ਜਿਲ੍ਹਾ ਫਾਜਿ਼ਲਕਾ ਵਿੱਚ ਵਿਸ਼ੇਸ਼ ਸੁਵਿਧਾ ਕੈਂਪ, ਸੈਂਕੜੇ ਲੋਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਹਾ-ਡਿਪਟੀ ਕਮਿਸ਼ਨਰ
ਜਿਲ੍ਹਾ ਫਾਜਿ਼ਲਕਾ ਵਿੱਚ ਵਿਸ਼ੇਸ਼ ਸੁਵਿਧਾ ਕੈਂਪ, ਸੈਂਕੜੇ ਲੋਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਹਾ-ਡਿਪਟੀ ਕਮਿਸ਼ਨਰ
ਬਿੱਟੂ ਜਲਾਲਾਬਾਦੀ, ਫਾਜਿ਼ਲਕਾ, 17 ਦਸੰਬਰ: 2021
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਪਹਿਲ ਦੇ ਅਧਾਰ ਉੱਤੇ ਮੁਹਈਆ ਕਰਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ 2 ਰੋਜਾ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਫਾਜਿਲਕਾ ਦੀਆਂ ਤਿੰਨਾਂ ਸਬ ਡਿਵੀਜ਼ਨਾਂ ਵਿੱਚ ਇਹ ਸੁਵਿਧਾ ਕੈਂਪ ਲਗਾਏ ਗਏ ਜਿੰਨ੍ਹਾਂ ਦਾ ਸੈਂਕੜੇ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਗਿਆ।
ਉਪ ਮੰਡਲ ਮੈਜਿਸਟ੍ਰੇਟ ਫਾਜਿ਼ਲਕਾ ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਕੈਂਪ ਦਾ ਰੀਵਿਊ ਕਰਨ ਮੌਕੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਲੋਕਾਂ ਦੀ ਸੇਵਾ ਵਿਚ ਹਰ ਵੇਲੇ ਹਾਜ਼ਰ ਹੈ।ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ ਨੇ ਕਿਹਾ ਕਿ ਲੋਕਾਂ ਦੀ ਇਸ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਹੁਣ ਪ੍ਰਸ਼ਾਸ਼ਨ ਨੇ ਮਿਸ਼ਨ ਮੋਡ ਵਿੱਚ ਕੰਮ ਕਰ ਰਿਹਾ ਹੈ ਅਤੇ ਇਹਨਾਂ ਅਰਜ਼ੀਆਂ ਨੂੰ ਤੁਰੰਤ ਨਿਪਟਾਇਆ ਜਾਵੇਗਾ।
ਅਬੋਹਰ ਦੇ ਐਸ ਡੀ ਐਮ ਸ੍ਰੀ ਅਮਿਤ ਗੁਪਤਾ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਬਕਾਇਆ ਪਈਆਂ ਅਤੇ ਨਵੀਆਂ ਅਰਜ਼ੀਆਂ ਦਾ ਨਿਪਟਾਰਾ ਪਹਿਲ ਦੇ ਅਧਾਰ ਉੱਤੇ ਕੀਤਾ ਜਾ ਰਿਹਾ ਹੈ।
ਉਪ ਮੰਡਲ ਮੈਜਿਸਟ੍ਰੇਟ ਜਲਾਲਾਬਾਦ ਸ: ਦੇਵ ਦਰਸ਼ਦੀਪ ਸਿੰਘ ਨੇ ਦੱਸਿਆ ਕਿ ਇਹਨਾਂ ਸੁਵਿਧਾ ਕੈਂਪਾਂ ਵਿੱਚ 5-5 ਮਰਲੇ ਵਾਲੇ ਪਲਾਟ, ਪੈਨਸ਼ਨ ਸਕੀਮਾਂ, ਘਰ ਦੀ ਸਥਿਤੀ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨੇ, ਐੱਲ ਪੀ ਜੀ ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ, ਅਸ਼ੀਰਵਾਦ ਸਕੀਮ, ਬੱਚਿਆਂ ਲਈ ਵਜੀਫ਼ਾ ਯੋਜਨਾ, ਐਸ ਸੀ ਬੀ ਸੀ ਬੈਕਫਿੰਕੋ ਲੋਨ ਕੇਸ, ਬੱਸ ਪਾਸ, ਬਕਾਇਆ ਇੰਤਕਾਲ ਕੇਸ, ਮਗਨਰੇਗਾ ਜੌਬ ਕਾਰਡ, ਬਿਜਲੀ ਬਿੱਲ ਮੁਆਫ ਕੇਸ ਤੋਂ ਇਲਾਵਾ ਹੋਰ ਸਹੂਲਤਾਂ ਲਈ ਲੋਕਾਂ ਦੀਆਂ ਅਰਜੀਆਂ ਪ੍ਰਾਪਤ ਹੋਈਆਂ ਹਨ ਅਤੇ ਇੰਨ੍ਹਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇਗਾ।