ਚੋਣ ਮੀਟਿੰਗਾਂ ਦੌਰਾਨ ਮਿਲ ਰਹੇ ਜਬਰਦਸਤ ਹੁੰਗਾਰੇ ਕਾਰਨ ਬਦਲਿਆ ਸਨੌਰ ਹਲਕੇ ਦਾ ਮਾਹੌਲ
ਚੋਣ ਮੀਟਿੰਗਾਂ ਦੌਰਾਨ ਮਿਲ ਰਹੇ ਜਬਰਦਸਤ ਹੁੰਗਾਰੇ ਕਾਰਨ ਬਦਲਿਆ ਸਨੌਰ ਹਲਕੇ ਦਾ ਮਾਹੌਲ
ਰਾਜੇਸ਼ ਗੌਤਮ,ਸਨੌਰ, 18 ਫਰਵਰੀ 2022
ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਵੱਲੋਂ ਹਲਕੇ ਵਿੱਚ ਲਗਾਤਾਰ ਚੋਣ ਮੀਟਿੰਗਾਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਲਕੇ ਵਿੱਚ ਮਿਲ ਰਹੇ ਅਥਾਹ ਉਤਸ਼ਾਹ ਅਤੇ ਪਿਆਰ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਵਾਰ ਹਲਕਾ ਵਾਸੀ ਬਿਕਰਮ ਚਹਿਲ ਦੇ ਸਿਰ ਹੀ ਜਿੱਤ ਦਾ ਤਾਜ ਬੰਨ੍ਹਣਗੇ।
ਬਿਕਰਮ ਚਹਿਲ ਨੇ ਕਿਹਾ ਕਿ ਇਸ ਵਾਰ ਹਲਕਾ ਵਾਸੀਆਂ ਵੱਲੋਂ ਝੂਠੇ ਵਾਅਦੇ ਕਰਨ ਵਾਲੀਆਂ ਪਾਰਟੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਨ੍ਹਾਂ ਕੋਲ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਰੋਡ ਮੈਪ ਹੈ। ਉਨ੍ਹਾਂ ਕਿਹਾ ਕਿ ਉਹਨਾਂ ਨੇ ਬਿਨਾਂ ਕਿਸੇ ਸਿਆਸੀ ਅਹੁਦੇ ਤੋਂ ਇਲਾਕੇ ਦੇ ਲੋਕਾਂ ਦੀ ਤਨ-ਮਨ ਨਾਲ ਸੇਵਾ ਕੀਤੀ ਹੈ ਅਤੇ ਉਹ ਭਵਿੱਖ ਵਿੱਚ ਵੀ ਆਪਣੇ ਲੋਕ ਭਲਾਈ ਦੇ ਕੰਮ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਔਰਤਾਂ, ਨੌਜਵਾਨਾਂ ਅਤੇ ਲੜਕੀਆਂ ਦੀ ਸਿੱਖਿਆ ਅਤੇ ਰੁਜ਼ਗਾਰ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਸਨੌਰ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਬਣਾਉਣ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਇਲਾਕੇ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਪ੍ਰੋਜੈਕਟ ਲੈ ਕੇ ਆਉਣਗੇ। ਦੂਜੇ ਪਾਸੇ ਇਲਾਕੇ ਦੇ ਲੋਕਾਂ ਦੇ ਭਾਰੀ ਸਮਰਥਨ ਨੂੰ ਦੇਖਦਿਆਂ ਬਿਕਰਮ ਚਹਿਲ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਲੋਕਾਂ ਦਾ ਪਿਆਰ ਉਨ੍ਹਾਂ ਨੂੰ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਿਵਾਏਗਾ।