ਜਲ ਸਪਲਾਈ ਤੇ ਜਨ ਸਿਹਤ ਵਿਭਾਗ ਨੇ ਮਲੇਰਕੋਟਲਾ ਜ਼ਿਲ੍ਹੇ ਦੀਆਂ 56 ਪੰਚਾਇਤਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪਲਾਂਟਾਂ ਦਾ ਦੌਰਾ ਕਰਵਾਇਆ
ਜਲ ਸਪਲਾਈ ਤੇ ਜਨ ਸਿਹਤ ਵਿਭਾਗ ਨੇ ਮਲੇਰਕੋਟਲਾ ਜ਼ਿਲ੍ਹੇ ਦੀਆਂ 56 ਪੰਚਾਇਤਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪਲਾਂਟਾਂ ਦਾ ਦੌਰਾ ਕਰਵਾਇਆ
-ਪੇਂਡੂ ਖੇਤਰਾਂ ‘ਚ ਆਪਸੀ ਸਾਂਝ ਨਾਲ ਠੋਸ ਰਹਿੰਦ-ਖੂੰਹਦ ਦਾ ਢੁਕਵਾਂ ਤੇ ਪ੍ਰਭਾਵੀ ਪ੍ਰਬੰਧਨ ਸਮੇਂ ਦੀ ਮੁੱਖ ਲੋੜ-ਪਰਨੀਤ ਕੌਰ ਸ਼ੇਰਗਿੱਲ
ਬਲਵਿੰਦਰਪਾਲ , ਪਟਿਆਲਾ, 11 ਸਤੰਬਰ 2021
ਜਲ ਸਪਲਾਈ ਅਤੇ ਜਨ ਸਿਹਤ ਵਿਭਾਗ ਦੇ ਵਧੀਕ ਸਕੱਤਰ-ਕਮ-ਸਵੱਛ ਭਾਰਤ ਗ੍ਰਾਮੀਣ ਦੇ ਮਿਸ਼ਨ ਡਾਇਰੈਕਟਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਮਲੇਰਕੋਟਲਾ ਜ਼ਿਲ੍ਹੇ ਦੀਆਂ 56 ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਠੋਸ ਰਹਿੰਦ-ਖੂੰਹਦ ਤੇ ਕੂੜੇ ਕਰਕਟ ਦੇ ਪ੍ਰਭਾਵੀ ਪ੍ਰਬੰਧਨ ਤੇ ਨਿਪਟਾਰੇ ਬਾਰੇ ਜਾਗਰੂਕ ਕਰਨ ਲਈ ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਜੈਕਟਾਂ ਦਾ ਦੌਰਾ ਕਰਵਾਇਆ।
ਇਸ ਦੌਰਾਨ ਇਨ੍ਹਾਂ ਪੰਚਾਇਤੀ ਨੁਮਾਇਦਿਆਂ ਨੂੰ ਪਹਿਲਾਂ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਦੇ ਅਧੀਨ ਵਿਕਸਤ ਸਮਾਣਾ ਵਿਖੇ ਸੈਨੇਟਰੀ ਲੈਂਡਫਿਲ ਸਾਈਟ ‘ਤੇ ਲਿਜਾਇਆ ਗਿਆ ਜਿੱਥੇ ਨਗਰ ਕੌਂਸਲ ਦੇ ਈ.ਓ. ਰਾਜੇਸ਼ ਸ਼ਰਮਾ ਨੇ ਠੋਸ ਕੂੜੇ ਤੇ ਹੋਰ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਨਿਪਟਾਰਾ ਕਰਕੇ ਤਿਆਰ ਕੀਤੀ ਜਾਂਦੀ ਕੀਮਤੀ ਖਾਦ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਢੰਗ ਨੂੰ ਵਰਤਕੇ ਕਿਸ ਤਰ੍ਹਾਂ ਪਿੰਡਾਂ ‘ਚ ਅਜਿਹੇ ਪਲਾਂਟ ਨੂੰ ਘਰੇਲੂ ਕੂੜੇ ਦਾ ਨਿਪਟਾਰਾ ਕਰਕੇ ਘੱਟੋ-ਘੱਟ ਜਗ੍ਹਾ ‘ਚ ਘੱਟੋੋ-ਘੱਟ ਖ਼ਰਚੇ ‘ਤੇ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰਾਂ ‘ਚ ਹੀ ਸੁੱਕੇ ਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਉਸਦਾ ਨਿਪਟਾਰਾ ਕੀਤਾ ਜਾ ਸਕਦਾ ਹੈ ਅਤੇ ਇਸ ਨੂੰ ਸਫ਼ਲ ਬਣਾਉਣ ‘ਚ ਪੰਚਾਇਤਾਂ ਬਹੁਤ ਹੀ ਮਹੱਤਵਪੂਰਨ ਭੂਮਿਕਾ ਹੈ।
ਪੰਚਾਇਤੀ ਨੁਮਾਇੰਦਿਆਂ ਦੇ ਇਸ ਦੌਰੇ ਦੌਰਾਨ ਉਨ੍ਹਾਂ ਨੂੰ ਪਲਾਂਟ ਦੇ ਵੱਖ-ਵੱਖ ਹਿੱਸਿਆਂ ‘ਤੇ ਲਿਜਾਇਆ ਗਿਆ, ਜਿੱਥੇ ਕਿ ਸੁੱਕੇ ਕੂੜੇ ਨੂੰ ਇਕੱਠਾ ਕਰਨ ਲਈ 53 ਏਰੋਬਿਕ ਕੰਪੋਸਟਿੰਗ ਪਿਟਸ ਬਣੇ ਹੋਏ ਸਨ, ਜਿਸ ‘ਚ ਕੂੜੇ ਦੀ ਗਾਰ ਇਕੱਤਰ ਕਰਨ, ਕੂੜਾ ਇਕੱਠਾ ਕਰਨ ਦੀ ਸਹੂਲਤ, ਸੁੱਕੇ ਕੂੜੇ ਨੂੰ ਵੱਖ-ਵੱਖ ਕਰਕੇ ਪਲਾਸਟਿਕ, ਕਾਗਜ਼, ਖਤਰਨਾਕ ਰਹਿੰਦ-ਖੂੰਹਦ, ਰਬੜ ਦੀ ਰਹਿੰਦ-ਖੂੰਹਦ, ਈ-ਕੂੜਾ, ਲੋਹਾ, ਕੱਚ ਆਦਿ ਨੂੰ ਮਸ਼ੀਨੀ ਤਰੀਕੇ ਨਾਲ ਵੱਖੋ-ਵੱਖ ਕਰਨ ਦਾ ਢੰਗ ਵੀ ਦਿਖਾਇਆ ਗਿਆ। ਇਸ ਤੋਂ ਇਲਾਵਾ ਇਸ ਕੂੜੇ ਤੋਂ ਮਿੱਟੀ ਨੂੰ ਵੱਖ ਕਰਨ ਵਾਲੀ ਪਲਾਸਟਿਕ ਦੀ ਬੇਲਿੰਗ ਪ੍ਰਕਿਰਿਆ ਵੀ ਦਿਖਾਈ ਗਈ।
ਇਸ ਮੌਕੇ ਪਰਨੀਤ ਕੌਰ ਸ਼ੇਰਗਿੱਲ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੇਂਡੂ ਖੇਤਰਾਂ ਵਿੱਚ ਆਪਸੀ ਸਾਂਝ ਦੁਆਰਾ ਠੋਸ ਰਹਿੰਦ-ਖੂੰਹਦ ਦਾ ਢੁਕਵਾਂ ਅਤੇ ਪ੍ਰਭਾਵੀ ਪ੍ਰਬੰਧਨ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਗ੍ਰਾਮ ਪੰਚਾਇਤਾਂ ਸਵੱਛ ਭਾਰਤ ਗ੍ਰਾਮੀਣ ਤੇ 15 ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਪ੍ਰਾਪਤ ਕਰਕੇ ਆਪਣੇ ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀਆਂ ਸਥਾਪਤ ਕਰਨ ਨੂੰ ਤਰਜੀਹ ਦੇਣ ਤਾਂ ਕਿ ਪਿੰਡਾਂ ‘ਚ ਵੀ ਆਲਾ-ਦੁਆਲਾ ਸਾਫ਼ ਸੁਥਰਾ ਅਤੇ ਕੂੜਾ ਕਰਕਟ ਰਹਿਤ ਹੋ ਸਕੇ।
ਸਵੱਛ ਭਾਰਤ ਗ੍ਰਾਮੀਣ ਦੇ ਸੂਬਾ ਕੋਆਰਡੀਨੇਟਰ ਰਾਕੇਸ਼ ਸ਼ਰਮਾ ਨੇ ਭਾਗੀਦਾਰਾਂ ਨੂੰ ਸਵੱਛ ਭਾਰਤ ਗ੍ਰਾਮੀਣ ਦੇ ਪਹਿਲੇ ਪੜਾਅ ‘ਚ ਪਿੰਡਾਂ ਦੇ ਲੋਕਾਂ ਦੇ ਵਿਹਾਰ ‘ਚ ਆਈ ਤਬਦੀਲੀ ਨੂੰ ਅੱਗੇ ਵਧਾਉਣ ਲਈ ਪ੍ਰੇਰਤ ਕਰਦਿਆਂ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਪ੍ਰੋਜੈਕਟਾਂ ਨੂੰ ਅਪਣਾ ਕੇ ਆਪਣੇ ਪਿੰਡਾਂ ਨੂੰ ਓਡੀਐਫ ਬਣਾਉਣ ਵਿੱਚ ਅੱਗੇ ਵਧਣ ਲਈ ਸੇਧ ਦਿੱਤੀ।ਪਟਿਆਲਾ ਦੇ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਸ. ਪ੍ਰਭਲੀਨ ਸਿੰਘ ਧੰਜੂ ਨੇ ਵੀ ਭਾਗੀਦਾਰਾਂ ਨਾਲ ਗੱਲਬਾਤ ਕਰਕੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ ਸਫ਼ਲ ਹੋਏ ਪ੍ਰੋਜੈਕਟਾਂ ਨੂੰ ਲੋਕਾਂ ਦੀ ਭਾਈਵਾਲੀ ਨਾਲ ਸਫ਼ਲਤਾਪੂਰਵਕ ਚਲਾਏ ਜਾਣ ਬਾਰੇ ਦੱਸਿਆ।
ਜਨ ਸਿਹਤ ਦੇ ਉਪ ਮੰਡਲ ਇੰਜੀਨੀਅਰ ਸਰਬਜੀਤ ਸਿੰਘ ਨੇ ਵਿਚਾਰ-ਵਟਾਂਦਰੇ ਦੌਰਾਨ ਸੈਨੀਟੇਸ਼ਨ ਤੇ ਠੋਸ ਰਹਿੰਦ -ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਵੱਖ-ਵੱਖ ਤਕਨੀਕੀ ਵਿਕਲਪਾਂ ਬਾਰੇ ਪੰਚਾਇਤੀ ਨੁਮਾਇੰਦਿਆਂ ਦੇ ਸਵਾਲਾਂ ਦਾ ਜਵਾਬ ਦਿੱਤਾ। ਕਮਿਉਨਿਟੀ ਡਿਵੈਲਪਮੈਂਟ ਸੈਨੀਟੇਸ਼ਨ ਸੇਵਿਆ ਸ਼ਰਮਾ ਨੇ ਪੇਂਡੂ ਖੇਤਰਾਂ ਵਿੱਚ ਅਜਿਹੇ ਪ੍ਰੋਜੈਕਟਾਂ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਆਮ ਲੋਕਾਂ ਦੀ ਖ਼ੁਦ ਦੀ ਅਗਵਾਈ ਅਤੇ ਭਰਵੀਂ ਸ਼ਮੂਲੀਅਤ ‘ਤੇ ਜ਼ੋਰ ਦਿੱਤਾ।
ਇਸ ਤੋਂ ਬਾਅਦ ਮਲੇਰਕੋਟਲਾ ਦੇ ਇਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੇ ਗ੍ਰਾਮ ਪੰਚਾਇਤਾਂ ਦੇ ਤਜ਼ਰਬਿਆਂ ਤੋਂ ਸਿੱਖਣ ਲਈ ਪਿੰਡ ਹਰਦਾਸਪੁਰ ਦਾ ਦੌਰਾ ਕੀਤਾ। ਇੱਥੇ ਪਿੰਡ ਦੇ ਬਲਜਿੰਦਰ ਸਿੰਘ ਨੇ ਭਾਗੀਦਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਰਾਊਂਡ ਗਲਾਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਪਿਛਲੇ 2 ਸਾਲਾਂ ਤੋਂ ਇਸ ਪ੍ਰੋਜੈਕਟ ਨੂੰ ਸਫ਼ਲਤਾ ਪੂਰਵਕ ਲਾਗੂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇ 215 ਘਰ ਕੂੜੇ ਨੂੰ ਵੱਖ ਕਰਨ ਦੀ ਮੁਹਿੰਮ ਦਾ ਹਿੱਸਾ ਬਣਣੇ ਹੋਏ ਹਨ ਅਤੇ ਉਨ੍ਹਾਂ ਦਾ ਪਿੰਡ ਕੂੜਾ ਮੁਕਤ ਹੋ ਗਿਆ ਹੈ।
ਇਸ ਪਿੰਡ ‘ਚ ਗਿੱਲੇ ਕੂੜੇ ਤੋਂ ਖਾਦ ਬਣਾਈ ਜਾ ਰਹੀ ਹੈ ਜਦੋਂ ਕਿ ਸੁੱਕਾ ਕੂੜਾ ਰੀਸਾਈਕਲਰ ਨੂੰ ਵੇਚਿਆ ਜਾ ਰਿਹਾ ਹੈ ਅਤੇ ਹਰੇਕ ਘਰ ਕੂੜਾ ਇਕੱਠਾ ਕਰਨ ਵਾਲੇ ਨੂੰ ਪ੍ਰਤੀ ਮਹੀਨਾ 50 ਰੁਪਏ ਦੇ ਰਿਹਾ ਹੈ ਅਤੇ ਗ੍ਰਾਮ ਪੰਚਾਇਤ ਵੀ ਖਾਦ ਵੇਚ ਕੇ ਲਾਭ ਕਮਾ ਕੇ ਪ੍ਰੋਜੈਕਟ ਨੂੰ ਚਲਾ ਰਹੀ ਹੈ। ਹਰਦਾਸਪੁਰ ਦਾ ਇਹ ਪ੍ਰੋਜੈਕਟ ਸਫ਼ਲਤਾ ਪੂਰਵਕ ਚੱਲਣ ਕਰਕੇ ਇਹ ਪਿੰਡ ਹੁਣ ਨੇੜਲੇ ਹੋਰਨਾਂ