ਗੱਠਜੋੜ ਸਰਕਾਰ ਦਾ ਮਕਸਦ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰੇ ਨੂੰ ਬਹਾਲ ਰੱਖਣਾ
ਗੱਠਜੋੜ ਸਰਕਾਰ ਦਾ ਮਕਸਦ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰੇ ਨੂੰ ਬਹਾਲ ਰੱਖਣਾ
ਰਿਚਾ ਨਾਗਪਾਲ,ਸਨੌਰ,26 ਜਨਵਰੀ(2022)
ਉੱਘੇ ਸਮਾਜ ਸੇਵੀ ਅਤੇ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਗੱਠਜੋੜ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਅੱਜ ਦੇਸ਼ ਵਾਸੀਆਂ ਨੂੰ 73ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ । ਇਸ ਦੌਰਾਨ ਉਹਨਾਂ ਨੇ ਸੁਤੰਤਰਤਾ ਸੰਗ੍ਰਾਮ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਕਿਹਾ ਕਿ ”ਜਿਹਨਾਂ ਕ੍ਰਾਂਤੀਕਾਰੀਆਂ ਦੀ ਬਦੌਲਤ ਸਾਨੂੰ ਆਜ਼ਾਦੀ ਪ੍ਰਾਪਤ ਹੋਈ ਹੈ,ਸਾਨੂੰ ਉਹਨਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਉਹਨਾਂ ਦੇ ਦੱਸੇ ਰਸਤਿਆਂ ਤੇ ਚੱਲਣਾ ਚਾਹੀਦਾ ਹੈ ।” ਉਹਨਾਂ ਨੇ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਗੱਠਜੋੜ ਦੀ ਸਰਕਾਰ ਆਉਣ ਤੇ ਸੂਬੇ ਦੀ ਅਮਨ ਸ਼ਾਂਤੀ ਅਤੇ ਭਾਈਚਾਰੇ ਨੂੰ ਬਹਾਲ ਰੱਖਣਾ ਹੀ ਉਹਨਾਂ ਦੀ ਪ੍ਰਾਥਮਿਕਤਾ ਹੋਵੇਗੀ । ਉਹਨਾਂ ਕਿਹਾ ਕਿ ਉਹ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਹਲਕੇ ਵਿੱਚੋਂ ਜੜ੍ਹਾਂ ਤੋਂ ਖਤਮ ਕਰਕੇ ਹੀ ਸਾਹ ਲੈਣਗੇ।