PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਫ਼ਿਰੋਜ਼ਪੁਰ ਮਾਲਵਾ ਰਾਜਸੀ ਹਲਚਲ

ਡਿਪਟੀ ਕਮਿਸ਼ਨਰ ਦੇ ਸੀਨੇ ਤੇ ਝੰਡਾ ਲਗਾ ਕੇ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਹੋਈ ਸ਼ੁਰੂਆਤ

Advertisement
Spread Information

ਡਿਪਟੀ ਕਮਿਸ਼ਨਰ ਦੇ ਸੀਨੇ ਤੇ ਝੰਡਾ ਲਗਾ ਕੇ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਹੋਈ ਸ਼ੁਰੂਆਤ

  • ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਸਦਕਾ ਹੀ ਅਸੀਂ ਦੇਸ਼ ਦੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ- ਡਿਪਟੀ ਕਮਿਸ਼ਨਰ
  • ਸਾਡਾ ਸਾਰਿਆਂ ਫਰਜ ਹੈ ਕਿ ਅਸੀਂ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਆਪਣਾ ਯੋਗਦਾਨ ਪਾਈਏ

ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 7 ਦਸੰਬਰ 2021 

      ਹਰ ਸਾਲ ਦੀ ਤਰ੍ਹਾਂ ਜਿਲ੍ਹਾ ਫਿਰੋਜ਼ਪੁਰ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ 07 ਦਸੰਬਰ 2021 ਨੂੰ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦਵਿੰਦਰ ਸਿੰਘ ਆਈ.ਏ.ਐਸ ਦੇ ਦਫਤਰ ਵਿਖੇ ਮਨਾਇਆ ਗਿਆ। ਇਸ ਮੋਕ ਕਰਨਲ  ਜੇ.ਐਸ. ਧੀਮਾਨ (ਰਿਟਾ.), ਉਪ ਪ੍ਰਧਾਨ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪੁਰ ਨੇ ਡਿਪਟੀ ਕਮਿਸ਼ਨਰ ਦੇ ਸੀਨੇ ਤੇ ਝੰਡਾ ਲਗਾਕੇ ਸ਼ੁਰੂਆਤ ਕੀਤੀ।

   ਇਸ ਮੋਕੇ ਡਿਪਟੀ ਕਮਿਸ਼ਨਰ ਵੱਲੋ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਦਾ ਰਣਜੋਧੇ ਕਿਤਾਬਚਾ ਵੀ ਜਾਰੀ ਕੀਤਾ ਗਿਆ।  ਡਿਪਟੀ ਕਮਿਸ਼ਨਰ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਕਿ ਸੈਨਾ ਝੰਡਾ ਦਿਵਸ ਦੇਸ਼ ਦੇ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਆਪਣਾ ਅੱਜ ਸਾਡੇ ਕੱਲ੍ਹ ਵਾਸਤੇ ਕੁਰਬਾਨ ਕੀਤਾ ਹੈ। ਇਸ ਦਿਨ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ ਜਿਸ ਨਾਲ ਸੈਨਿਕਾਂ ਦੇ ਪਰਿਵਾਰਾਂ ਨੂੰ ਹੌਸਲਾ ਮਿਲਦਾ ਹੈ ਅਤੇ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਅਤੇ ਚੰਗੇ ਸਮੇਂ ਵਿੱਚ ਉਹਨਾਂ ਦੇ ਨਾਲ ਹੈ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਦੁਸ਼ਮਣ ਵੱਲੋਂ ਥੋਪੀਆਂ ਲੜਾਈਆਂ ਅਤੇ ਅੱਤਵਾਦ ਖਿਲਾਫ ਸੈਨਿਕਾਂ ਨੇ ਕਾਫ਼ੀ ਸ਼ਹਾਦਤਾਂ ਪਾਈਆਂ ਹਨ, ਜ਼ੋ ਕਿ ਸ਼ਲਾਘਾਯੋਗ ਹਨ। ਕਈ ਸੈਨਿਕ ਸ਼ਹੀਦ ਹੋ ਗਏ ਅਤੇ ਕਈ ਸਦਾ ਲਈ ਨਕਾਰਾ ਹੋ ਗਏ। ਅਜਿਹੇ ਸੈਨਿਕਾਂ ਦੇ ਪਾਿਰਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਮੁੱਢਲੀ ਜਿੰਮੇਵਾਰੀ ਬਣ ਜਾਂਦੀ ਹੈ। ਬੇਸ਼ੱਕ ਸਰਕਾਰ ਅਜਿਹੇ ਪਰਿਵਾਰਾਂ ਦੀ ਬੜੀ ਹਮਦਰਦੀ ਨਾਲ ਸਮੇਂ-ਸਮੇਂ ਤੇ ਕਈ ਪ੍ਰਕਾਰ ਦੀ ਮੱਦਦ ਕਰਦੀ ਹੈ, ਪ੍ਰੰਤੂ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤ ਦੇਸ਼ ਅਤੇ ਇਸ ਸੂਬੇ ਦੇ ਹਰ ਨਾਗਰਿਕ ਨੂੰ ਆਪਣੇ ਬਹਾਦਰ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਅਤੇ ਸਹਾਨੂਭੂਤੀ ਪ੍ਰਗਟ ਕਰਨ ਲਈ ਇੱਕ ਸੁਨਿਹਰੀ ਮੌਕਾ ਪ੍ਰਦਾਨ ਕਰਦਾ ਹੈ। ਇਸ ਲਈ ਭਾਰਤ ਦੇਸ਼ ਦਾ ਹਰ ਨਾਗਰਿਕ ਝੰਡਾ ਦਿਵਸ ਮਨਾ ਕੇ ਦਿਲ ਖੋਲ ਕੇ ਦਾਨ ਕਰਦਾ ਹੈ। ਦਾਨ ਵੱਜੋਂ ਇੱਕਠਾ ਕੀਤਾ ਗਿਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸ਼ਜ਼ ਫਲੈਗ ਡੇ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ ਜ਼ੋ ਕਿ ਦੇਸ਼ ਲਈ ਸ਼ਹੀਦ ਹੌਏ ਸੈਨਿਕਾਂ ਦੇ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਅਤੇ ਹੋਰ ਲੋੜਵੰਦ ਸਾਬਕਾ ਸੈਨਿਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਲਈ ਵਰਤਿਆਂ ਜਾਂਦਾ ਹੈ ।

