ਹਰਿੰਦਰ ਨਿੱਕਾ , ਬਰਨਾਲਾ, 20 ਨਵੰਬਰ 2021
ਟਰਾਈਡੈਂਟ ਗਰੁੱਪ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ ਨੂੰ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਈਡੈਂਟ ਦੇ ਸੀਨੀਅਰ ਅਧਿਕਾਰੀ ਸ੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਇਹ ਕੀਰਤਨ ਦਰਬਾਰ ਸਵੇਰੇ 9:30 ਵਜੇ ਤੋਂ 11:30 ਵਜੇ ਤੱਕ ਟਰਾਈਡੈਂਟ ਕੰਪਲੈਕਸ, ਰਾਏਕੋਟ ਰੋਡ ਬਰਨਾਲਾ ਵਿਖੇ ਹੋਵੇਗਾ । ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਜੱਥੇ ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਮਨੋਹਰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ।
ਸ੍ਰੀ ਗੁਪਤਾ ਨੇ ਦੱਸਿਆ ਕਿ ਸਮਾਗਮ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਜਿਸ ਵਿਚ ਸੰਗਤਾਂ ਦੇ ਬੈਠਣ ਲਈ ਬਹੁਤ ਵੱਡਾ ਪੰਡਾਲ ਸਜਾਇਆ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ । ਇਸ ਮੌਕੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਇਲਾਕੇ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਮਹਾਨ ਕੀਰਤਨ ਦਰਬਾਰ ਵਿਚ ਵੱਡੀ ਗਿਣਤੀ ’ਚ ਹਾਜ਼ਰੀ ਭਰ ਕੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦਾ ਆਨੰਦ ਮਾਣੋ ।