ਜ਼ਿਲਾ ਬਾਰ ਐਸੋਸੀਏਸਨ ਪਟਿਆਲਾ ਦੀ ਬਿਹਤਰੀ ਲਈ ਚੁੱਕੇ ਜਾਣਗੇ ਅਹਿਮ ਕਦਮ : ਵਿਸ਼ਨੂੰ ਸ਼ਰਮਾ
ਜ਼ਿਲਾ ਬਾਰ ਐਸੋਸੀਏਸਨ ਪਟਿਆਲਾ ਦੀ ਬਿਹਤਰੀ ਲਈ ਚੁੱਕੇ ਜਾਣਗੇ ਅਹਿਮ ਕਦਮ : ਵਿਸ਼ਨੂੰ ਸ਼ਰਮਾ
– ਵਕੀਲ ਭਾਈਚਾਰੇ ਨਾਲ ਮੀਟਿੰਗ ਕਰਕੇ ਕਾਂਗਰਸ ਦੀਆਂ ਨੀਤੀਆਂ ਪ੍ਰਤੀ ਕਰਵਾਇਆ ਜਾਣੂ
ਰਾਜੇਸ਼ ਗੌਤਮ,ਪਟਿਆਲਾ, 10 ਫਰਵਰੀ 2022
ਕਾਂਗਰਸ ਦੇ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਅਤੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੇ ਅੱਜ ਵਕੀਲ ਭਾਈਚਾਰੇ ਨਾਲ ਕੀਤੀ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਅੰਦਰ ਕਾਂਗਰਸ ਦੀ ਜਿੱਤ ਤੋਂ ਬਾਅਦ ਸਰਕਾਰ ਵੱਲੋਂ ਜ਼ਿਲਾ ਬਾਰ ਐਸੋਸੀਏਸ਼ਨ ਪਟਿਆਲਾ ਦੀ ਬਿਹਤਰੀ ਲਈ ਕਈ ਅਹਿਮ ਕਦਮ ਚੁੱਕੇ ਜਾਣਗੇ ਤੇ ਵਕੀਲ ਭਾਈਚਾਰੇ ਨੂੰ ਹੋਰ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰਾ ਸਾਡੇ ਸਮਾਜ ਦਾ ਅਹਿਮ ਅੰਗ ਹੈ, ਇਸ ਲਈ ਇਸਦਾ ਮਜ਼ਬੂਤ ਹੋਣਾ ਬੇਹਦ ਜ਼ਰੂਰੀ ਹੈ |
ਇਸ ਮੌਕੇ ਵਿਸ਼ਨੂੰ ਸ਼ਰਮਾ ਨੇ ਜਿੱਥੇ ਐਸੋਸੀਏਸ਼ਨ ਦੇ ਵਿਚਾਰਾਂ ਨੂੰ ਸੁਣਿਆ, ਉੱਥੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿਵਾਇਆ | ਉਨ੍ਹਾਂ ਕਿਹਾ ਕਿ ਕਾਂਗਰਸ ਹੀ ਸਿਰਫ਼ ਇੱਕ ਮਾਤਰ ਅਜਿਹੀ ਪਾਰਟੀ ਹੈ, ਜੋ ਹਰ ਵਰਗ ਤੇ ਹਰ ਵਿਭਾਗ ਨੂੰ ਨਾਲ ਲੈ ਕੇ ਚੱਲਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੂੰ ਉਨ੍ਹਾਂ ਦੇ ਹੱਕ ਬਰਾਬਰ ਮਿਲਦੇ ਹਨ ਤਾਂ ਉਹ ਸਿਰਫ਼ ਕਾਂਗਰਸ ਦੇ ਸ਼ਾਸ਼ਨ ਅੰਦਰ ਹੀ ਸੰਭਵ ਹੈ | ਇਸ ਲਈ ਅੱਜ ਵਕੀਲ ਭਾਈਚਾਰੇ ਵੱਲੋਂ ਵੀ ਉਨ੍ਹਾਂ ਨੂੰ ਕਈ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਗਿਆ ਹੈ, ਜਿਨ੍ਹਾਂ ਦਾ ਹੱਲ ਜਲਦ ਹੀ ਕੀਤਾ ਜਾਵੇਗਾ |
ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦਾ ਭਰਭੂਰ ਸਹਿਯੋਗ ਤੇ ਸਾਥ ਕਾਂਗਰਸ ਨੂੰ ਮਿਲ ਰਿਹਾ ਹੈ, ਇਸ ਲਈ ਇਸਤੋਂ ਸਾਬਿਤ ਹੋ ਜਾਂਦਾ ਹੈ ਕਿ ਲੋਕ ਚਾਹੁੰਦੇ ਹਨ ਕਿ ਕਾਂਗਰਸ ਇੱਕ ਵਾਰ ਫਿਰ ਤੋਂ ਸੱਤਾ ‘ਚ ਆਕੇ ਲੋਕਾਂ ਲਈ ਵਿਕਾਸ ਕਰੇ | ਇਸ ਲਈ ਲੋਕਾਂ ਨੂੰ ਜਰਾ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ ਤੇ ਪੰਜਾਬ ਅੰਦਰ ਵਿਕਾਸ ਦੀਆਂ ਝੜੀਆਂ ਲੱਗਾ ਦਿੱਤੀਆਂ ਜਾਣਗੀਆਂ |