   ਡਿਪਟੀ ਕਮਿਸ਼ਨਰ ਨੇ ਇਸ ਝੰਡਾ ਦਿਵਸ ਤੇ ਸਾਰੇ ਫਿਰੋਜ਼ਪੁਰ ਜ਼ਿਲ੍ਹੇ ਦੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ, ਕਾਲਜ਼ਾਂ, ਹਸਪਤਾਲਾਂ, ਮਹਿਕਮਿਆਂ ਅਤੇ ਸੰਸਥਾਵਾਂ ਨੂੰ ਖੁੱਲੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਆਉ ਆਪਾਂ ਵੀ ੳਹਨਾਂ ਸੂਰਬੀਰ ਸ਼ਹੀਦ ਸੈਨਿਕਾਂ ਨੂੰ ਪ੍ਰਣਾਮ ਕਰੀਏ ਜਿਨ੍ਹਾਂ ਨੇ ਮੁਸ਼ਕਲਾਂ ਭਰੇ ਹਲਾਤਾਂ ਵਿੱਚ ਆਪਣੇ ਅਨਮੋਲ ਜੀਵਨ ਦੀ ਪਰਵਾਹ ਨਾਂ ਕਰਦੇ ਹੋਏ ਦੇਸ਼ ਦੀ ਸੁਰੱਖਿਆ ਲਈ ਲਾਸਾਨੀ ਕੁਰਬਾਨੀ ਦਾ ਜਾਮ ਪੀਤਾ ਅਤੇ ਸਾਡੇ ਕੱਲ ਲਈ ਆਪਣਾ ਅੱਜ ਕੁਰਬਾਨ ਕੀਤਾ। ਇਹਨਾਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਸਦਕਾ ਹੀ ਅਸੀਂ ਦੇਸ਼ ਦੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਇਸ ਲਈ ਸਾਡਾ ਇਹ ਸਮਾਜਿਕ ਫਰਜ਼ ਬਣਦਾ ਹੈ ਕਿ ਅਸੀਂ ਵੀ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਆਪਣਾ ਯੋਗਦਾਨ ਪਾਈਏ। ਸ਼ਹੀਦ ਸਦਾ ਅਮਰ ਰਹਿੰਦੇ ਹਨ। ਇਸ ਸ਼ੁਭ ਮੌਕੇ ਤੇ ਅਸੀ ਆਪਣੀ ਸਮਰੱਥਾ ਅਨੁਸਾਰ ਵੱਧ ਚੜ੍ਹ ਕੇ ਦਾਨ ਕਰੀਏ।

   ਇਸ ਮੋਕੇ ਤੇ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪੁਰ ਦੇ ਸਮੂਹ ਸਟਾਫ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!