Skip to content
Advertisement
ਕੋਰੋਨਾਵਾਇਰਸ ਦੀ ਸੰਭਾਵੀ ਲਹਿਰ ਤੋਂ ਬਚਾਅ ਲਈ ਟੀਕਾਕਰਨ ਬੇਹੱਦ ਜ਼ਰੂਰੀ- ਡਿਪਟੀ ਕਮਿਸ਼ਨਰ
ਪਰਦੀਪ ਕਸਬਾ,ਸੰਗਰੂਰ, 1 ਦਸੰਬਰ: 2021
ਕੋਰੋਨਾਵਾਇਰਸ ਦੀ ਸੰਭਾਵੀ ਤੀਜੀ ਲਹਿਰ ਤੋਂ ਬਚਾਅ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ, ਜਿਸ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਰਾਹੀਂ ਵੱਖ ਵੱਖ ਥਾਵਾਂ ’ਤੇ ਕੋਵਿਡ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਹਾਲ ਦੀ ਘੜੀ ਜ਼ਿਲੇ ’ਚ ਕੋਵਿਡ-19 ਦਾ ਕੋਈ ਐਕਟਿਵ ਮਾਮਲਾ ਨਹੀਂ ਹੈ, ਪਰ ਇਸ ਦਾ ਮਤਲਬ ਇਹ ਨਹੀਂ ਕਿ ਵਾਇਰਸ ਦਾ ਪਾਸਾਰ ਮੁਕੰਮਲ ਤੌਰ ’ਤੇ ਖਤਮ ਹੋ ਗਿਆ ਹੈ। ਉਨਾਂ ਕਿਹਾ ਕਿ ਦੱਖਣੀ ਅਫ਼ਰੀਕਾ ਸਮੇਤ ਕੁਝ ਮੁਲਕਾਂ ’ਚ ਇਸ ਵਾਇਰਸ ਦਾ ਨਵਾਂ ਰੂਪ ਓਮੀਕਰੋਨ ਸਾਹਮਣੇ ਆਇਆ ਹੈ ਜਿਸ ਤੋਂ ਵਧੇਰੇ ਚੌਕਸ ਰਹਿਣ ਤੇ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਲੋੜ ਹੈ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਜ਼ਿਲੇ ’ਚ ਨਿਯਮਿਤ ਕੈਂਪਾਂ ਤੋਂ ਇਲਾਵਾ ਵਿਸ਼ੇਸ਼ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਸਕੇ। ਉਨਾਂ ਕਿਹਾ ਕਿ ਜਿਹੜੇ ਵਿਅਕਤੀਆਂ ਨੇ ਅਜੇ ਤੱਕ ਵੈਕਸੀਨ ਦੀ ਕੋਈ ਖੁਰਾਕ ਨਹੀਂ ਲਗਵਾਈ ਉਹ ਤੁਰੰਤ ਵੈਕਸੀਨ ਦੀ ਪਹਿਲੀ ਖੁਰਾਕ ਲਗਵਾਉਣ ਅਤੇ ਜਿਹੜੇ ਵਿਅਕਤੀਆਂ ਨੇ ਪਹਿਲੀ ਖੁਰਾਕ ਲਗਵਾ ਲਈ ਅਤੇ ਦੂਹੀ ਖੁਰਾਕ ਦਾ ਨਿਰਧਾਰਿਤ ਸਮਾਂ ਲੰਘ ਚੁੱਕਾ ਹੈ, ਉਹ ਵੀ ਵੈਕਸੀਨ ਦੀ ਦੂਜੀ ਖੁਰਾਕ ਲਗਵਾ ਲੈਣ। ਉਨਾਂ ਕਿਹਾ ਕਿ ਇਹ ਸਮਾਂ ਅਵੇਸਲੇ ਹੋਣ ਦਾ ਨਹੀਂ ਸਗੋਂ ਸਾਵਧਾਨ ਰਹਿਣ ਦਾ ਹੈ।
Advertisement
Advertisement
error: Content is protected !!