ਗਾਇਤਰੀ ਬੇਦੀ ਨੇ ਆਪਣੇ ਪਿਤਾ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ
ਗਾਇਤਰੀ ਬੇਦੀ ਨੇ ਆਪਣੇ ਪਿਤਾ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ
ਬਿੱਟੂ ਜਲਾਲਾਬਾਦੀ,ਫ਼ਿਰੋਜ਼ਪੁਰ, 17 ਫਰਵਰੀ 2022
ਰਾਣਾ ਗੁਰਮੀਤ ਸਿੰਘ ਸੋਢੀ ਦੀ ਬੇਟੀ ਗਾਇਤਰੀ ਬੇਦੀ ਨੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਕੌਂਸਲਰ ਯਾਮਿਨੀ ਸ਼ਰਮਾ ਨਾਲ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਗਾਇਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਭਾਜਪਾ ਨੂੰ ਦਿੱਤੀ ਗਈ ਇੱਕ-ਇੱਕ ਵੋਟ ਉਨ੍ਹਾਂ ਦੇ ਸ਼ਹਿਰ, ਖੇਤਰ ਅਤੇ ਨੌਜਵਾਨਾਂ ਅਤੇ ਔਰਤਾਂ ਦੀ ਤਕਦੀਰ ਬਦਲ ਦੇਵੇਗੀ। ਉਨ੍ਹਾਂ ਕਿਹਾ ਕਿ ਸਿਰਫ਼ ਭਾਜਪਾ ਹੀ ਔਰਤਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰ ਸਕਦੀ ਹੈ ਅਤੇ ਇਲਾਕੇ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਇਲਾਕੇ ਦਾ ਰਿਕਾਰਡ ਤੋੜ ਵਿਕਾਸ ਵੀ ਕਰਵਾ ਸਕਦੀ ਹੈ।
ਯਾਮਿਨੀ ਸ਼ਰਮਾ ਨੇ ਕਿਹਾ ਕਿ ਸਿਰਫ਼ ਭਾਜਪਾ ਹੀ ਦੇਸ਼ ਦਾ ਭਲਾ ਕਰ ਸਕਦੀ ਹੈ ਅਤੇ ਉਹ ਕਾਂਗਰਸ ਵਿੱਚ ਰਹਿ ਕੇ ਘੁਟਣ ਮਹਿਸੂਸ ਕਰਦੀ ਸੀ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਉਨ੍ਹਾਂ ਨੇ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਹੀ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ।