PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਰਾਜਸੀ ਹਲਚਲ

ਕੁਲਵੰਤ ਸਿੰਘ ਟਿੱਬਾ ਵੱਲੋਂ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ

Advertisement
Spread Information

ਕੁਲਵੰਤ ਸਿੰਘ ਟਿੱਬਾ ਵੱਲੋਂ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ

ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ “ਹੋਪ ਫਾਰ ਮਹਿਲ ਕਲਾਂ”


ਗੁਰਸੇਵਕ ਸਿੰਘ ਸਹੋਤਾ, ਮਹਿਲ ਕਲਾਂ 08 ਸਤੰਬਰ 2021

ਇਲਾਕਾ ਮਹਿਲ ਕਲਾਂ ਦੇ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਸਮਾਜਿਕ ਸੰਸਥਾ “ਹੋਪ ਫਾਰ ਮਹਿਲ ਕਲਾਂ” ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਪਿੰਡ ਜਾ ਕੇ ਆਮ ਲੋਕਾਂ  ਨਾਲ ਵਿਚਾਰ ਚਰਚਾ ਕਰਨ ਤੇ  ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ।
ਇਸੇ ਲੜੀ ਤਹਿਤ ਇਲਾਕਾ ਮਹਿਲ ਕਲਾਂ ਦੇ ਵੱਖ ਵੱਖ ਪਿੰਡਾਂ ਅੰਦਰ ਆਮ ਲੋਕਾਂ ਨਾਲ ਸੰਪਰਕ ਕਰਕੇ ਲੋਕ ਮੁੱਦਿਆਂ ਬਾਰੇ ਚਰਚਾ ਕਰਨ ਵਾਲੇ ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਹਲਕਾ ਮਹਿਲ ਕਲਾਂ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਵੱਲੋਂ ਇਲਾਕੇ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤਾਂ ਕਿ ਇਕ ਠੋਸ ਰਣਨੀਤੀ ਤੈਅ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕ ਸਾਡੀ ਟੀਮ ਕੋਲ “ਸਾਨੂੰ ਦੱਸੋ, ਅਸੀਂ ਸੁਣਾਂਗੇ, ਅਸੀਂ ਕਰਾਂਗੇ” ਮੁਹਿੰਮ ਤਹਿਤ ਸਮੱਸਿਆਵਾਂ ਦੇ ਹੱਲ ਲਈ ਸੰਪਰਕ ਕਰ ਰਹੇ ਹਨ ਅਤੇ ਹੋਪ ਫਾਰ ਮਹਿਲ ਕਲਾਂ ਦੀ ਟੀਮ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।
ਕੁਲਵੰਤ ਸਿੰਘ ਟਿੱਬਾ ਨੇ ਕਿਹਾ ਕਿ ਅਸੀਂ ਇਹ ਤਹੱਈਆ ਕੀਤਾ ਹੈ ਕਿ ਆਪਣੇ ਕੰਮਾਂ ਧੰਦਿਆਂ ਲਈ ਸਰਕਾਰੀ ਦਫ਼ਤਰਾਂ ਵਿੱਚ ਧੱਕੇ ਖਾ ਖਾ ਕੇ ਅੱਕ ਚੁੱਕੇ ਲੋਕਾਂ ਲਈ ਇਕ ਆਸ ਦੀ ਕਿਰਨ ਬਣ ਸਕੀਏ।ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੋਪ ਫਾਰ ਮਹਿਲ ਕਲਾਂ ਦੀ ਟੀਮ ਦਾ ਹਿੱਸਾ ਬਣਨ ਤਾਂ ਕਿ ਆਮ ਲੋਕਾਂ ਨੂੰ ਇਨਸਾਫ ਦਿਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਹੋਪ ਫਾਰ ਮਹਿਲ ਕਲਾਂ ਦੀ ਟੀਮ ਵੱਲੋਂ ਇਲਾਕਾ ਮਹਿਲ ਕਲਾਂ ਦੇ ਪਿੰਡਾਂ ਵਿੱਚ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਟੀਮ ਨੇ ਇਹ ਤਹੱਈਆ ਕੀਤਾ ਹੈ ਕਿ ਹਰ ਸਰਕਾਰੀ ਸਕੀਮ ਦਾ ਲਾਭ  ਆਮ ਲੋਕਾਂ ਨੂੰ ਮਿਲੇ।

Spread Information
Advertisement
Advertisement
error: Content is protected !!