇ ਕਾਬਜ ਕਰਨਾ ਚਾਹੁੰਦਾ ਹੈ ਤਾਂ ਜੋ ਪੰਜਾਬ ਅੰਦਰ ਵਿਕਾਸ ਦੀਆਂ ਝੜੀਆਂ ਲੱਗ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਸਾਂ ‘ਤੇ ਕਾਂਗਰਸ ਪੂਰੀ ਤਰ੍ਹਾਂ ਖਰੀ ਉਤਰੀ ਹੈ। ਇਸ ਲਈ ਆਉਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਵੱਲੋਂ ਇੱਕ ਰਿਕਾਰਡ ਜਿੱਤ ਦਰਜ ਕੀਤੀ ਜਾਵੇਗੀ ਤੇ ਵਿਰੋਧੀਆਂ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ। ਵਿਸ਼ਨੂੰ ਸ਼ਰਮਾ ਨੇ ਕਿਹਾ ਕਿ ਪਟਿਆਲਾ ਦੇ ਲੋਕਾਂ ਨੇ ਹਮੇਸ਼ਾ ਹੀ ਕਾਂਗਰਸ ਦਾ ਹੱਥ ਫੜਿਆ ਹੈ ਅਤੇ ਮੈਂ ਵਾਅਦਾ ਕਰਦਾ ਹਾਂ ਕਿ ਪਟਿਆਲਾ ਸ਼ਹਿਰ ਨੂੰ ਪੰਜਾਬ ਦਾ ਸਭ ਤੋਂ ਵਧੀਆ ਸ਼ਹਿਰ ਬਣਾਇਆ ਜਾਵੇਗਾ। ਵਿਸ਼ਨੂੰ ਸ਼ਰਮਾ ਨੇਕਿਹਾ ਕਿ ਪਟਿਆਲਾ ਵਿੱਚ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਦੂਜੀ ਪਾਰਟੀਆਂ ਦੇ ਨੇਤਾ ਧੜਾਧੜਕਾਂਗਰਸ ਵਿੱਚ ਸ਼ਾਮਲ ਹੋਣ ਦੇ ਲਈ ਤਿਆਰ ਹਨ। ਇਸ ਮੌਕੇ ਉਨ੍ਹਾਂ ਪੂਰੀ ਟੀਮ ਦੇ ਨਾਲ ਜਿੱਥੇ ਅੱਧਾ ਦਰਜਨ ਤੋਂ ਜ਼ਿਆਦਾ ਮੀਟਿੰਗਾਂ ਨੂੰ ਸੰਬੋਧਨ ਕੀਤਾ, ਉੱਥੇ ਡੋਰ ਟੂ ਡੋਰ ਆਪਣੀ ਜਿੱਤ ਦੇ ਲਈ ਪ੍ਰਚਾਰ ਵੀ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਲਾ ਮਿਸਾਲ ਕਾਰਜ ਕੀਤੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਰਿੰਦਰ ਲਾਲੀ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਗੁਰਵਿੰਦਰ ਪਾਲ ਬੇਦੀ, ਪਵਨ ਨਾਗਰਥ ਸਾਬਕਾ ਕੌਂਸਲਰ, ਬਲਵਿੰਦਰ ਪਾਲ ਬੇਦੀ, ਰਾਜੇਸ਼ ਮੰਡੌਰਾ, ਹਰਵਿੰਦਰ ਸਿੰਘ ਨਿੱਪੀ, ਗੋਪਾਲ ਸਿੰਗਲਾ, ਸੁਖਵਿੰਦਰ ਸਿੰਘ ਸੋਨੂੰ, ਗੁਰਦੇਵ ਸਿੰਘ ਪੂਨੀਆ ਸਾਬਕਾ ਕੌਂਸਲਰ, ਜਸਵਿੰਦਰ ਜਰਗੀਆ, ਵਿਨੋਦ ਕਾਲੂ, ਪ੍ਰਦੀਪ ਦੀਵਾਨ, ਵਿਜੈ ਗੌਤਮ, ਮਹਿੰਦਰ ਸਿੰਘ ਬਡੂੰਗਰ, ਅਸ਼ੋਕ ਖੰਨਾ, ਰਵਿੰਦਰ ਬਾਂਸਲ, ਸੁਰੇਸ਼ ਗੋਗੀਆ, ਅਮਰਜੀਤ ਕੌਰ ਭੱਠਲ ਸ਼ਹਿਰੀ ਪ੍ਰਧਾਨ, ਕੁਲਦੀਪ ਖੰਡੌਲੀ ਤੇ ਹੋਰ ਵੀ ਸੀਨੀਅਰ ਨੇਤਾ ਮੌਜੂਦ ਸਨ।