PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਪਟਿਆਲਾ ਮਾਲਵਾ ਰਾਜਸੀ ਹਲਚਲ

‘ਨੋ ਯੂਅਰ ਕੈਂਡੀਡੇਟ ਐਪ’ ਰਾਹੀਂ ਵੋਟਰ ਜਾਣ ਸਕਣਗੇ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ

Advertisement
Spread Information

‘ਨੋ ਯੂਅਰ ਕੈਂਡੀਡੇਟ ਐਪ’ ਰਾਹੀਂ ਵੋਟਰ ਜਾਣ ਸਕਣਗੇ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ


ਰਿਚਾ ਨਾਗਪਾਲ,ਪਟਿਆਲਾ, 27 ਜਨਵਰੀ:2022

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਮੋਬਾਈਲ ਐਪ ‘ਨੋ ਯੂਅਰ ਕੈਂਡੀਡੇਟ’ (Know Your Candidate) ਰਾਹੀਂ ਹੁਣ ਵੋਟਰ ਆਪਣੇ ਵਿਧਾਨ ਸਭਾ ਹਲਕੇ ਜਾਂ ਕਿਸੇ ਵੀ ਰਾਜ ਦੇ ਵਿਧਾਨ ਸਭਾ ਹਲਕੇ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਨਾਲ ਸਬੰਧਤ ਸਾਰੇ ਵੇਰਵੇ ਨੂੰ ਜਾਣ ਸਕਣਗੇ। ਇਸ ਐਪ ਰਾਹੀਂ ਵੋਟਰਾਂ ਨੂੰ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਵਾਲੇ ਬਾਰੇ ਵੀ ਪੂਰੀ ਜਾਣਕਾਰੀ ਮਿਲ ਸਕੇਗੀ ।
  ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਇਸ ਐਪਲੀਕੇਸ਼ਨ ਨੂੰ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਐਪ ਚੋਣ ਲੜ ਰਹੇ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਐਪ ਨੂੰ ਗੂਗਲ ਪਲੇਅ ਸਟੋਰ https://play.google.com/store/apps/details?id=com.eci.ksaਅਤੇ ਐਪਲ ਐਪ ਸਟੋਰ https://apps.apple.com/in/app/kyc-eci/id1604172836  ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।

ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਲੜ ਰਹੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਨਾਮਜ਼ਦਗੀ ਪੱਤਰਾਂ ਵਿੱਚ ਆਪਣੇ ਅਪਰਾਧਿਕ ਪਿਛੋਕੜ ਨੂੰ ਦਰਜ ਕਰਨਾ ਲਾਜ਼ਮੀ ਹੈ । ਉਨ੍ਹਾਂ ਕਿਹਾ ਕਿ ਡਿਜੀਟਾਈਜ਼ੇਸ਼ਨ ਸਮੇਂ ਰਿਟਰਨਿੰਗ ਅਫਸਰ ਨੂੰ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਸਬੰਧੀ ਹਾਂ ਜਾਂ ਨਾਂ ਦੇ ਚੈੱਕ ਬਾਕਸ ‘ਤੇ ਕਲਿੱਕ ਕਰਨਾ ਹੋਵੇਗਾ ਅਤੇ ਨਾਮਜ਼ਦਗੀ ਸਮੇਂ ਉਮੀਦਵਾਰ ਵੱਲੋਂ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਨੂੰ ਸਕੈਨ ਕਰਕੇ ਅਪਲੋਡ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਫਸਰ ਇਹ ਯਕੀਨੀ ਬਣਾਉਣਗੇ ਕਿ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਵਾਲੇ ਦਸਤਾਵੇਜ਼ ਸਹੀ ਹਨ। ਇਸ ਤੋਂ ਬਾਅਦ ਕੋਈ ਵੀ ਨਾਗਰਿਕ ਇਸ ਨੂੰ ‘ਨੋ ਯੂਅਰ ਕੈਂਡੀਡੇਟ’ ਐਪ ਰਾਹੀਂ ਦੇਖ ਸਕੇਗਾ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!