Skip to content
Advertisement
ਜਾਅਲੀ ਵੋਟ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਅਨੋਖੀ ਪਹਿਲ
-ਸਾਰੇ ਬੂਥਾਂ ’ਤੇ ਵੋਟ ਪਾਉਣ ਦੀ ਪ੍ਰਕ੍ਰਿਆ ਹੋਵੇਗੀ ਲਾਈਵ
-ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ ਸਿੱਧੀ ਟੈਲੀਕਾਸਟ ਵੇਖਣਗੇ
-ਮੁੱਲ ਦੀਆਂ ਖ਼ਬਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਐਮ.ਸੀ.ਐਮ.ਸੀ. ਕੀਤੀ ਸਥਾਪਤ
ਅਸੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 17 ਜਨਵਰੀ:2022
ਚੋਣ ਕਮਿਸ਼ਨ ਵੱਲੋਂ ਜਾਅਲੀ ਵੋਟਿੰਗ ਰੋਕਣ ਲਈ ਕਈ ਉਪਰਾਲੇ ਕੀਤੇ ਗਏ ਹਨ ਅਤੇ ਵਿਧਾਨ ਸਭਾ ਦੀਆਂ 2022 ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਚੋਣ ਕਮਿਸ਼ਨ ਨੇ ਅਨੋਖੀ ਪਹਿਲ ਕਰਦਿਆਂ ਜਿ਼ਲ੍ਹੇ ਦੇ ਸਾਰੇ 570 ਪੋਲਿੰਗ ਬੂਥਾਂ ’ਤੇ ਵੈਬ ਕਾਸਟਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ ਇਸ ਨਾਲ ਜਿਥੇ ਜਾਅਲੀ ਵੋਟ ਪਾਉਣ ਨੂੰ ਰੋਕ ਲੱਗੇਗੀ ਉਥੇ ਹੀ ਪੋਲਿੰਗ ਬੂਥਾਂ ’ਤੇ ਵੋਟਰਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਹਾਸਲ ਹੋ ਸਕੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਚੋਣ ਪ੍ਰਕ੍ਰਿਆ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ ਸਥਾਨਕ ਪੁਲਿਸ ਦੇ ਨਾਲ-ਨਾਲ ਬੀ.ਐਸ.ਐਫ. ਤੇ ਸੀ.ਆਰ.ਪੀ. ਦੀਆਂ ਟੁਕੜੀਆਂ ਦੀਆਂ ਵੀ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਚੋਣਾਂ ਦੌਰਾਨ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁਕਣ ਦਿੱਤਾ ਜਾਵੇਗਾ ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਉਲੰਘਣਾਂ ਕਰਨ ਵਾਲਿਆਂ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸ਼ਨ ਨੇ ਚੋਣ ਪ੍ਰਕ੍ਰਿਆ ਅਮਨ ਤੇ ਸ਼ਾਂਤੀ ਨਾਲ ਮੁਕੰਮਲ ਕਰਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਸਿ਼ਕਾਇਤ ਨਿਵਾਰਣ ਸੈਲ ਅਤੇ ਹੋਰ ਕਈ ਕਮੇਟੀਆਂ ਬਣਾਈਆਂ ਗਈਆਂ ਹਨ।
ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਉਪਰੰਤ ਮੁੱਲ ਦੀਆਂ ਖ਼ਬਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਮੀਡੀਆ ਮੋਨੀਟਰਿੰਗ ਅਤੇ ਸਰਟੀਫਿਕੇਸ਼ਨ ਸੈਂਲ ਦਾ ਗਠਨ ਵੀ ਕੀਤਾ ਗਿਆ ਹੈ। ਕਿਸੇ ਵੀ ਰਾਜਸੀ ਪਾਰਟੀ ਵੱਲੋਂ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਦੀ ਪ੍ਰਵਾਨਗੀ ਐਮ.ਸੀ.ਐਮ.ਸੀ. ਵੱਲੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਐਮ.ਸੀ.ਐਮ.ਸੀDc. ਵਿੱਚ 24 ਘੰਟੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਮੁੱਲ ਦੀਆਂ ਖ਼ਬਰਾਂ ’ਤੇ ਤਿੱਖੀ ਨਜ਼ਰ ਰੱਖਣਗੇ।
ਜਿ਼ਲ੍ਹਾ ਚੋਣ ਅਫਸਰ ਨੇ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਮਜਬੂਤ ਲੋਕਤੰਤਰ ਦੀ ਸਭ ਤੋਂ ਮਜਬੂਤ ਕੜੀ ਚੋਣ ਪ੍ਰਕ੍ਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਨਾਲ ਨੇਪਰੇ ਚੜਾਉਣ ਲਈ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਤੋਂ ਕੀਤਾ ਜਾਵੇ ਅਤੇ ਜੇਕਰ ਕੋਈ ਸਿਆਸੀ ਪਾਰਟੀ ਜਾਂ ਉਮੀਦਵਾਰ ਕਿਸੇ ਕਿਸਮ ਦਾ ਲਾਲਚ ਦਿੰਦਾ ਹੈ ਤਾਂ ਇਸ ਸਬੰਧੀ ਜਿ਼ਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ।
Advertisement
Advertisement
error: Content is protected !!