Skip to content
Advertisement
ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ
ਰਾਜੇਸ਼ ਗੌਤਮ,ਪਟਿਆਲਾ, 24 ਦਸੰਬਰ 2021
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਪ੍ਰਿੰਸਪੀਲ ਮਨਦੀਪ ਕੌਰ ਸਿੱਧੂ ਦੀ ਅਗਵਾਈ ’ਚ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਅਤੇ ਅਦੁੱਤੀ ਸ਼ਹਾਦਤ ਬਾਰੇ ਜਾਣਕਾਰੀ ਦੇਣ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਮਨਦੀਪ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਸਬਰ ਤੇ ਸਿਦਕ ਦੀ ਅਦੁੱਤੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਦੇ ਜੀਵਨ ਤੋਂ ਸੇਧ ਅਤੇ ਪ੍ਰੇਰਨਾ ਲੈਣ ਦੀ ਸਿੱਖਿਆ I ਦਿੱਤੀ ਮੈਡਮ ਰਮਲਾ ਰਾਣੀ ਅਤੇ ਕੁਲਦੀਪ ਸਿੰਘ ਨੇ ਸਾਹਿਬਜ਼ਾਦਿਆਂ ਦੇ ਜੀਵਨ ਤੇ ਵਿਚਾਰਧਾਰਾ ਸੰਬੰਧੀ ਵਿਚਾਰ ਸਾਂਝੇ ਕੀਤੇ। ਮੈਡਮ ਹਰਜਿੰਦਰ ਕੌਰ ਨੇ ਬੜੇ ਸੁਚੱਜੇ ਢੰਗ ਨਾਲ ਮੰਚ ਦਾ ਸੰਚਾਲਨ ਕੀਤਾ I ਇਸ ਸੰਬੰਧੀ ਵਿਦਿਆਰਥੀਆਂ ਦੇ ਭਾਸ਼ਣ, ਸ਼ਬਦ ਗਾਇਨ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ ।ਮੈਡਮ ਰਾਜਵੀਰ ਕੌਰ ਦੀ ਅਗਵਾਈ ਵਿਚ ਬੱਚਿਆਂ ਦਾ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਪਹਿਲੇ, ਦੂਜੇ ਤੇ ਤੀਜੇ ਨੰਬਰ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ Iਸਾਰੇ ਸਟਾਫ਼ ਦੀ ਸ਼ਮੂਲੀਅਤ ਅਤੇ ਸਹਿਯੋਗ ਨਾਲ ਪ੍ਰੋਗਰਾਮ ਬਾਖੂਬੀ ਨੇਪਰੇ ਚੜ੍ਹਿਆ।
Advertisement
Advertisement
error: Content is protected !!