ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲੀਸ ਵੱਲੋਂ ਪੈਦਲ ਫਲੈਗ ਮਾਰਚ
ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲੀਸ ਵੱਲੋਂ ਪੈਦਲ ਫਲੈਗ ਮਾਰਚ
ਰਘਬੀਰ ਹੈਪੀ,ਬਰਨਾਲਾ,6 ਫਰਵਰੀ 2022
ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜਰ ਸ਼ਹਿਣਾ ਤੇ ਆਸਪਾਸ ਦੇ ਥਾਣਿਆਂ ਦੀ ਪੁਲਿਸ ਅਤੇ ਫੌਜੀ ਜਵਾਨਾਂ ਵੱਲੋਂ ਸਾਂਝੇ ਰੂਪ ਵਿੱਚ ਸ਼ਹਿਣਾ ਇਲਾਕੇ ਵਿੱਚ ਉੱਪ ਕਪਤਾਨ ਪੁਲਿਸ ਤਪਾ ਬਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੈਦਲ ਫਲੈਗ ਮਾਰਚ ਕੱਢਿਆ ਗਿਆ। ਜ਼ਿਲਾ ਪੁਲਿਸ ਮੁੱਖੀ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਸਬਾ ਸ਼ਹਿਣਾ, ਬੁਰਜ ਫਤਿਹਗੜ੍ਹ, ਮੌੜ ਨਾਭਾ, ਸੁਖਪੁਰਾ, ਉੱਗੋਕੇ, ਪੱਖੋ ਕੈਚੀਆਂ, ਗਿੱਲ ਕੋਠੇ ਆਦਿ ਪਿੰਡਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਉੱਪ ਕਪਤਾਨ ਪੁਲਿਸ ਬਲਜੀਤ ਸਿੰਘ ਬਰਾੜ ਤੇ ਥਾਣਾ ਸ਼ਹਿਣਾ ਦੇ ਮੁੱਖੀ ਲਖਵਿੰਦਰ ਸਿੰਘ ਨੇ ਲੋਕਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਤੋਂ ਵੋਟ ਪਾਉਣ ਲਈ ਪ੍ਰੇਰਦਿਆਂ ਕਿਹਾ ਕਿ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇ। ਪੈਦਲ ਫਲੈਗ ਮਾਰਚ ਕਰਦਿਆਂ ਜਿੱਥੇ ਵਾਹਨਾਂ ਦੀ ਚੈਕਿੰਗ ਵੀ ਕੀਤੀ, ਉੱਥੇ ਆਮ ਲੋਕਾਂ ਤੇ ਦੁਕਾਨਦਾਰਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ ਲਗਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਥਾਣੇ ਵਿੱਚ ਜਰੂਰ ਦੇਣ ਤਾਂ ਜੋ ਅਣਸੁਖਾਵੀ ਘਟਨਾਂ ਤੋਂ ਬਚਾਅ ਹੋ ਸਕੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਬਿਨਾਂ ਕਿਸੇ ਡਰ, ਭੈਅ ਤੋਂ ਮਤਦਾਨ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲੀਸ ਨੂੰ ਸਹਿਯੋਗ ਦਿਤਾ ਜਾਵੇ ਵਿਧਾਨ ਸਭਾ ਚੋਣਾ ਨੂੰ ਲੈ ਕੇ ਚੋਣ ਜਾਬਤਾ ਲੱਗਣ ਤੋਂ ਬਾਅਦ ਚੋਣ ਕਮਿਸ਼ਨ ਨੇ ਵਾਹਨਾਂ ਵਿੱਚ ਸ਼ਰਾਬ ਤੇ ਪੈਸੇ ਲੈ ਕੇ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਸਬੰਧੀ ਸਖਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ, ਜਿਸ ਦੇ ਸਬੰਧ ਵਿੱਚ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਵਾਈ ਜਾਵੇਗੀ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਰਚ ਕੱਢਣ ਦਾ ਮਕਸਦ ਆਮ ਲੋਕਾਂ ਦੇ ਮਨ੍ਹਾਂ ਅੰਦਰ ਕਿਸੇ ਵੀ ਪ੍ਰਕਾਰ ਦਾ ਗੜਬੜੀ ਸਬੰਧੀ ਡਰ, ਭੈਅ ਕੱਢਣਾ ਹੈ ਤੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦੇਣਾ ਹੈ। ਇਸ ਮੌਕੇ ਥਾਣਾ ਭਦੌੜ ਦੇ ਮੁੱਖੀ ਰਮਨਦੀਪ ਸਿੰਘ, ਸਹਾਇਕ ਥਾਣੇਦਾਰ ਮੱਖਣ ਸ਼ਾਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਫੋਰਸ ਹਾਜ਼ਰ ਸੀ।