ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜਮਾਂ ਵੱਲੋਂ ਹੜਤਾਲ ਦੇ 22ਵੇਂ ਦਿਨ ਹਾਈਵੇ ਜਾਮ ਕਰ ਕੇ ਸਰਕਾਰ ਵਿਰੁੱਧ ਕੀਤਾ ਗਿਆ ਰੋਸ ਪ੍ਰਦਰਸ਼ਨ- ਜੋਗਿੰਦਰ ਸਿੰਘ ਜਿਲ੍ਹਾ ਪ੍ਰਧਾਨ
ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜਮਾਂ ਵੱਲੋਂ ਹੜਤਾਲ ਦੇ 22ਵੇਂ ਦਿਨ ਹਾਈਵੇ ਜਾਮ ਕਰ ਕੇ ਸਰਕਾਰ ਵਿਰੁੱਧ ਕੀਤਾ ਗਿਆ ਰੋਸ ਪ੍ਰਦਰਸ਼ਨ- ਜੋਗਿੰਦਰ ਸਿੰਘ ਜਿਲ੍ਹਾ ਪ੍ਰਧਾਨ
ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 07 ਦਸੰਬਰ 2021
ਐੱਨ.ਐੱਚ.ਐੱਮ. ਇੰਪਲਾਇਜ਼ ਯੂਨੀਅਨ ਪੰਜਾਬ ਵੱਲੋਂ ਅੱਜ ਸਾਰੇ ਪੰਜਾਬ ਦੇ ਮੇਨ ਹਾਈਵੇ ਜਾਮ ਕਰਨ ਦਾ ਫੈਸਲਾ ਉਲੀਕਿਆ ਗਿਆ ਸੀ, ਜਿਸ ਤਹਿਤ ਅੱਜ ਜ਼ਿਲ੍ਹਾ ਫਿਰੋਜ਼ਪੁਰ ਮੇਨ ਹਾਈਵੇ ਚੁੰਗੀ ਨੰ. 7 ਚੌਂਕ ਵਿੱਚ ਐਨ.ਐਚ.ਐਮ. ਕਾਮਿਆਂ ਵੱਲੋਂ 12 ਵਜੇ ਤੋਂ 02:00 ਵਜੇ ਤੱਕ ਜਾਮ ਕਰ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜਮਾਂ ਵੱਲੋਂ ਲਗਾਤਾਰ ਪਿਛਲੇ 21 ਦਿਨਾਂ ਤੋਂ ਆਪਣੀਆਂ ਰੈਗੂਲਰ ਜਾਂ ਹਰਿਆਣਾ ਪੇ ਪੈਟਰਨ ਦੀਆਂ ਮੰਗਾਂ ਨੂੰ ਲੈ ਕਿ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਪ੍ਰੰਤੂ ਸਰਕਾਰ ਵੱਲੋਂ ਇਨ੍ਹਾਂ ਕਰੋਨਾ ਯੋਧਿਆਂ ਦੀਆਂ ਮੰਗਾਂ ਵੱਲ ਅਜੇ ਤੱਕ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਜੋਗਿੰਦਰ ਸਿੰਘ ਜਿਲ੍ਹਾ ਪ੍ਰਧਾਨ, ਫਿਰੋਜਪੁਰ ਵੱਲੋਂ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਇਸ ਦਾ ਖੁਮਿਆਜਾ ਭੁਗਤਣ ਲਈ ਤਿਆਰ ਰਹੇ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਹ ਉਹ ਕਰੋਨਾ ਯੋਧੇ ਅੱਜ ਪੰਜਾਬ ਦੀਆਂ ਸੜਕਾਂ ਦੇ ਰੁਲਣ ਲਈ ਮਜਬੂਰ ਹਨ, ਜਿੰਨ੍ਹਾਂ ਤੋਂ ਕਾਂਗਰਸ ਸਰਕਾਰ ਨੇ ਕਰੋਨਾ ਮਹਾਂਮਾਰੀ ਦੌਰਾਨ ਦਿਨ-ਰਾਤ ਕੰਮ ਲਿਆ ਅਤੇ ਉਨ੍ਹਾਂ ਨੂੰ ਇਹ ਲਾਰਾ ਲਾਇਆ ਗਿਆ ਕਿ ਕਰੋਨਾ ਮਹਾਂਮਾਰੀ ਦੇ ਖਾਤਮੇ ਤੋਂ ਬਾਅਦ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੇਗੂਲਰ ਕਰ ਦਿੱਤਾ ਜਾਵੇਗਾ, ਪਰ ਅੱਜ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ। ਇਸ ਸਮੇਂ ਐਨ.ਐਚ.ਐਮ. ਯੂਨੀਅਨ ਆਗੂ ਬਗੀਚ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਰਕਾਰ ਨੇ ਇਨ੍ਹਾਂ ਕਰੋਨਾ ਯੋਧਿਆਂ ਨਾਲ ਇਨ੍ਹਾਂ ਧੱਕਾ ਕੀਤਾ ਹੈ ਕਿ ਜਿਹੜਾ ਸਰਕਾਰ ਵੱਲੋਂ 36000 ਮੁਲਾਜਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਬਿੱਲ ਪਾਸ ਕੀਤਾ ਗਿਆ ਹੈ, ਉਸ ਵਿੱਚ ਇਨ੍ਹਾਂ ਕਰੋਨਾਂ ਯੋਧਿਆਂ ਵਿੱਚੋਂ ਇੱਕ ਵੀ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਗਿਆ ਹੈ। ਇਸ ਮੌਕੇ ਸੁਖਦੇਵ ਰਾਜ, ਹਰਮਿਨਰਪਾਲ ਸਿੰਘ, ਡਾ. ਯੁਵਰਾਜ, ਹਰਬੰਸ ਲਾਲ, ਸੁਰਿੰਦਰ ਕੁਮਾਰ, ਜਗਜੀਤ ਸਿੰਘ, ਪ੍ਰੀਤ ਮੁਖੀਜਾ, ਛਿੰਦਾ ਸਿੰਘ, ਬਲਦੇਵ ਸਿੰਘ, ਸੁਮਿਤ, ਨਰੇਸ਼, ਗੁਰਬਚਨ ਸਿੰਘ, ਰੀਨਾ, ਵੀਰਪਾਲ ਅਤੇ ਭਰਾਤਰੀ ਜੱਥੇਬੰਦੀਆਂ ਹਾਜ਼ਰ ਸਨ।