ਕੋਵਿਡ-19 ਮਹਾਂਮਾਰੀ ਦੀ ਤੀਜੀ ਲਹਿਰ ਦੇ ਮੱਦੇਨਜਰ ਰਾਹਗੀਰਾਂ ਨੂੰ ਵੰਡੇ ਗਏ ਮਾਸਕ
ਕੋਵਿਡ-19 ਮਹਾਂਮਾਰੀ ਦੀ ਤੀਜੀ ਲਹਿਰ ਦੇ ਮੱਦੇਨਜਰ ਰਾਹਗੀਰਾਂ ਨੂੰ ਵੰਡੇ ਗਏ ਮਾਸਕ
ਬਠਿੰਡਾ ,ਅਸ਼ੋਕ ਵਰਮਾ,29 ਜਨਵਰੀ 2022
ਯੂਥ ਵੀਰਾਂਗਣਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਕੋਵਿਡ-19 ਮਹਾਂਮਾਰੀ ਦੀ ਤੀਜੀ ਲਹਿਰ ਦੇ ਮੱਦੇਨਜਰ ਅੱਜ ਰਾਹਗੀਰਾਂ ਨੂੰ ਮਾਸਕ ਵੰਡਣ ਅਤੇ ਕਰੋਨਾ ਵੈਕਸੀਨ ਲਗਵਾਉਣ ਸਬੰਧੀ ਪੇ੍ਰਰਿਤ ਕਰਨ ਲਈ ਇੱਕ ਸੰਖੇਪ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਾਰਡ ਨੰ.23 ਤੋਂ ਕੌਂਸਲਰ ਕਿਰਨ ਰਾਣੀ ਦੇ ਪਤੀ ਗੁਰਪ੍ਰੀਤ ਸਿੰਘ ਬੰਟੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨਾਂ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਜਾਗਰੂਕ ਹੋਣਾ ਚਾਹੀਦਾ ਹੈ, ਉਹ ਆਪ ਵੀ ਵੈਕਸੀਨ ਲਗਾਉਣ ਅਤੇ ਹੋਰਨਾਂ ਨੂੰ ਵੀ ਵੈਕਸੀਨ ਲਈ ਪ੍ਰੇਰਿਤ ਕਰਨ ਤਾਂ ਕਿ ਜਲਦ ਤੋਂ ਜਲਦ ਇਸ ਕਰੋਨਾ ਮਹਾਂ ਭਿਆਨਕ ਬਿਮਾਰੀ ਤੇ ਕਾਬੂ ਪਾਇਆ ਜਾ ਸਕੇ। ਉਨਾਂ ਕਿਹਾ ਕਿ ਅੱਜ ਜੋ ਸੰਸਥਾ ਵਲੰਟੀਅਰਾਂ ਵੱਲੋਂ ਮਾਸਕ ਵੰਡੇ ਗਏ ਹਨ ਉਹ ਇਸ ਦੀ ਸ਼ਲਾਘਾ ਕਰਦੇ ਹਨ। ਇਸ ਮੌਕੇ ਯੂਥ ਵਲੰਟੀਅਰ ਨੀਤੂ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਵੈਕਸੀਨ ਲਗਾਉਣ ਜਿਸ ਨਾਲ ਉਹ ਆਪਣੇ ਆਪ, ਆਪਣੇ ਪਰਿਵਾਰ ਅਤੇ ਸਮਾਜ ਨੂੰ ਕਰੋਨਾ ਮਹਾਂ ਬਿਮਾਰੀ ਤੋਂ ਬਚਾ ਕੇ ਸੁਰੱਖਿਅਤ ਰੱਖ ਸਕਣ ਹਨ। ਮਾਸਕ ਵੰਡਦਿਆਂ ਯੂਥ ਵਲੰਟੀਅਰਾਂ ਨੇ ਰਾਹਗੀਰਾਂ ਨੂੰ ਘਰ ਤੋਂ ਬਾਹਰ ਨਿਕਲ ਮੌਕੇ ਮਾਸਕ ਪਹਿਨਣ ਦੀ ਅਪੀਲ ਕੀਤੀ। ਇਸ ਮੌਕੇ ਯੂਥ ਵਲੰਟੀਅਰਾਂ ਕਿਰਨ ਦੇਵੀ, ਅੰਜਲੀ, ਅੰਕਿਤਾ, ਪ੍ਰੀਤੀ, ਰਾਣੀ, ਵੀਨਾ, ਦਿਲਪ੍ਰੀਤ, ਗੁਰਪ੍ਰੀਤ, ਰਵਨੂਰ ਅਤੇ ਹੋਰ ਵਲੰਟੀਅਰਾਂ ਹਾਜਰ ਸਨ।