ਡਾਕਟਰ ਅਮਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
ਡਾਕਟਰ ਅਮਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
- ਆਗਾਮੀ ਸ਼ਹੀਦੀ ਜੋੜ ਮੇਲ ਦੇ ਪ੍ਰਬੰਧਾਂ ਲਈ ਵਿਸ਼ੇਸ਼ ਫੰਡ ਅਤੇ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ
ਦਵਿੰਦਰ ਡੀ.ਕੇ,ਰਾਏਕੋਟ (ਲੁਧਿਆਣਾ), 6 ਦਸੰਬਰ – 2021
ਡਾ: ਅਮਰ ਸਿੰਘ ਸਾਂਸਦ ਸ੍ਰੀ ਫਤਹਿਗੜ੍ਹ ਸਾਹਿਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਵਿੱਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਸ਼ਹੀਦੀ ਜੋੜ ਮੇਲ ਲਈ ਵਿਸ਼ੇਸ਼ ਫੰਡ ਅਲਾਟ ਕਰਨ ਅਤੇ ਭਾਰਤ ਸਰਕਾਰ ਵੱਲੋਂ ਕੁੰਭ ਮੇਲੇ ਦੀ ਤਰਜ਼ ਉੱਤੇ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਬੇਨਤੀ ਕੀਤੀ।
ਡਾ: ਸਿੰਘ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸਾਲਾਨਾ ਸ਼ਹੀਦੀ ਜੋੜ ਮੇਲ ਪੰਜਾਬ ਦਾ ਸਭ ਤੋਂ ਵੱਡਾ ਇਕੱਠ ਹੈ ਜਿਸ ਵਿੱਚ ਹਰ ਸਾਲ 15 ਦਸੰਬਰ ਤੋਂ 15 ਜਨਵਰੀ ਤੱਕ ਰੋਜ਼ਾਨਾ 10-15 ਲੱਖ ਸ਼ਰਧਾਲੂ ਆਉਂਦੇ ਹਨ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਰੇਲ ਮੰਤਰੀ ਅਤੇ ਸੱਭਿਆਚਾਰ ਮੰਤਰੀ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਰੱਦ ਕੀਤੀਆਂ ਗਈਆਂ ਸਾਰੀਆਂ ਰੇਲ ਗੱਡੀਆਂ ਨੂੰ ਮੁੜ ਚਾਲੂ ਕਰਨ ਅਤੇ ਸ਼ਹੀਦੀ ਜੋੜ ਮੇਲ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੇ ਕਰੋੜਾਂ ਸ਼ਰਧਾਲੂਆਂ ਲਈ ਸਹੂਲਤਾਂ ਵਿਕਸਤ ਕਰਨ ਲਈ ਵਿਸ਼ੇਸ਼ ਫੰਡ ਅਲਾਟ ਕਰਨ ਲਈ ਕਹਿਣ।