ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਲਈ ਅਬਜ਼ਰਵਰ ਨਿਯੁਕਤ
ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਲਈ ਅਬਜ਼ਰਵਰ ਨਿਯੁਕਤ
ਰਵੀ ਸੈਣ,ਬਰਨਾਲਾ, 4 ਫਰਵਰੀ 2022
ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ-102 ਭਦੌੜ ਲਈ ਅਬਜ਼ਰਵਰ ਨਿਯੁਕਤ ਕੀਤੇ ਹਨ। ਜੇਕਰ ਕੋਈ ਵੋਟਰ ਉਨ੍ਹਾਂ ਨੂੰ ਮਿਲਣਾ ਚਾਹੁੰਦਾ ਹੈ ਤਾਂ ਉਹ ਕੈਂਪ ਆਫਿਸ ਟਰਾਈਡੈਂਟ ਰੈਸਟ ਹਾਊਸ ਸੰਘੇੜਾ ਰੋਡ ਬਰਨਾਲਾ ਵਿਖੇ ਸਵੇਰੇ 10 ਤੋਂ 11 ਵਜੇ ਤੱਕ ਮਿਲ ਸਕਦਾ ਹੈ।
ਚੋਣ ਕਮਿਸ਼ਨ ਵੱਲੋਂ ਸ੍ਰੀ ਹਰੀਕੇਸ਼ ਮੀਨਾ ਆਈ.ਏ.ਐਸ ਨੂੰ ਜਨਰਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦਾ ਸੰਪਰਕ ਨੰਬਰ 7087605162 ਹੈ। ਇਸ ਤੋਂ ਇਲਾਵਾ ਸ੍ਰੀ ਯਸ਼ਵੰਤ ਕੁਮਾਰ ਆਈ.ਆਰ.ਐਸ. ਨੂੰ ਖਰਚਾ ਨਿਗਰਾਨ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦਾ ਸੰਪਰਕ ਨੰਬਰ 76580-46340 ਹੈ ਅਤੇ ਉਨ੍ਹਾਂ ਦਾ ਅਧਿਕਾਰਤ ਨੰਬਰ 01679-236055 ਹੈ।