ਜਿ਼ਲ੍ਹਾ ਮੈਜਿਸਟਰੇਟ ਨੇ ਫ਼ਤਹਿਗੜ੍ਹ ਸਾਹਿਬ ਤੇ ਮੰਡੀ ਗੋਬਿੰਦਗੜ੍ਹ ਦੇ ਕੁਝ ਇਲਾਕੇ ਮਾਈਕਰੋ ਕੰਟੇਨਮੈਂਟ ਜੋਨ ਘੋਸਿ਼ਤ ਕੀਤੇ
ਜਿ਼ਲ੍ਹਾ ਮੈਜਿਸਟਰੇਟ ਨੇ ਫ਼ਤਹਿਗੜ੍ਹ ਸਾਹਿਬ ਤੇ ਮੰਡੀ ਗੋਬਿੰਦਗੜ੍ਹ ਦੇ ਕੁਝ ਇਲਾਕੇ ਮਾਈਕਰੋ ਕੰਟੇਨਮੈਂਟ ਜੋਨ ਘੋਸਿ਼ਤ ਕੀਤੇ
– ਕੋਵਿਡ-19 ਤੋਂ ਬਚਾਅ ਲਈ ਚੁੱਕਿਆ ਗਿਆ ਕਦਮ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 03 ਫਰਵਰੀ:2022
ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪੂਨਮਦੀਪ ਕੌਰ ਨੇ ਸਿਵਲ ਸਰਜਨ ਦੀ ਰਿਪੋਰਟ ਅਨੁਸਾਰ ਫ਼ਤਹਿਗੜ੍ਹ ਸਾਹਿਬ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਯੂਨੀਵਰਸਿਟੀ ਕਾਲਜ਼ ਚੁੰਨੀ ਕਲਾਂ, ਪਿੰਡ ਮਾਨਗੜ੍ਹ , ਮੰਡੀ ਗੋਬਿੰਦਗੜ੍ਹ ਦੇ ਗਾਂਧੀ ਨਗਰ ਅਤੇ ਸ਼ਾਂਤੀ ਨਗਰ ਨੂੰ ਮਾਈਕਰੋ ਕੰਟੇਨਮੈਂਟ ਜੋਨ ਘੋਸਿ਼ਤ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਜਨਤਕ ਸਥਾਨਾਂ ’ਤੇ ਹਰ ਗਤੀਵਿਧੀ ਲਈ ਜਿ਼ਲ੍ਹਾ ਮੈਜਿਸਟਰੇਟ ਤੋਂ ਪ੍ਰਵਾਨਗੀ ਲੈਣੀ ਜਰੂਰੀ ਹੋਵੇਗੀ।
ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਸ਼ੋਸ਼ਲ ਡਿਸਟੈਂਸਿੰਗ ਨੂੰ ਯਕੀਨੀ ਬਣਾਉਣ, ਮਾਸਕ ਪਾਉਣ ਅਤੇ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਇੱਕ ਖ਼ਤਰਨਾਕ ਮਹਾਂਮਾਰੀ ਹੈ ਜਿਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਨੂੰ ਸਖਤੀ ਨਾਲ ਅਪਣਾਉਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।