ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਅਮਲੋਹ ਦੇ ਪੋਲਿੰਗ ਬੂਥਾਂ ’ਚ ਕੀਤੀ ਤਬਦੀਲੀ
ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਅਮਲੋਹ ਦੇ ਪੋਲਿੰਗ ਬੂਥਾਂ ’ਚ ਕੀਤੀ ਤਬਦੀਲੀ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 21 ਜਨਵਰੀ:2022
ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਆਸੀ ਪਾਰਟੀਆਂ ਨਾਲ ਵਿਚਾਰ ਵਟਾਂਦਰਾ ਕਰਨ ਅਤੇ ਚੋਣ ਕਮਿਸ਼ਨ ਦੀ ਪ੍ਰਵਾਨਗੀ ਉਪਰੰਤ ਵਿਧਾਨ ਸਭਾ ਹਲਕਾ 56-ਅਮਲੋਹ ਵਿੱਚ ਪੈਂਦੇ ਜੀ.ਆਰ.ਐਸ.ਡੀ. ਪਬਲਿਕ ਸਕੂਲ ਨਵਾਂ ਸ਼ਾਸ਼ਤਰੀ ਨਗਰ ਵਿਖੇ ਸਥਿਤ ਪੋਲਿੰਗ ਬੂਥ ਨੰ: 27, ਹੁਣ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਕੁੱਕੜ ਮਾਜਰਾ ਅਤੇ ਮਿਊਂਸਪਲ ਧਰਮਸ਼ਾਲਾ ਪਰੇਮ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਸਥਿਤ ਪੋਲਿੰਗ ਸਟੇਸ਼ਨ ਨੰ: 29 ਹੁਣ ਸੰਤ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-5 ਮੰਡੀ ਗੋਬਿੰਦਗੜ੍ਹ ਵਿਖੇ ਤਬਦੀਲ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ, ਅਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਹਲਕਾ 56-ਅਮਲੋਹ ਵਿੱਚ ਪੈਂਦੇ ਪੋਲਿੰਗ ਸਟੇਸ਼ਨ ਪੋਲਿੰਗ ਬੂਥ ਨੰ: 27-ਸਰਕਾਰੀ ਐਲੀਮੈਂਟਰੀ ਸਕੂਲ ਕੁੱਕੜ ਮਾਜਰਾ ਅਤੇ ਪੋਲਿੰਗ ਸਟੇਸ਼ਨ ਨੰ: 29-ਸੰਤ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-5 ਮੰਡੀ ਗੋਬਿੰਦਗੜ੍ਹ ਦਾ ਜਾਇਜ਼ਾ ਲੈਂਦੇ ਹੋਏ।