PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ

ਜੀਰੀ (ਝੋਨੇ) ਦੀ ਰਹਿੰਦ-ਖੂੰਦ ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ 

Advertisement
Spread Information

ਜੀਰੀ (ਝੋਨੇ) ਦੀ ਰਹਿੰਦ-ਖੂੰਦ ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ


ਬੀ ਟੀ ਐੱਨ , ਫ਼ਤਹਿਗੜ੍ਹ ਸਾਹਿਬ, 21 ਸਤੰਬਰ

ਸਾਲ 20121 ਦੌਰਾਨ ਜੀਰੀ (ਝੋਨੇ) ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਜੀਰੀ (ਝੋਨੇ) ਦੀ ਫਸਲ ਕੱਟਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਜੀਰੀ (ਝੋਨੇ) ਦੀ ਰਹਿੰਦ-ਖ਼ੁਦ ਨੂੰ ਅੱਗ ਲਗਾ ਦਿੱਤਾ ਜਾਂਦਾ ਹੈ। ਜਿਸ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਨ ਫੈਲਦਾ ਹੈ ਅਤੇ ਵਾਤਾਵਰਣ ਤੇ ਮਾੜਾ ਅਸਰ ਪੈਂਦਾ ਹੈ। ਇਸ ਧੂੰਏ ਕਾਰਨ ਆਮ ਜਨਤਾ ਦੀ ਸਿਹਤ ਤੇ ਵੀ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਉਨ੍ਹਾਂ ਨੂੰ ਮਾਰ ਬੀਮਾਰੀਆਂ ਲਗਦੀਆਂ ਹਨ। ਅੱਗ ਨਾਲ ਆਲੇ ਦੁਆਲੇ ਖੜੀ ਫਸਲ ਦਾ ਨੁਕਸਾਨ ਹੋਣ ਦਾ ਨਿਰੰਤਰ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਅਨੇਕਾਂ ਲਾਭਦਾਇਕ ਜੀਵ-ਜੰਤੂ ਵੀ ਮਾਰੇ ਜਾਂਦੇ ਹਨ। ਸੜਕ ਦੇ ਨਾਲ ਲੱਗਦੇ ਖੇਤਾਂ ਵਿੱਚ ਅੱਗ ਲਗਾਉਣ ਕਾਰਨ ਸੜਕ ਉਪਰ ਸੰਘਣਾ ਧੂੰਆਂ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਦੁਰਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਰਹਿੰਦਾ ਹੈ। ਇਸ ਤੋਂ ਇਲਾਵਾ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।
ਇਸ ਲਈ ਸੁਰਭੀ ਮਲਿਕ, ਆਈ.ਏ.ਐਸ, ਜ਼ਿਲ੍ਹਾ ਮੈਜਿਸਟਰੇਟ, ਫਤਹਿਗੜ੍ਹ ਸਾਹਿਬ ਨੇ ਫੌਜਦਾਰੀ ਦੇ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜੀਰੀ (ਝੋਨੇ) ਦੀ ਰਹਿੰਦ-ਖੂੰਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।

Spread Information
Advertisement
Advertisement
error: Content is protected !!