ਕਾਲਜ ਅਧਿਆਪਕਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਧਰਨਾ
ਕਾਲਜ ਅਧਿਆਪਕਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਧਰਨਾ
ਸੋਨੀ ਪਨੇਸਰ,ਬਰਨਾਲਾ,1 ਜਨਵਰੀ 2022
ਐਸ ਡੀ ਕਾਲਜ ਵਿਖੇ ਕਾਲਜ ਅਧਿਆਪਕਾਂ ਨੇ ਸੂਬਾ ਸਰਕਾਰ ਦੇ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ। ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਵੱਲੋਂ ਲੰਮੇਂ ਸਮੇਂ ਤੋਂ ਕੀਤੇ ਜਾ ਰਹੇ ਸੰਘਰਸ਼ ਦੀ ਲੜੀ ਤਹਿਤ ਅੱਜ ਬਰਨਾਲਾ, ਸੰਗਰੂਰ ਅਤੇ ਮਲੇਰਕੋਟਲਾ ਦੇ ਕਾਲਜ ਅਧਿਆਪਕਾਂ ਨੇ ਹੜਤਾਲ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ਏਰੀਆ ਸਕੱਤਰ ਪ੍ਰੋ. ਰਾਜਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਭਾਰਤ ਦਾ ਇਕੱਲਾ ਸੂਬਾ ਹੈ ਜ਼ਿੱਥੇ ਅਜੇ ਤਕ ਕਾਲਜ ਅਤੇ ਯੂਨੀਵਰਸਿਟੀ ਅਧਿਆਪਕਾਂ ਨੂੰ 7 ਵਾਂ ਪੇ ਕਮਿਸ਼ਨ ਨਹੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਅਧਿਆਪਕਾਂ ਦੀ ਤਨਖ਼ਾਹ ਨੂੰ ਯੂਜੀਸੀ ਗ੍ਰੇਡਾਂ ਨਾਲ ਡੀਲਿੰਕ ਕਰਕੇ ਸੂਬੇ ਅੰਦਰ ਉੱਚ ਸਿੱਖਿਆ ਦਾ ਪੂਰੀ ਤਰ੍ਹਾਂ ਭੱਠਾ ਬਿਠਾਉਣ ਜਾ ਰਹੀ ਹੈ। ਜੇਕਰ ਪੰਜਾਬ ਸਰਕਾਰ ਦੀ ਇਹ ਯੋਜਨਾ ਕਾਮਯਾਬ ਹੋ ਗਈ ਤਾਂ ਅਧਿਆਪਕਾਂ ਦੇ ਨਾਲ ਨਾਲ ਵਿਦਿਆਰਥੀਆਂ ਅਤੇ ਸਮੂਚੀ ਉੱਚ ਸਿੱਖਿਆ ਵਿਵਸਥਾ ਨੂੰ ਵੱਡਾ ਨੁਕਸਾਨ ਹੋਵੇਗਾ। ਜ਼ਿਲ੍ਹਾ ਪ੍ਰਧਾਨ ਡਾ. ਬਹਾਦਰ ਸਿੰਘ ਨੇ ਸੂਬਾ ਸਰਕਾਰ ਦੀ ਤਿੱਖੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਕਾਲਜ ਅਤੇ ਯੂਨੀਵਰਸਿਟੀ ਅਧਿਆਪਕ ਸੂਬਾ ਸਰਕਾਰ ਤੋਂ ਆਪਣੇ ਲਈ ਕੁਝ ਨਵੇ ਦੀ ਤਾਂ ਮੰਗ ਹੀ ਨਹੀ ਕਰ ਰਹੇ ਬਲਕਿ ਪਹਿਲਾ ਤੋਂ ਚੱਲ ਰਹੀ ਵਿਵਸਥਾ ਨੂੰ ਲਾਗੂ ਰੱਖਣ ਲਈ ਪਿਛਲੇ ਤਿੰਨ ਮਹੀਨਿਆਂ ਤੋਂ ਜੱਦੋਂ ਜਹਿਦ ਕਰ ਰਹੇ ਹਨ। 7ਵੇ ਤਨਖ਼ਾਹ ਕਮਿਸ਼ਨ ਲਾਗੂ ਹੋਣ ਨਾਲ ਬਹੁਤਾ ਵਿੱਤੀ ਭਾਰ ਤਾਂ ਕੇਦਰ ਸਰਕਾਰ ‘ਤੇ ਪਵੇਗਾ। ਮੌਜੂਦਾ ਸਰਕਾਰ ਅਧਿਆਪਕ ਵਰਗ ਨੂੰ ਜ਼ਲੀਲ ਕਰਨ ‘ਤੇ ਲੱਗੀ ਹੋਈ ਹੈ। ਅਧਿਆਪਕ ਆਪਣੇ ਹੱਕ ਲੈ ਕੇ ਹੱਟਣਗੇ। ਇਸ ਮੌਕੇ 4 ਫਰਵਰੀ ਨੂੰ ਵਿੱਤ ਮੰਤਰੀ ਦੇ ਵਿਧਾਨ ਸਭਾ
ਹਲਕਾ ਬਠਿੰਡਾ ਵਿਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿਚ ਭਰਵੀ ਸ਼ਮੂਲੀਅਤ ਦਾ ਅਹਿਦ ਲਿਆ ਗਿਆ। ਰੈਲੀ ਨੂੰ ਜ਼ਿਲ੍ਹਾ ਸਕੱਤਰ ਪ੍ਰੋ. ਅਮਰਿੰਦਰ ਸਿੰਘ ਅਤੇ ਸਥਾਨਕ ਪ੍ਰਧਾਨ ਡਾ. ਕ੧ਲਭੂਸ਼ਣ ਰਾਣਾ ਨੇ ਵੀ ਸੰਬੋਧਿਤ ਕੀਤਾ। ਇਸ ਮੌਕੇ ਪ੍ਰੋ. ਨਿਰਪਜੀਤ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਕਰਮਜੀਤ ਸਿੰਘ, ਪ੍ਰੋ. ਸੁਰਮੁੱਖ ਸਿੰਘ, ਪ੍ਰੋ. ਅਮਰੀਸ਼ ਕ੧ਮਾਰ, ਡਾ. ਰਾਜੇਸ਼ ਗੁਪਤਾ, ਪ੍ਰੋ. ਤਾਰਾ ਸਿੰਘ ਅਤੇ ਪ੍ਰੋ. ਅਨੁਰਾਧਾ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਤਿੰਨੋਂ ਜ਼ਿਲ੍ਹਿਆਂ ਦੇ ਅਧਿਆਪਕ ਹਾਜ਼ਰ ਸਨ।