Skip to content
Advertisement
ਪਿੰਡਾਂ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ : ਭਾਂਬਰੀ
– ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਦੇ ਰਹੀ ਤਰਜ਼ੀਹ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 21 ਦਸੰਬਰ:2021
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਤੇ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਹਰਿੰਦਰ ਸਿੰਘ ਭਾਂਬਰੀ ਨੇ ਪਿੰਡ ਭਾਂਬਰੀ ਵਿਖੇ ਧਰਮਸ਼ਾਲਾ ਦੇ ਨਿਰਮਾਣ ਲਈ 05 ਲੱਖ ਰੁਪਏ ਦੀ ਗ੍ਰਾਂਟ ਦੇਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਤੇ ਸ਼ਹਿਰਾਂ ਵਿਚਕਾਰ ਕੋਈ ਫਰਕ ਨਾ ਰਹੇ।
ਚੇਅਰਮੈਨ ਭਾਂਬਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਥੋੜੇ ਸਮੇਂ ਦੇ ਕਾਰਜਕਾਲ ਦੌਰਾਨ ਜੋ ਫੈਸਲੇ ਕੀਤੇ ਗਏ ਹਨ ਉਹ ਇਸ ਗੱਲ ਦਾ ਪ੍ਰਤੀਕ ਹੈ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਲੋਕ ਹਿੱਤ ਨੂੰ ਮੋਹਰੀ ਰੱਖਿਆ ਹੈ ਅਤੇ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਹੋਰ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਆਪਣੇ ਥੋੜੇ ਸਮੇਂ ਦੇ ਕਾਰਜਕਾਲ ਦੌਰਾਨ ਲਗਭਗ 300 ਕਰੋੜ ਦੀ ਰਾਹਤ ਦਿੱਤੀ ਗਈ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸ. ਭਾਂਬਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵੀਂ ਸ਼ਲਾਘਾ ਮਿਲ ਰਹੀ ਹੈ ਜਿਸ ਸਦਕਾ ਕਿਹਾ ਜਾ ਸਕਦਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਦੀ ਸਰਕਾਰ ਬਣੇਗੀ ਅਤੇ ਸਰਕਾਰ ਬਣਨ ਉਪਰੰਤ ਲੋਕਾਂ ਨੂੰ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਇਸ ਕੰਮ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ।
ਇਸ ਮੌਕੇ ਪਵਿੱਤਰ ਸਿੰਘ ਗਿੱਲ, ਮਾਰਕੀਟ ਕਮੇਟੀ ਅਮਲੋਹ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਚੈਰੀ, ਗੁਰਮੀਤ ਸਿੰਘ ਸਾਬਕਾ ਸਰਪੰਚ, ਦਾਸ ਸਿੰਘ ਸਾਬਕਾ ਸਰਪੰਚ, ਦਿਲਬਾਗ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ, ਸਤਨਾਮ ਸਿੰਘ ਨੰਬਰਦਾਰ, ਕਾਕਾ ਸਿੰਘ, ਹਰਮੇਸ਼ ਸਿੰਘ, ਗੁਰਚਰਨ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
Advertisement
Advertisement
error: Content is protected !!