Skip to content
Advertisement
ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਿਸ਼ਨਿੰਗ ਦਾ ਜਾਇਜ਼ਾ
ਪਰਦੀਪ ਕਸਬਾ ,ਸੰਗਰੂਰ, 9 ਫਰਵਰੀ 2022
ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ (ਆਈ.ਏ.ਐਸ) ਅਤੇ ਪੁਲਿਸ ਅਬਜ਼ਰਵਰ ਸ਼੍ਰੀ ਅਮੋਘ ਜੀਵਨ ਗਾਓਂਕਰ (ਆਈ.ਪੀ.ਐਸ) ਨੇ ਅੱਜ ਰਿਟਰਨਿੰਗ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਲੈਕਟਰੋਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਡ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਕਮਿਸ਼ਨਿੰਗ ਪ੍ਰਕਿਰਿਆ ਦਾ ਨਿਰੀਖਣ ਕੀਤਾ।
ਸਰਕਾਰੀ ਰਣਬੀਰ ਕਾਲਜ ਵਿਖੇ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ ਦੀ ਤਿਆਰੀ ਦਾ ਜਾਇਜ਼ਾ ਲੈਂਦਿਆਂ ਜਨਰਲ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ ਅਤੇ ਖਰਚਾ ਅਬਜ਼ਰਵਰ ਸ਼੍ਰੀ ਸੁਭਾਸ਼ ਚੰਦਰ ਵੱਲੋਂ ਦੇਸ਼ ਭਗਤ ਕਾਲਜ ਬਰੜਵਾਲ ਵਿਚ ਵੀ ਕਮਿਸ਼ਨਿੰਗ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਜ਼ਿਕਰਯੋਗ ਹੈ ਕਿ ਇਹ ਕਮਿਸ਼ਨਿੰਗ ਪ੍ਰਕਿਰਿਆ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਉਥੋਂ ਦੀਆਂ ਰਾਜਸੀ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਦੀ ਹਾਜ਼ਰੀ ਵਿੱਚ ਨੇਪਰੇ ਚੜਾਈ ਗਈ। ਇਸ ਪ੍ਰਕਿਰਿਆ ਦੌਰਾਨ ਅਬਜ਼ਰਵਰਾਂ ਵੱਲੋਂ ਮਸ਼ੀਨਾਂ ਦੇ ਇੰਜੀਨੀਅਰਾਂ ਨਾਲ ਵਿਸਥਾਰ ਵਿੱਚ ਗੱਲਬਾਤ ਵੀ ਕੀਤੀ ਗਈ ਅਤੇ ਇੰਜੀਨੀਅਰਾਂ ਨੇ ਜਾਣੂ ਕਰਵਾਇਆ ਕਿ ਇਹ ਸਾਰੀਆਂ ਈ.ਵੀ.ਐਮ ਤੇ ਵੀ.ਵੀ.ਪੈਟ ਰੀਫਾਰਮੈਟਿੰਗ ਤੋਂ ਬਾਅਦ ਵਰਤੋਂ ਲਈ ਤਿਆਰ ਹੋ ਜਾਣਗੀਆਂ।
Advertisement
Advertisement
error: Content is protected !!