ਜਨਰਲ ਅਬਜ਼ਰਵਰ ਸੁਬੋਧ ਯਾਦਵ ਵੱਲੋਂ ਦਿੜ੍ਹਬਾ ਦੇ ਪੋਲਿੰਗ ਬੂਥਾਂ ਵਿੱਚ ਚੋਣ ਪ੍ਰਬੰਧਾਂ ਦਾ ਜਾਇਜ਼ਾ
ਜਨਰਲ ਅਬਜ਼ਰਵਰ ਸੁਬੋਧ ਯਾਦਵ ਵੱਲੋਂ ਦਿੜ੍ਹਬਾ ਦੇ ਪੋਲਿੰਗ ਬੂਥਾਂ ਵਿੱਚ ਚੋਣ ਪ੍ਰਬੰਧਾਂ ਦਾ ਜਾਇਜ਼ਾ
ਪਰਦੀਪ ਕਸਬਾ ,ਦਿੜ੍ਹਬਾ, 13 ਫਰਵਰੀ:2022
ਜਨਰਲ ਅਬਜ਼ਰਵਰ ਸ੍ਰੀ ਸੁਬੋਧ ਯਾਦਵ ਨੇ ਵਿਧਾਨ ਸਭਾ ਹਲਕਾ 100- ਦਿੜ੍ਹਬਾ ਵਿਖੇ ਸਥਾਪਤ ਪੋਲਿੰਗ ਬੂਥਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਥੇ ਮੌਜੂਦ ਸਟਾਫ਼ ਨਾਲ ਗੱਲਬਾਤ ਕੀਤੀ। ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ ਨੇ ਕਿਹਾ ਕਿ ਪੋਲਿੰਗ ਬੂਥਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਸੰਗਰੂਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਅਮਲ ਦੀ ਤਿੱਖੀ ਨਿਗਰਾਨੀ ਲਈ ਤਾਇਨਾਤ ਕੀਤੇ ਗਏ ਆਈ ਏ ਐਸ ਅਧਿਕਾਰੀ ਸ਼੍ਰੀ ਸੁਬੋਧ ਯਾਦਵ ਨੇ ਵੱਡੀ ਗਿਣਤੀ ਪੋਲਿੰਗ ਬੂਥਾਂ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ। ਉਨਾਂ ਵੋਟਾਂ ਵਾਲੇ ਦਿਨ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੁਵਿਧਾਵਾਂ ਦੀ ਉਪਲਬਧਤਾ ਦਾ ਜਾਇਜ਼ਾ ਲਿਆ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਸ੍ਰੀ ਰਾਜੇਸ਼ ਸ਼ਰਮਾ ਸਮੇਤ ਹੋਰ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਤਾਇਨਾਤ ਹੋਣ ਵਾਲੇ ਸਟਾਫ਼ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।