ਕੋਈ ਵੀ ਯੋਗ ਵਿਅਕਤੀ ਸੰਪੂਰਨ ਟੀਕਾਕਰਨ ਤੋਂ ਵਾਂਝਾ ਨਾ ਰਹੇ: ਡਿਪਟੀ ਕਮਿਸ਼ਨਰ
ਕੋਈ ਵੀ ਯੋਗ ਵਿਅਕਤੀ ਸੰਪੂਰਨ ਟੀਕਾਕਰਨ ਤੋਂ ਵਾਂਝਾ ਨਾ ਰਹੇ: ਡਿਪਟੀ ਕਮਿਸ਼ਨਰ
- ਕਰੋਨਾ ਵਾਇਰਸ ਦੇ ਖਾਤਮੇ ਲਈ ਜ਼ਿਲਾ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ 1 ਫਰਵਰੀ 2022
ਕਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਲਈ ਸੰਪੂਰਨ ਟੀਕਾਕਰਨ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਕਿਹਾ ਕਿ ਜ਼ਿਲੇ ਦਾ ਹਰੇਕ ਯੋਗ ਵਿਅਕਤੀ ਕਰੋਨਾ ਵਾਇਰਸ ਤੋਂ ਬਚਾਅ ਲਈ ਟੀਕਾਕਰਨ ਜ਼ਰੂਰ ਕਰਵਾਏ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਾਤਾਰ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਟੀਕਾਕਰਨ ਵਾਸਤੇ ਰੋਜ਼ਾਨਾ ਪੱਧਰ ‘ਤੇ ਜ਼ਿਲੇ ਦੇ ਸਾਰੇ ਸਿਹਤ ਬਲਾਕਾਂ ਵਿਚ ਕੈਂਪ ਲਾਏ ਜਾ ਰਹੇ ਹਨ। ਜੇਕਰ ਕਿਸੇ ਨੇ ਕੋਈ ਖੁਰਾਕ ਨਹੀਂ ਲਗਵਾਈ ਤਾਂ ਉਹ ਫੌਰੀ ਪਹਿਲੀ ਖੁਰਾਕ ਲਗਵਾਉਣ ਅਤੇ ਜਿਨਾਂ ਨੇ ਅਜੇ ਤੱਕ ਦੂਜੀ ਖੁਰਾਕ ਨਹੀਂ ਲਗਵਾਈ ਹੈ, ਉਹ ਦੂਜੀ ਖੁਰਾਕ ਜ਼ਰੂਰ ਲਵਾਉਣ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਹਤ ਅਮਲੇ ਅਤੇ ਫਰੰਟ ਲਾਈਨ ਵਰਕਰਾਂ ਦੇ ਬੂਸਟਰ ਡੋਜ਼ ਵੀ ਲਗਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਸਮੂਹ ਜ਼ਿਲ੍ਹਾ ਵਾਸੀ ਆਪੋ ਆਪਣਾ ਫਰਜ਼ ਸਮਝਦੇ ਹੋਏ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਕਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।