Skip to content
Advertisement
ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਦਸੰਬਰ ’ਚ ਲੱਗਣਗੇ ਰੋਜ਼ਗਾਰ ਮੇਲੇ
*ਏ.ਡੀ.ਸੀ ਵੱਲੋਂ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਪਰਦੀਪ ਕਸਬਾ,ਸੰਗਰੂਰ, 29 ਨਵੰਬਰ:2021
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਸੰਬਰ 2021 ਵਿੱਚ ਉੱਚ ਪੱਧਰੀ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਵਿੱਚ ਆਈ.ਟੀ.ਆਈਜ਼, ਪੋਲੀਟੈਕਨਿਕ, ਇੰਜੀਨੀਅਰਿੰਗ, ਗ੍ਰੈਜੂਏਟਸ, ਪੋਸਟ ਗ੍ਰੈਜੂਏਟ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜਿੰਦਰ ਸਿੰਘ ਬੱਤਰਾ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਇਨਾਂ ਮੇਲਿਆਂ ਦੀ ਤਿਆਰੀ ਸਬੰਧੀ ਸੱਦੀ ਸਮੀਖਿਆ ਮੀਟਿੰਗ ਦੌਰਾਨ ਦਿੱਤੀ।
ਉਨਾਂ ਦੱਸਿਆ ਕਿ ਹੁਨਰਮੰਦ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਹੁਨਰ ਰੋਜ਼ਗਾਰ ਮੇਲੇ ਵੀ ਆਯੋਜਿਤ ਕੀਤੇ ਜਾ ਰਹੇ ਹਨ ਜਿਸ ਵਿੱਚ 100 ਹੁਨਰਮੰਦ ਪ੍ਰਾਰਥੀਆਂ ਦੀ ਪਲੇਸਮੈਂਟ ਕਰਵਾਈ ਜਾਵੇਗੀ। ਉਨਾਂ ਦੱਸਿਆ ਕਿ ਹੁਨਰ ਰੋਜ਼ਗਾਰ ਮੇਲੇ ਵਿੱਚ ਦਸਵੀਂ, ਬਾਰਵੀਂ ਜਾਂ ਵੱਖ-ਵੱਖ ਪ੍ਰਾਰਥੀ ਜਿਨਾਂ ਕੋਲ ਤਜਰਬੇ ਵਾਲੇ ਪ੍ਰਮਾਣ ਪੱਤਰ ਹੋਣ, ਉਹ ਵੀ ਭਾਗ ਲੈ ਸਕਦੇ ਹਨ।
ਉਨਾਂ ਦੱਸਿਆ ਕਿ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨਾਂ ਲਈ ਵੱਖ-ਵੱਖ ਸਵੈ-ਰੋਜ਼ਗਾਰ ਵਿਭਾਗਾਂ ਦੀ ਮਦਦ ਨਾਲ ਸਵੈ-ਰੋਜ਼ਗਾਰ ਮੇਲਾ ਵੀ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਕਿ ਪਸ਼ੂ ਪਾਲਣ ਵਿਭਾਗ, ਡੇਅਰੀ ਵਿਕਾਸ ਵਿਭਾਗ, ਖੇਤੀਬਾੜੀ ਵਿਭਾਗ, ਪੱਛੜੀ ਸ਼ੇ੍ਰਣੀ ਵਿੱਤ ਨਿਗਮ, ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤੀ ਨਿਗਮ ਅਤੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਵਿਭਾਗ ਆਦਿ ਵੱਲੋਂ ਭਾਗ ਲਿਆ ਜਾਵੇਗਾ। ਉਨਾਂ ਦੱਸਿਆ ਕਿ ਇਸ ਤਹਿਤ ਕੋਈ ਵੀ ਬੇਰੋਜ਼ਗਾਰ ਨੌਜਵਾਨ ਜੋ ਸਵੈ-ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦਾ ਹੈੇ ਤਾਂ ਉਸ ਨੂੰ ਬੈਂਕਾਂ ਰਾਹੀਂ ਕਰਜ਼ਾ ਦਿਵਾਇਆ ਜਾਵੇਗਾ। ਉਨਾਂ ਕਿਹਾ ਕਿ ਬੇਰੋਜ਼ਗਾਰ ਨੌਜਵਾਨ ਅਤੇ ਹੁਨਰਮੰਦ ਪ੍ਰਾਰਥੀ ਇਸ ਰੋਜਗਾਰ ਮੇਲੇ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ।
Advertisement
Advertisement
error: Content is protected !!