ਕੋਵਿਡ 19 ਦੇ ਟਾਕਰੇ ਲਈ ਦੋਵੇਂ ਖੁਰਾਕਾਂ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੀਤੀ ਜਾਵੇ ਪਹੁੰਚ
ਕੋਵਿਡ 19 ਦੇ ਟਾਕਰੇ ਲਈ ਦੋਵੇਂ ਖੁਰਾਕਾਂ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੀਤੀ ਜਾਵੇ ਪਹੁੰਚ
- ਵਿਸ਼ੇੇਸ਼ ਮੁੱਖ ਸਕੱਤਰ ਵੱਲੋਂ ਜ਼ਿਲਾ ਬਰਨਾਲਾ ’ਚ ਕੋਵਿਡ ਟੀਕਾਕਰਨ ਸਥਿਤੀ ਦੇ ਜਾਇਜ਼ੇ ਲਈ ਅਧਿਕਾਰੀਆਂ ਨਾਲ ਮੀਟਿੰਗ
ਰਵੀ ਸੈਣ,ਬਰਨਾਲਾ, 28 ਜਨਵਰੀ 2022
ਵਿਸ਼ੇਸ਼ ਮੁੱਖ ਸਕੱਤਰ ਤੇ ਕੋਵਿਡ ਸਬੰਧੀ ਤਿਆਰੀਆਂ ਦੇ ਇੰਚਾਰਜ ਸ੍ਰੀ ਕਿਰਪਾ ਸ਼ੰਕਰ ਸਰੋਜ ਵੱਲੋਂ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੋਵਿਡ 19 ਅਤੇ ਟੀਕਾਕਰਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਉਨਾਂ ਕਿਹਾ ਕਿ ਕਰੋਨਾ ਵਾਇਰਸ ਤੋਂ ਬਚਾਅ ਲਈ ਹਰ ਯੋਗ ਵਿਅਕਤੀ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਵਾਉਣੀਆਂ ਬੇਹੱਦ ਜ਼ਰੂਰੀ ਹਨ। ਉਨਾਂ ਸਾਰੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ’ਤੇ ਪਹੁੰਚ ਕਰ ਕੇ ਜ਼ਿਲੇ ’ਚ ਹਰ ਵਿਅਕਤੀ ਦੇ ਦੋਵੇਂ ਖੁਰਾਕਾਂ ਲੱਗੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਜਿਹੜੇ ਵਿਅਕਤੀਆਂ ਦੇ ਦੋਵੇਂ ਖੁਰਾਕਾਂ ਨਹੀਂ ਲੱਗੀਆਂ ਹਨ, ਉਨਾਂ ਦਾ ਡੇਟਾ ਤਿਆਰ ਕਰ ਕੇ ਸੰਪੂਰਨ ਟੀਕਾਕਰਨ ਯਕੀਨੀ ਬਣਾਇਆ ਜਾਵੇ। ਉਨਾਂ ਖਾਧ ਤੇ ਸਿਵਲ ਸਪਲਾਈ ਵਿਭਾਗ ਅਧੀਨ ਸਾਰੇ ਵਰਕਰਾਂ, ਭੱਠਿਆਂ ਦੇ ਕਾਮਿਆਂ, ਗੈਸ ਏਜੰਸੀਆਂ ਦੇ ਅਮਲੇ ਤੇ ਹੋਰ ਸਾਰੇ ਵਰਕਰਾਂ ਨੂੰ ਟੀਕਾਕਰਨ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ, ਰੀਜਨਲ ਟਰਾਂਸਪੋਰਟ ਅਥਾਰਟੀ ਤੇ ਹੋਰ ਸਾਰੇ ਵਿਭਾਗਾਂ ਨੂੰ ਆਪਣੇ ਅਧੀਨ ਆਉਦੇ ਅਮਲੇ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਉਨਾਂ ਕਿਹਾ ਕਿ ਸੰਪੂਰਨ ਟੀਕਾਕਰਨ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਤੋਂ ਰੋਜ਼ਾਨਾ ਪੱਧਰ ’ਤੇ ਮੁਹਿੰਮ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਮੌਕੇ ਐਸਐਸਪੀ ਸ੍ਰੀਮਤੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਬੈਂਬੀ, ਐਸਡੀਐਮ ਸ੍ਰੀ ਵਰਜੀਤ ਵਾਲੀਆ, ਐਸਡੀਐਮ ਸਿਮਰਪ੍ਰੀਤ ਕੌਰ, ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਤੇ ਹੋਰ ਅਧਿਕਾਰੀ ਹਾਜ਼ਰ ਸਨ।