ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਵਾਰਸ ਮੁਆਵਜ਼ੇ ਲਈ ਦਸਤਾਵੇਜ਼ ਜਮਾਂ ਕਰਵਾਉਣ
ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਵਾਰਸ ਮੁਆਵਜ਼ੇ ਲਈ ਦਸਤਾਵੇਜ਼ ਜਮਾਂ ਕਰਵਾਉਣ
ਪਰਦੀਪ ਕਸਬਾ ,ਸੰਗਰੂਰ, 28 ਜਨਵਰੀ:2022
ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਮਹਾਂਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਜੇਕਰ ਕੋਈ ਵੀ ਯੋਗ ਵਿਅਕਤੀ ਇਸ ਸਬੰਧੀ ਦਸਤਾਵੇਜ਼/ਦਰਖਾਸਤ ਜਮ੍ਹਾਂ ਨਹੀਂ ਕਰਵਾ ਸਕਿਆ ਤਾਂ ਉਹ ਐਸ.ਡੀ.ਐਮ. ਦਫ਼ਤਰਾਂ ਵਿਖੇ ਜਮ੍ਹਾਂ ਕਰਵਾ ਸਕਦਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ
ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰਤੀਬੇਨਤੀ ਨਾਲ ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦੇ ਪਛਾਣ ਕਾਰਡ ਦੀ ਕਾਪੀ, ਕੋਵਿਡ-19 ਟੈਸਟ ਦੀ ਪੋਜ਼ਟਿਵ ਰਿਪੋਰਟ ਦੀ ਕਾਪੀ, ਹਸਪਤਾਲ ਵੱਲੋਂ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ, ਮਿ੍ਰਤਕ ਵਿਅਕਤੀ ਦਾ ਮੌਤ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈਕ ਅਤੇ ਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜਹੀਣਤਾ ਸਰਟੀਫਿਕੇਟ ਪ੍ਰਤੀਬੇਨਤੀ ਨਾਲ ਨੱਥੀ ਕਰਕੇ ਐਸ.ਡੀ.ਐਮ ਦਫ਼ਤਰ ਵਿਖੇ ਦੇ ਸਕਦੇ ਹਨ।