Advertisement
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 11 ਦਸੰਬਰ: 2021
ਸ੍ਰੀ ਨਿਰਭਓ ਸਿੰਘ ਗਿੱਲ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਮਿਤੀ 11.09.2021 ਨੂੰ ਜਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੱਡੇ ਪੱਧਰ ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੁੱਲ 9 ਲੋਕ ਅਦਾਲਤ ਦੇ ਬੈਂਚ ਲੱਗੇ ਸਨ। ਜਿਸ ਵਿੱਚ ਸਾਰੇ ਪ੍ਰਕਾਰ ਨਾਲ ਸਬੰਧਤ ਕੇਸ ਜਿਵੇਂ ਕਿ ਰਾਜ਼ੀਨਾਮੇ ਯੋਗ ਫੌਜ਼ਦਾਰੀ ਕੇਸ, ਚੈਕ ਬਾਉਂਸ ਦੇ ਕੇਸ, ਮੋਟਰ ਐਕਸੀਡੈਂਟ ਕੇਸ, ਵਿਵਾਹਿਕ ਅਤੇ ਪਰਿਵਾਰਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਦੀਵਾਨੀ ਕੇਸ ਜਿਵੇਂ ਕਿ ਕਿਰਾਏ ਸਬੰਧੀ , ਬੈਂਕ ਰਿਕਵਰੀ, ਰੈਵੀਨਿਊ ਕੇਸ, ਬਿਜਲੀ ਅਤੇ ਪਾਣੀ ਦੇ ਚਲਦੇ ਅਤੇ ਪ੍ਰੀ ਲੰਬਿਤ ਕੇਸ ਫੈਸਲੇ ਲਈ ਰੱਖੇ ਗਏ ਸਨ, ਇਸ ਵਾਰ ਚੈੱਕ ਬਾਉਂਸ ਦੇ ਕੇਸ ਵੱਡੀ ਗਿਣਤੀ ਵਿੱਚ ਰੱਖੇ ਗਏ ਸਨ।
ਸ੍ਰੀ ਨਿਰਭਓ ਸਿੰਘ ਗਿੱਲ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਜੀਆਂ ਨੇ ਦੱਸਿਆ ਕਿ ਅੱਜ ਮਿਤੀ 11.12.2021 ਦੀ ਲੋਕ ਅਦਾਲਤ ਵਿੱਚ ਸਾਰੇ ਪ੍ਰਕਾਰ ਦੇ ਕੇਸਾਂ ਨੂੰ ਮਿਲਾ ਕੇ ਕੁੱਲ 3509 ਕੇਸਾਂ ਵਿਚੋਂ 2214 ਕੇਸਾਂ ਦਾ ਨਿਬੇੜਾ ਕੀਤਾ ਗਿਆ ਅਤੇ ਅੱਜ ਕੁੱਲ 118131681/-..ਰਕਮ ਦੇ ਐਵਾਰਡ ਪਾਸ ਕੀਤੇ ਗਏ ਹਨ। ਇਸ ਲੋਕ ਅਦਾਲਤ ਵਿੱਚ ਪਾਰਟੀਆਂ ਅਤੇ ਵਕੀਲਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸ੍ਰੀ ਨਿਰਭਓ ਸਿੰਘ ਗਿੱਲ ਜੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਖਮਾਣੋਂ ਕੋਰਟ ਵਿੱਚ ਚੱਲ ਰਹੇ ਦੋ ਭਾਈ ਦੇ 5 ਕੇਸਾਂ ਨੂੰ ਨਿਬੇੜਿਆ ਗਿਆ ਅਤੇ ਉਹਨਾਂ ਵਿਚਲੀਆਂ ਦੂਰੀਆਂ ਨੂੰ ਖਤਮ ਕੀਤਾ ਗਿਆ। ਇਸੇ ਤਰਾਂ 3 ਵਿਵਾਹਿਤ ਕੇਸਾਂ ਵਿਚਲੀਆਂ ਪਾਰਟੀਆਂ ਨੂੰ ਲੋਕ ਅਦਾਲਤ ਦੇ ਜਰੀਏ ਇਕੱਠਾ ਕੀਤਾ ਗਿਆ।
ਇਸ ਮੌਕੇ ਸ੍ਰੀਮਤੀ ਮਨਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਆਮ ਪਬਲਿਕ ਨੂੰ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਭਾਗ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।
Advertisement
Advertisement