ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ 7 ਮਾਰਚ ਤੋਂ ਹੋਵੇਗੀ ਮਿਸ਼ਨ ਇੰਦਰਧਨੁਸ਼ ਦੀ ਸ਼ੁਰੂਆਤ
ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ 7 ਮਾਰਚ ਤੋਂ ਹੋਵੇਗੀ ਮਿਸ਼ਨ ਇੰਦਰਧਨੁਸ਼ ਦੀ ਸ਼ੁਰੂਆਤ
ਪਰਦੀਪ ਕਸਬਾ ,ਸੰਗਰੂਰ, 21 ਫ਼ਰਵਰੀ:2022
7 ਮਾਰਚ ਤੋਂ ਸੁਰੂ ਹੋਣ ਜਾ ਰਹੇ ਮਿਸ਼ਨ ਇੰਦਰਧਨੁਸ਼ 4.0 ਦੇ ਮੱਦੇਨਜਰ ਸਿਹਤ ਵਿਭਾਗ ਸੰਗਰੂਰ ਵੱਲੋਂ ਜ਼ਿਲਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਚ ਵਿਸ਼ਵ ਸਿਹਤ ਸੰਸਥਾ ਵੱਲੋਂ ਐੱਸ. ਐੱਮ. ਓ. ਡਾ. ਨਿਵੇਦਿਤਾ ਵੱਲੋਂ ਟ੍ਰੇਨਿੰਗ ਦਿੱਤੀ ਗਈੇ
ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲੇ ਅੰਦਰ ਮਿਸ਼ਨ ਇੰਦਰਧਨੁਸ਼ ਤਹਿਤ ਟੀਕਾਕਰਨ ਤੋਂ ਵਾਂਝੇ ਰਹਿ ਗਏ 0 ਤੋਂ 2 ਸਾਲ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਲਾਭ ਉਠਾਉਣ ਅਤੇ ਆਪਣੇ ਬੱਚਿਆਂ ਨੂੰ ਅੱਠ ਮਾਰੂ ਬੀਮਾਰੀਆਂ ਜਿਵੇਂ ਕਿ ਕਾਲੀ ਖੰਘ, ਕਾਲਾ ਪੀਲੀਆ, ਪੋਲੀਓ, ਧਨੁਖਵਾ (ਟੈਟਨਿਸ), ਖਸਰਾ, ਟੀਂ.ਬੀ. , ਦਸਤ ਆਦਿ ਤੋਂ ਸੁਰੱਖਿਅਤ ਰੱਖਣ। ਉਨਾਂ ਕਿਹਾ ਕਿ ਇਹ ਮੁਹਿੰਮ 7 ਮਾਰਚ ਤੋਂ ਸ਼ੁਰੂ ਹੋ ਕੇ ਆਉਣ ਵਾਲੇ ਤਿੰਨ ਮਹੀਨਿਆਂ ਤੱਕ ਜਾਰੀ ਰਹੇਗੀ ਅਤੇ ਹਰ ਮਹੀਨੇ ਲਗਾਤਾਰ 7 ਦਿਨ ਟੀਕਾਕਰਨ ਕੀਤਾ ਜਾਵੇਗਾ।
ਂਿੲਸ ਮੌਕੇ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ 27, 28 ਫਰਵਰੀ ਅਤੇ 1ਮਾਰਚ ਨੂੰ ਕੌਮੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ। ਉਨਾਂ ਕਿਹਾ ਕਿ ਇਸ ਸਬੰਧੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਵਰਕਸ਼ਾਪ ਵਿੱਚ ਜ਼ਿਲਾ ਟੀਕਾਕਰਨ ਅਫਸਰ ਡਾ. ਸੰਜੇ ਮਾਥੁਰ, ਈ.ਪੀ.ਆਈ. ਅਸਿਸਟੈਂਟ ਅਕਮਲ ਅਤੇ ਗੁਰਪ੍ਰੀਤ ਸਿੰਘ ਹਾਜਰ ਸਨ।