ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ‘ਚ ਹੋਈ ਅੰਤਿਮ ਰੈਂਡਮਾਈਜ਼ੇਸ਼ਨ
ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ‘ਚ ਹੋਈ ਅੰਤਿਮ ਰੈਂਡਮਾਈਜ਼ੇਸ਼ਨ
ਪਰਦੀਪ ਕਸਬਾ ,ਸੰਗਰੂਰ, 18 ਫਰਵਰੀ 2022
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ਵਿੱਚ ਪੋਲਿੰਗ ਸਟਾਫ਼ ਅਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਲਈ ਅੰਤਿਮ ਰੈਂਡਮਾਈਜ਼ੇਸ਼ਨ ਕੀਤੀ ਗਈ।
ਇਹ ਰੈਂਡਮਾਈਜੇਸ਼ਨ ਜਨਰਲ ਚੋਣ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ, ਸ਼੍ਰੀ ਰਜਿੰਦਰ ਵੀਜਾਰਾਓ ਨਿੰਬਲਕਰ ਅਤੇ ਮਲੇਰਕੋਟਲਾ ਦੇ ਜਨਰਲ ਅਬਜ਼ਰਵਰ ਸ੍ਰੀ ਜੈ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਰੁਨ ਸ਼ਰਮਾ ਦੀ ਮੌਜੂਦਗੀ ਵਿੱਚ ਹੋਈ।
ਇਹ ਰੈਂਡਮਾਈਜ਼ੇਸ਼ਨ ਉਨ੍ਹਾਂ ਕਰਮਚਾਰੀਆਂ ਦੀ ਤਾਇਨਾਤੀ ਲਈ ਕੀਤੀ ਗਈ ਜਿਨ੍ਹਾਂ ਨੂੰ ਪੋਲਿੰਗ ਡਿਊਟੀਆਂ ਸੌਂਪੀਆਂ ਗਈਆਂ ਹਨ। ਚੋਣਾਂ ਵਿੱਚ ਲੋੜ ਅਨੁਸਾਰ ਮੁਲਾਜ਼ਮਾਂ ਨੂੰ ਪੋਲਿੰਗ ਅਤੇ ਸਹਾਇਕ ਸਟਾਫ਼ ਵਜੋਂ ਡਿਊਟੀ ਸੌਂਪੀ ਗਈ ਹੈ ਅਤੇ ਮਾਈਕਰੋ ਅਬਜ਼ਰਵਰਾਂ ਵੀ ਤਾਇਨਾਤ ਕੀਤੇ ਗਏ ਹਨ। ਚੋਣਾਂ ਦੌਰਾਨ ਕਈ ਕਰਮਚਾਰੀਆਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ), ਪੋਲਿੰਗ ਅਫ਼ਸਰ (ਪੀ.ਓ) ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਲੋੜੀਂਦਾ ਸਟਾਫ਼ ਵੀ ਤਾਇਨਾਤ ਕੀਤਾ ਜਾਵੇਗਾ।