PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਰਾਜਸੀ ਹਲਚਲ

ਟੈਟ ਪਾਸ ਅਧਿਆਪਕਾਂ ਨੇ ਦਿੱਤਾ ਨਵੇਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ

Advertisement
Spread Information

ਟੈਟ ਪਾਸ ਅਧਿਆਪਕਾਂ ਨੇ ਦਿੱਤਾ ਨਵੇਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ


ਪਰਦੀਪ ਕਸਬਾ , ਬਰਨਾਲਾ , 22 ਸਤੰਬਰ 2021

ਪਿਛਲੇ ਸਾਢੇ ਚਾਰ ਵਜੇ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ ਉੱਥੇ ਆਪਣੀਆਂ ਮੰਗਾਂ ਤੋ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰਾਂ ਰਹੀ ਮੰਗ ਪੱਤਰ ਭੇਜ ਕੇ ਵਿੱਢੀ ਮੁਹਿੰਮ ਤਹਿਤ ਸਥਾਨਕ ਡਿਪਟੀ ਕਮਿਸ਼ਨਰ ਸ੍ਰੀ ਤੇਜ਼ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ ਪੱਤਰ ਦਿੱਤਾ ਗਿਆ।

ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਜਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਜੋਧਪੁਰ ਨੇ ਕਿਹਾ ਕਿ ਘਰ ਘਰ ਰੁਜ਼ਗਾਰ ਦਾ ਵਾਅਦਾ ਕਰਕੇ ਸੱਤਾ ਉੱਤੇ ਕਾਬਜ਼ ਹੋਈ ਕਾਂਗਰਸ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੀ ਬਜਾਏ ਡਾਂਗਾਂ ਅਤੇ ਪਰਚੇ ਦਿੰਦੀ ਆ ਰਹੀ ਹੈ।

ਓਹਨਾ ਦੱਸਿਆ ਕੀ ਸਾਂਝੇ ਮੋਰਚੇ ਵੱਲੋਂ ਕਰੀਬ 9 ਮਹੀਨੇ ਤੋ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਵਿਖੇ ਕੋਠੀ ਦਾ ਘਿਰਾਓ ਕੀਤਾ ਹੋਇਆ ਹੈ।

ਦੂਜੇ ਪਾਸੇ ਕਰੀਬ ਇਕ ਮਹੀਨੇ ਤੋਂ ਸੰਗਰੂਰ ਦੇ ਹੀ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਤੇ ਇੱਕ ਬੇਰੁਜ਼ਗਾਰ ਮੁਨੀਸ਼ ਫਾਜਲਿਕਾ ਆਪਣੀ ਭਰਤੀ ਸਮੇਤ ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਅਸਾਮੀਆਂ ਵੱਡੀ ਗਿਣਤੀ ਵਿੱਚ ਕੱਢਣ ਦੀ ਮੰਗ ਲੈਕੇ ਚੜਿਆ ਹੋਇਆ ਹੈ।ਓਹਨਾ ਕਿਹਾ ਕਿ ਜੇਕਰ ਬੇਰੁਜ਼ਗਾਰਾਂ ਦੀਆਂ ਮੰਗਾਂ ਤੋ ਜਾਣੂ ਹੋਣ ਮਗਰੋਂ ਵੀ ਨਵੇਂ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਬੈਠ ਕੇ ਗੱਲ ਕਰਨੀ ਯੋਗ ਨਾ ਸਮਝੀ ਤਾਂ 24 ਸਤੰਬਰ ਨੂੰ ਖਰੜ ਵਿਖੇ ਓਹਨਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਇਸ ਮੌਕੇ ਹਰਸ਼ਰਨ ਸਿੰਘ ਭੱਠਲ,ਜਗਸੀਰ ਸਿੰਘ ਜਲੂਰ,ਅਵਤਾਰ ਸਿੰਘ ਹਰੀਗੜ੍ਹ,ਗੁਰਦੀਪ ਸਿੰਘ,ਸੁਖਵੀਰ ਕੌਰ ਅਤੇ ਕਰਮਜੀਤ ਕੌਰ ਦੋਵੇਂ ਭਦੌੜ ਆਦਿ ਹਾਜ਼ਰ ਸਨ।


Spread Information
Advertisement
Advertisement
error: Content is protected !!