ਨਾਮਜ਼ਦਗੀਆਂ ਭਰਨ ਦੇ ਚੋਥੇ ਦਿਨ ਤਿੰਨ ਉਮੀਦਵਾਰਾਂ ਨੇ ਭਰੇ ਕਾਗਜ਼ : ਜਿ਼ਲ੍ਹਾ ਚੋਣ ਅਫਸਰ
ਨਾਮਜ਼ਦਗੀਆਂ ਭਰਨ ਦੇ ਚੋਥੇ ਦਿਨ ਤਿੰਨ ਉਮੀਦਵਾਰਾਂ ਨੇ ਭਰੇ ਕਾਗਜ਼ : ਜਿ਼ਲ੍ਹਾ ਚੋਣ ਅਫਸਰ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 28 ਜਨਵਰੀ:2022
ਅਗਾਮੀ ਵਿਧਾਨ ਸਭਾ ਚੋਣਾ ਲਈ ਨਾਮਜ਼ਦਗੀਆਂ ਭਰਨ ਦੇ ਚੋਥੇ ਦਿਨ ਜਿ਼ਲ੍ਹੇ ਦੇ ਵਿਧਾਨ ਸਭਾ ਹਲਕਾ ਬਸੀ ਪਠਾਣਾ-54 ਤੋਂ ਸ਼੍ਰੀ ਮਨੋਹਰ ਸਿੰਘ ਪੁੱਤਰ ਸ਼੍ਰੀ ਹਰਸਾ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਯਸ਼ਪਾਲ ਸ਼ਰਮਾ ਕੋਲ ਦਾਖਲ ਕਰਵਾਏ ਹਨ ਅਤੇ ਵਿਧਾਨ ਸਭਾ ਹਲਕਾ 56-ਅਮਲੋਹ ਤੋਂ ਸ੍ਰੋਮਣੀ ਅਕਾਲੀ ਦਲ(ਬਾਦਲ) ਤੋਂ ਉਮੀਦਵਾਰ ਸ੍ਰੀ ਗੁਰਪ੍ਰੀਤ ਸਿੰਘ ਪੁੱਤਰ ਸ੍ਰੀ ਆਤਮਜੀਤ ਸਿੰਘ ਅਤੇ ਸ੍ਰੀਮਤੀ ਕਿਰਨਦੀਪ ਕੌਰ ਪਤਨੀ ਸ੍ਰੀ ਗੁਰਪ੍ਰੀਤ ਸਿੰਘ ਨੇ ਆਪਣੇ ਨਾਮਜਦਗੀ ਪੱਤਰ ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਅਮਲੋਹ ਸ੍ਰੀਮਤੀ ਜੀਵਨਜੋਤ ਕੌਰ ਕੋਲ ਦਾਖਲ ਕੀਤੇ। ਜਦੋਂ ਕਿ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਚੋਥੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵੱਡੇ ਕਦਮ ਚੁੱਕੇ ਗਏ ਹਨ ਜਿਸ ਤਹਿਤ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਦਿਵਿਆਂਗ ਵੋਟਰਾਂ ਨੂੰ ਬੈਲਟ ਪੇਪਰਾਂ ਰਾਹੀਂ ਆਪਣੇ ਘਰ ਤੋਂ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜਾਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਹੋਰ ਕਿਹਾ ਕਿ ਹਰੇਕ ਵੋਟਰ ਨੂੰ ਆਪਣੀ ਵੋਟ ਬਿਨਾਂ ਕਿਸੇ ਲਾਲਚ, ਡਰ ਜਾਂ ਭੈਅ ਤੋਂ ਪਾਉਣੀ ਚਾਹੀਦੀ ਹੈ ਕਿਉਂਕਿ ਇਸ ਤਰ੍ਹਾਂ ਕਰਕੇ ਹੀ ਅਸੀਂ ਭਵਿੱਖ ਦੇ ਰੌਸ਼ਨ ਸਮਾਜ ਦਾ ਨਿਰਮਾਣ ਕਰ ਸਕਾਂਗੇ।