ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਵੈਕਸੀਨੇਸ਼ਨ ਸਬੰਧੀ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਵੈਕਸੀਨੇਸ਼ਨ ਸਬੰਧੀ ਕੀਤੀ ਮੀਟਿੰਗ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 23 ਜਨਵਰੀ 2022
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਵਪਾਰ ਮੰਡਲ, ਸਮਾਜ ਸੇਵੀ ਸੰਸਥਾਵਾਂ ਨਾਲ ਵੈਕਸੀਨੇਸ਼ਨ ਦੇ ਟੀਚੇ ਨੂੰ ਪੂਰੇ ਕਰਨ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਹਾਜਰੀਨ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗ ਦੇ ਸਟਾਫ ਅਤੇ ਵਿਭਾਗ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਦੀ ਵੈਕਸੀਨੇਸ਼ਨ ਨੂੰ ਕਰਵਾਉਣਾ ਯਕੀਨੀ ਬਣਾਉਣ। ਇਸ ਤਹਿਤ ਸਬੰਧੀ ਮੁਕੰਮਲ ਤੌਰ `ਤੇ ਵੈਕਸੀਨੇਸ਼ਨ ਹੋਣ ਬਾਰੇ ਸਰਟੀਫਿਕੇਟ ਵੀ ਜਮਾਂ ਕਰਵਾਉਣਾ ਲਾਜਮੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ੍ਹ ਅੰਦਰ ਹਰੇਕ ਯੋਗ ਵਿਅਕਤੀ ਵੱਲੋਂ ਵੈਕਸੀਨੇਸ਼ਨ ਲਗਵਾਉਣ ਦੇ ਟੀਚੇ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਸਮੂਹ ਵਿਭਾਗਾਂ ਦੇ ਅਧਿਕਾਰੀ ਯੋਗ ਉਪਰਾਲੇ ਕਰਦਿਆਂ ਲੋਕਾਂ ਨੂੰ ਜਾਗਰੂਕ ਕਰਨ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ੋ ਯੋਗ ਵਿਅਕਤੀ ਵੈਕਸੀਨ ਨਹੀਂ ਲਗਵਾ ਰਹੇ ਉਨ੍ਹਾਂ ਨੂੰ ਵੈਕਸੀਨ ਲਗਵਾਉਣ ਪ੍ਰਤੀ ਜਾਗਰੂਕ ਕੀਤਾ ਜਾਵੇ ਜੇ ਉਹ ਫਿਰ ਵੀ ਨਹੀਂ ਮੰਨਦੇ ਤਾਂ ਉਨ੍ਹਾਂ ਵਿਅਕਤੀਆਂ ਨੂੰ ਸਰਕਾਰੀ ਸੇਵਾਵਾਂ ਲੈਣ `ਚ ਪ੍ਰੇਸ਼ਾਣੀ ਆ ਸਕਦੀ ਹੈ।
ਉਨ੍ਹਾਂ ਨੇ ਡੀ.ਐਫ.ਐਸ.ਸੀ. ਨੂੰ ਹਦਾਇਤ ਕਰਦਿਆਂ ਕਿਹਾ ਕਿ ਰਾਸ਼ਨ ਡਿਪੂਆਂ `ਤੇ ਰਾਸ਼ਨ ਲੈਣ ਆਉਣ ਵਾਲੇ ਵਿਅਕਤੀਆਂ ਤੋਂ ਕੋਵਿਡ ਟੀਕਾਕਰਨ ਸਰਟੀਫਿਕੇਟ ਲਾਜਮੀ ਤੌਰ `ਤੇ ਲਿਆ ਜਾਵੇ। ਉਨ੍ਹਾਂ ਜ਼ਿਲ੍ਹਾ ਮੰਡੀ ਅਫਸਰ ਨੂੰ ਕਿਹਾ ਕਿ ਮੰਡੀਆਂ ਵਿਚ ਆੜਤੀਆਂ, ਲੇਬਰ ਦੇ ਨਾਲ-ਨਾਲ ਮੰਡੀਆਂ ਵਿਚ ਆਉਣ ਵਾਲੇ ਹਰੇਕ ਵਿਅਕਤੀ ਤੋਂ ਦੋਨੋ ਖੁਰਾਕਾਂ ਲਗੀਆਂ ਹੋਣ ਬਾਰੇ ਜਾਣਕਾਰੀ ਲਈ ਜਾਵੇ ਜੇ ਇਕ ਖੁਰਾਕ ਲਗੀ ਹੈ ਤਾਂ ਡਾਕਟਰ ਦੀ ਸਲਾਹ ਅਨੁਸਾਰ ਦੂਜੀ ਲਗਵਾਉਣ ਬਾਰੇ ਕਿਹਾ ਜਾਵੇ ਜੇ ਇਕ ਵੀ ਨਹੀਂ ਲਗੀ ਤਾਂ ਕੋਵਿਡ ਦੀਆਂ ਦੋਨੋ ਖੁਰਾਕਾਂ ਲਗਵਾਉਣ ਬਾਰੇ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਲੀਡ ਬੈਂਕ ਮੈਨੇਜਰ ਨੂੰ ਲਿਖਿਆ ਜਾ ਰਿਹਾ ਹੈ ਕਿ ਹਰੇਕ ਬੈਂਕ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਕੋਵਿਡ ਦੀਆਂ ਖੁਰਾਕਾਂ ਲੈ ਚੁੱਕੇ ਵਿਅਕਤੀ ਨੂੰ ਹੀ ਬੈਂਕ ਵਿਚ ਲੈਣ ਦੇਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ 15 ਸਾਲ ਤੋਂ ਵਧੇਰੀ ਉਮਰ ਦੇ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀਂ ਦੱਸਿਆ ਜਾਵੇ ਕਿ ਉਹ ਆਪਣੇ ਨੇੜੇ ਦੇ ਸਿਵਲ ਹਸਪਾਲ, ਸਬ ਸੈਂਟਰ ਜਾਂ ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪ ਵਿਚ ਜਾ ਕੇ ਵੈਕਸੀਨ ਲਗਵਾਉਣ ਤਾਂ ਜ਼ੋ ਕਰੋਨਾ ਦੇ ਖਤਰੇ ਤੋਂ ਬਚਿਆ ਜਾ ਸਕੇ। ਉਨ੍ਹਾਂ ਵਪਾਰ ਮੰਡਲ ਦੇ ਪ੍ਰਧਾਨ ਨੂੰ ਵੀ ਅਪੀਲ ਕੀਤੀ ਕਿ ਉਹ ਦੁਕਾਨਦਾਰਾਂ ਤੇ ਦੁਕਾਨਾਂ ਦੇ ਕੰਮ ਕਰਦੇ ਸਟਾਫ ਤੋਂ ਯਕੀਨੀ ਬਣਾਉਣ ਕਿ ਉਨ੍ਹਾਂ ਨੇ ਕੋਵਿਡ ਟੀਕਾਕਰਨ ਦੀਆਂ ਦੋਨੋ ਖੁਰਾਕਾਂ ਲਗਵਾ ਲਈਆਂ ਹਨ ਤੇ ਦੁਕਾਨਾ `ਤੇ ਆਉਣ ਵਾਲੇ ਗ੍ਰਾਹਕਾਂ ਨੂੰ ਵੀ ਵੈਕਸੀਨ ਲਗਵਾਉਣ ਪ੍ਰਤੀ ਪੇ੍ਰਰਿਤ ਕਰਨ।ਉਨ੍ਹਾਂ ਕਿਹਾ ਕਿ ਜ਼ੋ ਵੀ ਵੈਕਸੀਨ ਲਗਵਾਉਣ ਪ੍ਰਤੀ ਢਿਲ ਵਰਤੇਗਾ ਉਸ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਉਹ ਰੋਜ਼ਾਨਾ ਦੇ ਆਧਾਰ `ਤੇ ਲਗਾਏ ਜਾਣ ਵਾਲੇ ਕੈਂਪਾਂ ਦਾ ਸ਼ਡਿਉਲ ਤਿਆਰ ਕਰਕੇ ਜਮ੍ਹਾਂ ਕਰਵਾਉਣ ਤਾਂ ਜ਼ੋ ਵੈਕਸੀਨੇਸ਼ਨ ਟੀਮਾਂ ਅਤੇ ਕੈਂਪਾਂ ਬਾਰੇ ਸਬੰਧਤ ਵਿਭਾਗਾਂ ਨੂੰ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਕਿਸੇ ਦੇ ਵੀ ਵੈਕਸੀਨ ਨਹੀਂ ਲੱਗੀ ਉਹ ਤੁੰਰਤ ਪਹਿਲੀ ਡੋਜ਼ ਲਗਵਾਏ ਅਤੇ ਜਿਸ ਕਿਸੇ ਦੇ ਪਹਿਲੀ ਡੋਜ਼ ਲੱਗ ਚੁੱਕੀ ਹੈ ਉਹ ਮਿਥੇ ਸਮੇਂ ਤੇ ਆਪਣੀ ਦੂਰੀ ਡੋਜ਼ ਲਗਵਾਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਭਿਜੀਤ ਕਪਲਿਸ਼, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਸ੍ਰੀ ਬਿਕਰਮਜੀਤ ਸ਼ੇਰਗਿਲ, ਐਸ.ਡੀ.ਐਮ. ਸ੍ਰੀ ਰਵਿੰਦਰ ਅਰੋੜਾ, ਸ੍ਰੀ ਅਮਿਤ ਗੁਪਤਾ, ਸ. ਦੇਵਦਰਸ਼ਦੀਪ ਸਿੰਘ, ਸਿਵਲ ਸਰਜਨ ਡਾ. ਸਰਬਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ।