ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਹਲਕਾ ਖੰਨਾ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਹਲਕਾ ਖੰਨਾ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਦਵਿੰਦਰ ਡੀ.ਕੇ,ਖੰਨਾ (ਲੁਧਿਆਣਾ) , 19 ਦਸੰਬਰ (2021)
ਕੈਬਿਨੇਟ ਮੰਤਰੀ ਗੁਰਕੀਰਤ ਸਿੰਘ ਨੇ ਪਿੰਡ ਭੱਟੀਆਂ ਦੇ ਸਰਕਾਰੀ ਸਕੂਲ ਨੂੰ 5 ਲੱਖ ਦੀ ਗ੍ਰਾਂਟ ਅਤੇ ਭਗਵਾਨ ਵਾਲਮੀਕਿ ਭਵਨ ਡਾਕਟਰ ਅੰਬੇਦਕਰ ਵੈਲਫੇਅਰ ਸੋਸਾਇਟੀ ਨੂੰ 10 ਲੱਖ ਦਾ ਚੈੱਕ ਭੇਂਟ ਕੀਤਾ। ਇਸ ਮੌਕੇ ਤੇ ਸੁਰਿੰਦਰ ਕੁਮਾਰ, ਬਲਰਾਮ ਬੱਲੂ, ਤਰਨ ਬੱਲੂ, ਇੰਦਰਜੀਤ, ਦੀਪਕ ਕੁਮਾਰ, ਰਜਨੀਤ ਕੁਮਾਰ, ਸ਼ਮਲਾ ਦੇਵੀ, ਸ਼ਕੁਂਤਲਾ ਦੇਵੀ ਅਤੇ ਬੇਬੀ ਮੌਜੂਦ ਸਨ। ਇਸ ਤੋਂ ਇਲਾਵਾ ਪਿੰਡ ਰਤਨਖੇੜੀ ਵਿੱਚ ਨਵੇਂ ਬਣੇ ਪੰਚਾਇਤ ਭਵਨ ਦਾ ਉਦਘਾਟਨ ਵੀ ਕੀਤਾ ਜਿਸ ਤੋਂ ਬਾਅਦ ਹਾਈ ਟੈਕ ਸਪੋਰਟਸ ਪਾਰਕ, ਇੱਕ ਓਪਨ ਜਿੰਮ, ਪਿੰਡ ਦੀ ਚਾਰਦੀਵਾਰੀ ਦੀ ਮੁਰੰਮਤ, ਮਿਡਲ ਸਕੂਲ ਨੂੰ ਹਾਈ ਸਕੂਲ ਵਿੱਚ ਅੱਪਗਰੇਡ ਕਰਨ ਅਤੇ ਇੱਕ ਪਾਰਕ ਦਾ ਉਦਘਾਟਨ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਪਿੰਡ ਰਤਨਖੇੜੀ ਦੇ ਸਰਪੰਚ ਡਾ. ਗੁਰਮੁੱਖ ਸਿੰਘ ਚਾਹਲ ਦੀ ਰਹਿਨੁਮਾਈ ਵਿੱਚ ਕੀਤਾ ਗਿਆ।
ਇਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਹਲਕੇ ਅਤੇ ਹਲਕੇ ਦੇ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕੀਤਾ ਹੈ। “ਮੈਂ ਆਪਣੀ ਸਮਰੱਥਾ ਅਨੁਸਾਰ ਉਹ ਸਭ ਕੁਝ ਕਰਨ ਲਈ ਵਚਨਬੱਧ ਹਾਂ ਜੋ ਲੋਕਾਂ ਨੂੰ ਲਾਭ ਪਹੁੰਚਾਉਂਦਾ ਹੈ।
ਅੱਜ ਦੇ ਉਦਘਾਟਨੀ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਅਤੇ ਪਤਵੰਤੇ ਸ਼ਾਮਲ ਹੋਏ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਖੰਨਾ ਸਤਨਾਮ ਸਿੰਘ ਸੋਨੀ ਅਤੇ ਪਿੰਡ ਰਤਨਖੇੜੀ ਦੇ ਪੰਚ ਕੁਲਵੰਤ ਸਿੰਘ ਮੰਗਾ ਵੀ ਹਾਜ਼ਰ ਸਨ।