ਪਟਿਆਲਾ ਵਾਸੀਆਂ ਦੀਆਂ ਮੁਢਲੀਆਂ ਜਰੂਰਤਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਾਂਗੇ
ਪਟਿਆਲਾ ਵਾਸੀਆਂ ਦੀਆਂ ਮੁਢਲੀਆਂ ਜਰੂਰਤਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਾਂਗੇ
- ਬੀਬਾ ਜੈ ਇੰਦਰ ਨੇ ਵੱਖ-ਵੱਖ ਮੀਟਿੰਗਾਂ ਵਿੱਚ ਕੀਤੀ ਸ਼ਿਰਕਤ
ਰਾਜੇਸ਼ ਗੌਤਮ, ਪਟਿਆਲਾ, 6 ਫਰਵਰੀ:2022
ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕਾ ਤੋਂ ਆਪਣੇ ਪਿਤਾ ਕੈਪਟਨ ਅਮਰਿੰਦਰ ਸਿੰਘ ਲਈ ਚੋਣ ਪ੍ਰਚਾਰ ਕਰ ਰਹੀ ਹੈ, ਬੀਬਾ ਜੈ ਇੰਦਰ ਕੌਰ ਨੇ ਅੱਜ ਵੱਖ-ਵੱਖ ਚੋਣ ਮੀਟਿੰਗਾਂ ਵਿਚ ਸ਼ਿਰਕਤ ਕੀਤੀ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁਖ ਮੰਤਰੀਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੀ ਸੀ ਅਤੇ ਪਟਿਆਲਾ ਵਿੱਚ ਹਜ਼ਾਰਾਂ ਕਰੋੜ ਰੁਪਏ ਪ੍ਰੋਜੈਕਟ ਸ਼ੁਰੂ ਕਰਕੇ ਪਟਿਆਲਾ ਦੀ ਨੁਹਾਰ ਬਦਲੀ ਸੀ। ਉਹਨਾਂ ਕਿਹਾ ਕਿ ਅੱਗੋਂ ਵੀ ਇਸ ਲੜੀ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਦੇ ਗਠਬੰਧਨ ਨਾਲ ਸਾਂਝੀ ਸਰਕਾਰ ਬਣਨ ਤੇ ਪਟਿਆਲਾ ਵਾਸੀਆਂ ਦੀਆਂ ਹਰ ਤਰਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ ਅਤੇ ਪਟਿਆਲਾ ਨੂੰ ਇਕ ਮਾਡਲ ਸ਼ਹਿਰ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਜੌ ਹਰ ਆਮ ਨਾਗਰਿਕ ਇਨਾ ਮੁਢਲੀਆਂ ਜ਼ਰੂਰਤਾਂ ਦਾ ਵਧ ਤੋ ਵਧ ਫਾਇਦਾ ਲੇ ਸਕੇ।