ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ਼ ਦੀ ਦੂਜੀ ਰੈਂਡੇਮਾਈਜੇਸ਼ਨ ਹੋਈ
ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ਼ ਦੀ ਦੂਜੀ ਰੈਂਡੇਮਾਈਜੇਸ਼ਨ ਹੋਈ
ਪਰਦੀਪ ਕਸਬਾ ,ਸੰਗਰੂਰ, 3 ਫਰਵਰੀ 2022
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਸੰਗਰੂਰ ਵਿਖੇ ਤਾਇਨਾਤ ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ, ਜਨਰਲ ਅਬਜ਼ਰਵਰ ਸ਼੍ਰੀ ਰਜਿੰਦਰ ਵੀਜਾਰਾਓ ਨਿੰਬਲਕਰ ਅਤੇ ਜ਼ਿਲਾ ਮਲੇਰਕੋਟਲਾ ਦੇ ਜਨਰਲ ਅਬਜ਼ਰਵਰ ਸ਼੍ਰੀ ਜੈ ਸਿੰਘ ਦੀ ਨਿਗਰਾਨੀ ਹੇਠ ਪੋਲਿੰਗ ਸਟਾਫ਼ ਦੀ ਦੂਜੀ ਰੈਂਡੇਮਾਈਜੇਸ਼ਨ ਹੋਈ। ਜਨਰਲ ਅਬਜ਼ਰਵਰਾਂ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਚੋਣਾਂ ਲਈ ਤਾਇਨਾਤ ਕੀਤੇ ਜਾ ਰਹੇ ਚੋਣ ਅਮਲੇ ਬਾਰੇ ਮੁਢਲੀ ਜਾਣਕਾਰੀ ਹਾਸਲ ਕੀਤੀ ਅਤੇ ਦੋਵਾਂ ਜ਼ਿਲਿਆਂ ਦੇ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਵੱਖ ਵੱਖ ਚੋਣ ਕਾਰਜਾਂ ਲਈ ਤਾਇਨਾਤ ਕੀਤੇ ਜਾਣ ਵਾਲੇ ਅਮਲੇ ਨੂੰ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਦੀ ਹਦਾਇਤ ਕੀਤੀ। ਇਸ ਦੌਰਾਨ ਪੋਲਿੰਗ ਬੂਥਾਂ ਲਈ ਤਾਇਨਾਤ ਕੀਤੇ ਜਾਣ ਵਾਲੇ ਪੋਲਿੰਗ ਸਟਾਫ਼ ਦੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ।
ਇਸ ਮੌਕੇ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ ਕਰਵਾਈ ਜਾ ਚੁੱਕੀ ਹੈ ਅਤੇ ਨਿਰਧਾਰਿਤ ਸ਼ਡਿਊਲ ਅਨੁਸਾਰ ਬਾਕੀ ਰਿਹਰਸਲਾਂ ਕਰਵਾ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਰੁਣ ਸ਼ਰਮਾ, ਜ਼ਿਲਾ ਸੂਚਨਾ ਅਫ਼ਸਰ ਸ਼੍ਰੀ ਵਿਸ਼ਾਲ ਮਨੋਚਾ, ਤਹਿਸੀਲਦਾਰ ਚੋਣਾਂ ਸ਼੍ਰੀ ਵਿਜੇ ਕੁਮਾਰ ਵੀ ਹਾਜ਼ਰ ਸਨ।