ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਂਟ
ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਂਟ
ਪਰਦੀਪ ਕਸਬਾ,ਸੰਗਰੂਰ, 30 ਜਨਵਰੀ 2022
ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਮਹਾਨ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਹੀਦਾਂ ਦੀ ਕੁਰਬਾਨੀ ਪ੍ਰਤੀ ਨਤਮਸਤਕ ਹੁੰਦੇ ਹੋਏ ਸ਼ਰਧਾਂਜਲੀਆਂ ਭੇਂਟ ਕੀਤੀਆਂ।
ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪ੍ਰਸ਼ਾਸਨ ਅਤੇ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਕਰਮਚਾਰੀ ਵੀ ਹਾਜ਼ਰ ਸਨ।